ਪੁਰਾਣੀ ਪੈਨਸ਼ਨ ਬਹਾਲੀ ਲਈ ਮੁਲਾਜ਼ਮਾਂ ਵੱਲੋਂ ਮੁਜ਼ਾਹਰੇ

ਮੰਗਾਂ ਨਾ ਮੰਨਣ ’ਤੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦੀ ਚਿਤਾਵਨੀ; ਸਰਕਾਰ ’ਤੇ ਧੱਕੇਸ਼ਾਹੀ ਦੇ ਦੋਸ਼

ਪੁਰਾਣੀ ਪੈਨਸ਼ਨ ਬਹਾਲੀ ਲਈ ਮੁਲਾਜ਼ਮਾਂ ਵੱਲੋਂ ਮੁਜ਼ਾਹਰੇ

ਹੁਸ਼ਿਆਰਪੁਰ ’ਚ ਸੰਘਰਸ਼ ਕਮੇਟੀ ਦੇ ਕਾਰਕੁਨ ਸਰਕਾਰ ਦੀ ਅਰਥੀ ਫ਼ੂਕਦੇ ਹੋਏ।

ਹਰਪ੍ਰੀਤ ਕੌਰ

ਹੁਸ਼ਿਆਰਪੁਰ, 23 ਨਵੰਬਰ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਸੀਪੀਐਫ ਐਂਪਲਾਈਜ਼ ਯੂਨੀਅਨ ਵੱਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸਾਂਝੇ ਪਲੇਟਫਾਰਮ ਐੱਨਪੀਐਸਈਯੂ ਦੇ ਝੰਡੇ ਹੇਠ ਅੱਜ ਪੰਜਾਬ ਭਰ ਵਿਚ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਦੀ ਮੰਗ ਕੀਤੀ ਗਈ।

ਇਸੇ ਕੜੀ ਵਿਚ ਅੱਜ ਇੱਥੇ ਵੀ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਜਥੇਬੰਦੀ ਦੇ ਆਗੂ ਸੰਜੀਵ ਧੂਤ ਤੇ ਤਿਲਕ ਰਾਜ ਨੇ ਕਿਹਾ ਕਿ ਪੈਨਸ਼ਨ ਮੁਲਾਜ਼ਮਾਂ ਦਾ ਹੱਕ ਹੈ ਅਤੇ ਇਸ ਬਾਰੇ ਸੁਪਰੀਮ ਕੋਰਟ ਵੀ ਮੁਲਾਜ਼ਮਾਂ ਦੇ ਹੱਕ ’ਚ ਫ਼ੈਸਲਾ ਸੁਣਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਧੱਕਾ ਕਰ ਰਹੀ ਹੈ। ਇਸ ਦਾ ਖ਼ਮਿਆਜ਼ਾ ਕੈਪਟਨ ਸਰਕਾਰ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇ ਸਰਕਾਰ ਆਪਣੇ ਵਿਧਾਇਕਾਂ ਤੇ ਮੈਂਬਰ ਪਾਰਲੀਮੈਂਟਾਂ ਨੂੰ ਪੈਨਸ਼ਨ ਦੇ ਸਕਦੀ ਹੈ ਤਾਂ ਮੁਲਾਜ਼ਮਾਂ ਨੂੰ ਕਿਉਂ ਨਹੀਂ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀ ਮੰਗ ਨੂੰ ਜਲਦੀ ਤੋਂ ਜਲਦੀ ਨਾ ਮੰਨਿਆ ਤਾਂ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

ਪਠਾਨਕੋਟ (ਐੱਨਪੀ ਧਵਨ): ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀਪੀਐੱਫਏ ਐਂਪਲਾਈਜ਼ ਯੂਨੀਅਨ ਦੇ ਸੱਦੇ ’ਤੇ ਅੱਜ ਸਾਂਝੇ ਰੂਪ ਵਿੱਚ ਐੱਨਪੀਐੱਸਈਯੂ ਦੇ ਬੈਨਰ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।

ਇਸ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਕਨਵੀਨਰ ਰਜਨੀਸ਼ ਕੁਮਾਰ ਸੀਪੀਐੱਫਏ ਐਂਪਲਾਈਜ਼ ਯੂਨੀਅਨ ਦੇ ਅਸ਼ਵਨੀ ਸ਼ਰਮਾ, ਨਿਰਵੇਸ਼ ਡੋਗਰਾ, ਭਵਾਨੀ ਠਾਕੁਰ ਅਤੇ ਰਾਜਿੰਦਰ ਧੀਮਾਨ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਮੁਲਾਜ਼ਮ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੀ ਮੁਲਾਜ਼ਮਾਂ ਦੇ ਹੱਕ ਵਿੱਚ ਫ਼ੈਸਲੇ ਸੁਣਾ ਚੁੱਕੀ ਹੈ ਪਰ ਸਰਕਾਰਾਂ ਨੇ ਇਸ ਵੱਲ ਗ਼ੌਰ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ 2004 ਅਤੇ ਉਸ ਤੋਂ ਬਾਅਦ ਸਰਕਾਰੀ ਸੇਵਾ ਵਿੱਚ ਆਏ ਮੁਲਾਜ਼ਮਾਂ ਕੋਲੋਂ ਪੁਰਾਣੀ ਪੈਨਸ਼ਨ ਖੋਹ ਕੇ ਨਵੀਂ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਹੈ ਜੋ ਕਿ ਪੂਰੀ ਤਰ੍ਹਾਂ ਮੁਲਾਜ਼ਮ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਮੁਲਾਜ਼ਮ ਨੂੰ ਕਿਸੇ ਵੀ ਪ੍ਰਕਾਰ ਦੀ ਆਰਥਿਕ ਅਤੇ ਸਮਾਜਿਕ ਸੁਰੱਖਿਆ ਨਹੀਂ ਦਿੰਦੀ। ਉਨ੍ਹਾਂ ਮੰਗ ਪੂਰੀ ਨਾ ਹੋਣ ’ਤੇ ਰਾਜ ਪੱਧਰੀ ਵੱਡਾ ਅੰਦੋਲਨ ਕਰਨ ਦੀ ਚੇਤਾਵਨੀ ਦਿੱਤੀ।

ਮੁਲਾਜ਼ਮਾਂ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਅਰਥੀ ਫੂਕੀ

ਤਰਨ ਤਾਰਨ (ਗੁਰਬਖਸ਼ਪੁਰੀ): ਸਾਂਝਾ ਮੁਲਾਜ਼ਮ ਮੰਚ ਪੰਜਾਬ/ਯੂਟੀ ਚੰਡੀਗੜ੍ਹ ਦੀ ਸਥਾਨਕ ਜ਼ਿਲ੍ਹਾ ਇਕਾਈ ਵੱਲੋਂ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਖ਼ਿਲਾਫ਼ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਰੋਸ ਦਿਖਾਵਾ ਕਰ ਕੇ ਮੁੱਖ ਮੰਤਰੀ ਕੈਪਟਨ ਤੇ ਵਿੱਤ ਮੰਤਰੀ ਦੀ ਅਰਥੀ ਫੂਕੀ ਗਈ| ਇਸ ਮੌਕੇ ਬੁਲਾਰਿਆਂ ਨੇ ਸਰਕਾਰ ਦੀ ਨਿਖੇਧੀ ਕੀਤੀ|

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All