DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਸ਼ਾ ਤੇ ਮਿੱਡ-ਡੇਅ ਮੀਲ ਵਰਕਰਾਂ ਵੱਲੋਂ ਮੁਜ਼ਾਹਰੇ

‘ਆਪ’ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼; ਮੰਤਰੀਆਂ ਦੇ ਘਰ ਨੇੜੇ ਨਾਅਰੇਬਾਜ਼ੀ; ਮਾਣਭੱਤਾ ਵਧਾਉਣ ਦੀ ਮੰਗ

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਵਿੱਚ ਆਸ਼ਾ ਵਰਕਰ, ਫੈਸਿਲੀਟੇਟਰ ਤੇ ਮਿੱਡ-ਡੇਅ ਮੀਲ ਵਰਕਰ ਰੋਸ ਮੁਜ਼ਾਹਰਾ ਕਰਦਦੀਆਂ ਹੋਈਆਂ।
Advertisement

ਮਾਣਭੱਤਾ ਵਰਕਰਜ਼ ਸਾਂਝਾ ਮੋਰਚਾ ਪੰਜਾਬ ਦੇ ਸੱਦੇ ’ਤੇ ਅੱਜ ਅੰਮ੍ਰਿਤਸਰ ਅਤੇ ਤਰਨ ਤਾਰਨ ਦੀਆਂ ਆਸ਼ਾ ਵਰਕਰਾਂ, ਫੈਸਿਲੀਟੇਟਰਾਂ ਤੇ ਮਿੱਡ-ਡੇਅ ਮੀਲ ਵਰਕਰਾਂ ਵੱਲੋਂ ਮੰਗਾਂ ਦੇ ਸਬੰਧ ’ਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਦੇ ਘਰ ਨੇੜੇ ਮੁਜ਼ਾਹਰਾ ਕੀਤਾ ਗਿਆ।

ਪ੍ਰਦਰਸ਼ਨਕਾਰੀਆਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਮਾਣਭੱਤਾ ਵਰਕਰਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਇਆ। ਡੈਮੋਕ੍ਰੈਟਿਕ ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਦੀ ਆਗੂ ਪਰਮਜੀਤ ਕੌਰ ਮਾਨ ਅਤੇ ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਦੀ ਆਗੂ ਮਮਤਾ ਸ਼ਰਮਾ ਦੀ ਅਗਵਾਈ ਹੇਠ ਕੀਤੀ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸਰਬਜੀਤ ਕੌਰ ਛੱਜਲਵੱਡੀ, ਹਰਜਿੰਦਰ ਕੌਰ ਗਹਿਰੀ, ਰਜਿੰਦਰ ਕੌਰ ਤਰਨਤਾਰਨ ਤੇ ਰਾਜ ਕੌਰ ਤਰਨ ਤਾਰਨ ਨੇ ਕਿਹਾ ਕਿ ‘ਆਪ’ ਨੇ ਚੋਣਾਂ ਤੋਂ ਪਹਿਲਾਂ ਵਰਕਰਾਂ ਨੂੰ ਦਿੱਤੇ ਜਾ ਰਹੇ ਨਿਗੂਣੇ ਮਾਣ ਭੱਤਿਆਂ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਮਾਣਭੱਤਾ ਵਰਕਰਾਂ ਨਾਲ ਕੀਤੇ ਹੋਏ ਸਾਰੇ ਵਾਅਦਿਆਂ ਤੋਂ ਮੁੱਕਰ ਗਈ ਹੈ ਤੇ ਵਰਕਰਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਚੱਲਣਾ ਮੁਸ਼ਕਲ ਹੋ ਗਿਆ ਹੈ।

Advertisement

ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਜਰਮਨਜੀਤ ਸਿੰਘ, ਅਸ਼ਵਨੀ ਅਵਸਥੀ, ਕੰਵਰਦੀਪ ਸਿੰਘ ਤਰਨ ਤਾਰਨ ਆਦਿ ਨੇ ਕਿਹਾ ਕਿ ਸਰਕਾਰ ਦੀ ਵਾਅਦਾਖ਼ਿਲਾਫ਼ੀ ਕਾਰਨ ਮਾਣਭੱਤਾ ਵਰਕਰਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ। ਇਸ ਦੇ ਰੋਸ ਵਜੋਂ ਅੱਜ ਪੰਜਾਬ ਅੰਦਰ 6 ਕੈਬਨਿਟ ਮੰਤਰੀਆਂ ਦੇ ਘਰਾਂ ਦੇ ਘਿਰਾਓ ਕੀਤੇ ਹਨ। ਆਗੂਆਂ ਨੇ ਮੰਗ ਕੀਤੀ ਕਿ ਬਜਟ ਸ਼ੈਸ਼ਨ ਵਿੱਚ ਮਾਣਭੱਤਾ ਵਰਕਰਾਂ ਦੇ ਭੱਤਿਆਂ ਨੂੰ ਤੁਰੰਤ ਦੁੱਗਣਾ ਕਰਕੇ ਪਿਛਲੇ ਚਾਰ ਸਾਲਾਂ ਦੇ ਬਕਾਏ ਦੇਣ ਦਾ ਐਲਾਨ ਕੀਤਾ ਜਾਵੇ।

Advertisement

ਹਰ ਵਰਗ ਸਰਕਾਰ ਤੋਂ ਨਿਰਾਸ਼ ਅਤੇ ਖ਼ਫ਼ਾ ਹੋਣ ਦਾ ਦਾਅਵਾ

ਜਲੰਧਰ (ਗੁਰਨੇਕ ਸਿੰਘ ਵਿਰਦੀ/ਹਤਿੰਦਰ ਮਹਿਤਾ): ਦੋਆਬਾ ਜ਼ੋਨ ਦੀਆਂ ਆਸ਼ਾ ਤੇ ਮਿੱਡ ਡੇ ਮੀਲ ਵਰਕਰਾਂ ਵੱਲੋਂ ਅੱਜ ਇੱਥੇ ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਦੇ ਘਰ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ ਜਿਸ ਦੀ ਅਗਵਾਈ ਮਨਦੀਪ ਕੌਰ ਬਿਲਗਾ, ਕੁਲਵਿੰਦਰ ਕੌਰ ਅਮਾਨਤਪੁਰ ਨੇ ਕੀਤੀ। ਰੈਲੀ ਵਿੱਚ ਜਲੰਧਰ, ਕਪੂਰਥਲਾ ਤੇ ਸ਼ਹੀਦ ਭਗਤ ਸਿੰਘ ਨਗਰ ਦੀਆਂ ਵਰਕਰਾਂ ਸ਼ਾਮਲ ਹੋਈਆਂ। ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਆਗੂ ਹਰਿੰਦਰ ਦੁਸਾਂਝ, ਕਲਵਿੰਦਰ ਸਿੰਘ ਜੋਸ਼ਨ ਆਦਿ ਨੇ ਕਿਹਾ ਕਿ ‘ਆਪ’ ਨੇ ਰਾਜ ਸੱਤਾ ’ਤੇ ਕਾਬਜ਼ ਹੋਣ ਤੋਂ ਪਹਿਲਾਂ ਹਰ ਵਰਗ ਨਾਲ ਅਨੇਕਾਂ ਵਾਅਦੇ ਮੁਸ਼ਕਲਾਂ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਜਿਸ ਵਿੱਚ ਇਹ ਸਰਕਾਰ ਪੂਰੀ ਤਰ੍ਹਾਂ ਅਸਫਲ ਰਹੀ ਹੈ। ਇਸ ਕਾਰਨ ਹਰ ਵਰਗ ਸਰਕਾਰ ਤੋਂ ਨਿਰਾਸ਼ ਅਤੇ ਖ਼ਫ਼ਾ ਹੋ ਕੇ ਸੰਘਰਸ਼ ਦੇ ਮੈਦਾਨ ਵਿੱਚ ਹੈ। ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਕੌਰ ਨੁੱਸੀ, ਬਲਵਿੰਦਰ ਕੌਰ ਟਿੱਬਾ, ਸੀਮਾ ਸਈਪੁਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਬਜਟ ਵਿੱਚ ਮਾਣਭੱਤਾ ਵਰਕਰਾਂ ਨੂੰ ਅਣਗੌਲਿਆਂ ਕੀਤਾ ਗਿਆ ਤਾਂਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਰੈਲੀ ਮਗਰੋਂ ਮਾਰਚ ਕਰਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੂੰ ਮੰਗ ਪੱਤਰ ਦਿੱਤਾ ਗਿਆ।

ਜਲੰਧਰ ’ਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਰਿਹਾਇਸ਼ ਨੇੜੇ ਮੁਜ਼ਾਹਰਾ ਕਰਦੀਆਂ ਹੋਈਆਂ ਆਸ਼ਾ ਤੇ ਮਿੱਡ-ਡੇਅ ਮੀਲ ਵਰਕਰ। ਫੋਟੋ: ਮਲਕੀਤ ਸਿੰਘ
ਜਲੰਧਰ ’ਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਰਿਹਾਇਸ਼ ਨੇੜੇ ਮੁਜ਼ਾਹਰਾ ਕਰਦੀਆਂ ਹੋਈਆਂ ਆਸ਼ਾ ਤੇ ਮਿੱਡ-ਡੇਅ ਮੀਲ ਵਰਕਰ। ਫੋਟੋ: ਮਲਕੀਤ ਸਿੰਘ

Advertisement
×