DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਰਈਆ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਦੇ ਹੋਏ ਕਿਸਾਨ।
Advertisement

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਹੜ੍ਹਾਂ ਦੇ ਮਸਲੇ ਤੇ ਹੋਰ ਕਿਸਾਨੀ ਮੰਗਾਂ ਸਬੰਧੀ ਅੱਜ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਇਹ ਰੋਸ ਵਿਖਾਵੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਈ ਹੇਠ ਕੀਤੇ ਗਏ, ਜਿਸ ਤਹਿਤ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਡੇ ਪੁਤਲੇ ਬਣਾ ਕੇ ਫੂਕੇ ਗਏ। ਜਥੇਬੰਦੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ ’ਤੇ ਪੁਤਲਾ ਸਾੜਿਆ ਗਿਆ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਦੀਆ ਮੁੱਖ ਮੰਗਾਂ ਹਨ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਤੁਰੰਤ ਮੁਆਵਜ਼ਾ ਜਾਰੀ ਕੀਤਾ ਜਾਵੇ, ਕਣਕ ਦੀ ਬਿਜਾਈ ਲਈ ਤੇਲ ਅਤੇ ਖਾਦ ਬੀਜ ਸਰਕਾਰ ਵੱਲੋਂ ਦਿੱਤੇ ਜਾਣ, ਖੇਤ ਵਿੱਚੋਂ ਰੇਤ ਕੱਢਣ ਤੇ ਸਮਾਂ ਸੀਮਾਂ ਦੀ ਸ਼ਰਤ ਹਟਾਈ ਜਾਵੇ। ਇਸ ਮੌਕੇ ਸੂਬਾ ਆਗੂ ਸਤਨਾਮ ਸਿੰਘ ਪੰਨੂ, ਸਵਿੰਦਰ ਸਿੰਘ ਚੁਤਾਲਾ ਅਤੇ ਜਸਬੀਰ ਸਿੰਘ ਪਿੱਦੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਵਾਸਤੇ ਸਰਕਾਰ ਖੁਦ ਇਸਦਾ ਠੋਸ ਪ੍ਰਬੰਧ ਕਰੇ ਜਾਂ ਕਿਸਾਨ ਨੂੰ ਆਪਣੇ ਪੱਧਰ ਤੇ ਪ੍ਰਬੰਧ ਕਰਨ ਲਈ 200 ਰੁਪਏ ਪ੍ਰਤੀ ਕੁਇੰਟਲ ਜਾਂ 6000 ਰੁਪਏ ਪ੍ਰਤੀ ਏਕੜ ਦਿੱਤਾ ਜਾਵੇ, ਕਿਸਾਨਾਂ ਦੀਆਂ ਗ੍ਰਿਫਤਾਰੀਆਂ, ਜੁਰਮਾਨੇ ਅਤੇ ਰੈਡ ਐਂਟਰੀ ਕਰਨਾ ਬੰਦ ਕੀਤੀਆਂ ਜਾਣ। ਸੂਬਾ ਆਗੂ ਸਤਨਾਮ ਸਿੰਘ ਮਾਣੋਚਾਹਲ, ਹਰਵਿੰਦਰ ਸਿੰਘ ਮਸਾਣੀਆਂ ਅਤੇ ਜਰਮਨਜੀਤ ਸਿੰਘ ਬੰਡਾਲਾ ਨੇ ਦੱਸਿਆ ਕਿ ਖਰਾਬ ਮੌਸਮ ਦੇ ਬਵਜੂਦ ਜਥੇਬੰਦੀ ਵੱਲੋਂ ਅੱਜ ਜਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਰੋਪੜ, ਲੁਧਿਆਣਾ, ਬਠਿੰਡਾ, ਮੁਕਤਸਰ ਵਿੱਚ 60 ਦੇ ਕਰੀਬ ਥਾਵਾਂ ਤੇ ਪੁਤਲਾ ਫੂਕ ਮੁਜ਼ਾਹਰੇ ਕੀਤੇ ਗਏ ਹਨ।

ਰਈਆ (ਦਵਿੰਦਰ ਸਿੰਘ ਭੰਗੂ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸਥਾਨਕ ਫੇਰੂਮਾਨ ਚੌਕ ਵਿੱਚ ਵੱਡੀ ਗਿਣਤੀ ਕਿਸਾਨਾਂ ਤੇ ਮਜ਼ਦੂਰਾਂ ਨੇ ਨਾਅਰੇਬਾਜ਼ੀ ਕਰ ਦੀਆਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ, ਜ਼ੋਨ ਪ੍ਰਧਾਨ ਅਮਰੀਕ ਸਿੰਘ, ਜਮਾਲਪੁਰ, ਚਰਨ ਸਿੰਘ ਕਲੇਰ ਘੁਮਾਣ, ਸਵਰਨ ਸਿੰਘ ਉਦੋ ਨੰਗਲ ਨੇ ਸੰਬੋਧਨ ਕੀਤਾ।

Advertisement

ਜੈਂਤੀਪੁਰ (ਜਗਤਾਰ ਸਿੰਘ ਛਿੱਤ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਆਗੂ ਕੰਧਾਰ ਸਿੰਘ ਭੋਏਵਾਲ, ਬਲਦੇਵ ਸਿੰਘ ਬੱਗਾ, ਜ਼ੋਨ ਪ੍ਰਧਾਨ ਲਖਬੀਰ ਸਿੰਘ ਕੱਥੂਨੰਗਲ, ਗੁਰਭੇਜ ਸਿੰਘ ਝੰਡੇ, ਮੁਖਤਾਰ ਸਿੰਘ ਭੰਗਵਾਂ, ਜ਼ੋਨ ਸਕੱਤਰ ਗੁਰਬਾਜ ਸਿੰਘ ਭੁੱਲਰ ਤੇ ਟੇਕ ਸਿੰਘ ਝੰਡੇ ਦੀ ਅਗਵਾਈ ਹੇਠ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ।

Advertisement

ਕਿਸਾਨਾਂ ਨੇ ਵਰਦੇ ਮੀਂਹ ’ਚ ਪੁਤਲਾ ਫੂੁਕਿਆ

ਭੰਗਾਲਾ ਵਿੱਚ ਪੁਤਲਾ ਫੂਕਣ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਮੁਕੇਰੀਆਂ (ਜਗਜੀਤ ਸਿੰਘ): ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਵਲੋਂ ਕਸਬਾ ਭੰਗਾਲਾ ਦੇ ਬੱਸ ਅੱਡੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਸਭਾ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ ਭੰਗਾਲਾ, ਸਮਸ਼ੇਰ ਸਿੰਘ ਪਾਮਾ, ਸ਼ਮਿੰਦਰ ਸਿੰਘ ਛੰਨੀਨੰਦ ਸਿੰਘ, ਕੁਲਵਿੰਦਰ ਸਿੰਘ ਮੰਜਪੁਰ, ਨਾਨਕ ਸਿੰਘ ਨੇ ਕੀਤੀ। ਇਸ ਮੌਕੇ ਬਲਵੰਤ ਰਾਜ, ਹਰੀਕਿਸ਼ਨ, ਦਿਲਬਾਗ ਸਿੰਘ ਪਾਮਾ, ਲਖਵਿੰਦਰ ਸਿੰਘ ਬੱਬੂ, ਸਤਨਾਮ ਸਿੰਘ ਸੱਤਾ, ਸੁੱਚਾ ਸਿੰਘ, ਹਰਜਿੰਦਰ ਸਿੰਘ ਮੰਜਪੁਰ, ਤਰਸੇਮ ਸਿੰਘ ਗੁਰਦਾਸਪੁਰ, ਰਾਜਿੰਦਰ ਸਿੰਘ ਪੰਡੋਰੀ, ਰਮੇਸ਼ ਲਾਲ ਭੰਗਾਲਾ, ਜਗਦੀਸ਼ ਸਿੰਘ, ਮਾਸਟਰ ਰਵਿੰਦਰ ਸਿੰਘ, ਜਸਪਾਲ ਸਿੰਘ ਕੁੱਲੀਆਂ, ਤਰਨ ਸੈਣੀ, ਪਰਮਜੀਤ ਕਜਲਾ, ਮੱਖਣ ਸਿੰਘ, ਜਸਕਰਨ ਅਤੇ ਨਰਿੰਦਰ ਸਿੰਘ ਮੱਲੀ ਹਾਜ਼ਰ ਸਨ।

Advertisement
×