ਟੌਲ ਪਲਾਜ਼ਿਆਂ ’ਤੇ ਧਰਨੇ ਜਾਰੀ

ਟੌਲ ਪਲਾਜ਼ਿਆਂ ’ਤੇ ਧਰਨੇ ਜਾਰੀ

ਗੁਰਦੇਵ ਸਿੰਘ ਗਹੂੰਣ
ਬਲਾਚੌਰ, 3 ਦਸੰਬਰ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਵਿੱਚ ਸ਼ੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿੱਚ ਪਿੰਡ ਜਾਡਲੀ ਤੋਂ ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਹਰਜੀਤ ਸਿੰਘ ਜਾਡਲੀ ਨੇ ਜਸਪਾਲ ਸਿੰਘ ਜਾਡਲੀ ਅਤੇ ਪਰਵਿੰਦਰ ਸਿੰਘ ਦੀ ਅਗਵਾਈ ਵਿੱਚ ਅਤੇ ਪਿੰਡ ਰੱਕੜਾਂ ਢਾਹਾ ਤੋਂ ਰਘਵੀਰ ਸਿੰਘ ਰੱਕੜ ਦੀ ਅਗਵਾਈ ਵਿੱਚ ਨੌਜਵਾਨ ਕਿਸਾਨਾਂ ਦਾ ਜਥਾ ਫਲ, ਸਾਫ ਪਾਣੀ ਦੀਆਂ ਪੇਟੀਆਂ ਅਤੇ ਰਾਸ਼ਨ ਦੀਆਂ ਹੋਰ ਵਸਤਾਂ ਦੇ ਕੇ ਰਵਾਨੀ ਕੀਤਾ ਗਿਆ। ਜਥੇ ਵਿੱਚ ਹਰਭਜਨ ਸਿੰਘ ਜਾਡਲੀ, ਪਰਮਜੀਤ ਸਿੰਘ ਨੰਬਰਦਾਰ, ਸਤਵੰਤ ਸਿੰਘ, ਕੁਲਵਿੰਦਰ ਸਿੰਘ, ਪ੍ਰਭਜੋਤ ਸਿੰਘ, ਹਰਮਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਜੁਝਾਰ ਸਿੰਘ ਆਦਿ ਨੌਜਵਾਨ ਕਿਸਾਨ ਸ਼ਾਮਲ ਸਨ। ਪਿੰਡ ਸੁੱਧਾ ਮਾਜਰਾ ਦੇ ਕਿਸਾਨਾਂ ਵਲੋਂ ਰੋਜ਼ਾਨਾ ਦੁੱਧ ਇਕੱਠਾ ਕਰਕੇ ਭੇਜਿਆ ਜਾ ਰਿਹਾ ਹੈ। ਦਿੱਲੀ ਅੰਦੋਲਨ ਦੇ ਨਾਲ-ਨਾਲ ਬੱਛੂਆਂ ਅਤੇ ਕਰਾਵਰ ਟੌਲ ਪਲਾਜ਼ਿਆਂ ’ਤੇ ਧਰਨੇ ਵੀ ਨਿਰੰਤਰ ਜਾਰੀ ਰੱਖੇ ਜਾ ਰਹੇ ਹਨ।

ਮਾਨਸਰ (ਮਨਪ੍ਰੀਤ ਸਿੰਘ): ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਮਾਨਸਰ ਟੌਲ ਪਲਾਜ਼ਾ ’ਤੇ ਵਿੱਢਿਆ ਸੰਘਰਸ਼ 54 ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਵਿੱਚ ਕਿਸਾਨਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ।

ਕਾਦੀਆਂ (ਮਕਬੂਲ ਅਹਿਮਦ): ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਖੇਤੀ ਬਿਲਾਂ ਨੂੰ ਲੈਕੇ ਕਾਦੀਆਂ ’ਚ ਸ਼ਹੀਦ ਭਗਤ ਸਿੰਘ ਚੌਕ ਚ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਬਾਬਾ ਨਸੀਬ ਸਿੰਘ ਦੀ ਅਗਵਾਈ ਹੇਠ ਸ੍ਰੀ ਚੰਦ ਜੀ ਤੀਰਥ ਗੁਰੁਦੁਆਰਾ ਟਾਹਲੀ ਸਾਹਿਬ, ਪਿੰਡ ਰਾਮਪੁਰ ਵੱਲੋਂ ਕੇਂਦਰ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕਿਆ ਗਿਆ।

ਸਮਰਾ ਵੱਲੋਂ ਕਿਸਾਨੀ ਸੰਘਰਸ਼ ਲਈ ਵੀਹ ਲੱਖ ਦੇਣ ਦਾ ਐਲਾਨ

ਕਰਤਾਰਪੁਰ (ਗੁਰਨੇਕ ਸਿੰਘ ਵਿਰਦੀ): ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ ਦੌਰਾਨ ਕਰਤਾਰਪੁਰ ਦੇ ਗੁਰੂ ਤੇਗ ਬਹਾਦਰ ਹਸਪਤਾਲ ਦੇ ਇੰਚਾਰਜ ਡਾ. ਗੁਰਵਿੰਦਰ ਸਿੰਘ ਸਮਰਾ ਨੇ ਕਿਸਾਨਾਂ ਨੂੰ ਵੀਹ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਠੰਢ ਵਿੱਚ ਡਟੇ ਕਿਸਾਨ ਯੋਧਿਆਂ ਦੀ ਸਿਹਤਯਾਬੀ ਲਈ ਡਾ ਅਮਨਦੀਪ ਸਿੰਘ ਉੱਪਲ਼ ਡਾ ਅਸਵੀਨ ਕੋਰ ਡਾ. ਕਮਲਦੀਪ ਸਮੇਤ ਦਸ ਡਾਕਟਰਾਂ ਦੀ ਟੀਮ ਅਤੇ ਚਾਰ ਲੱਖ ਰੁਪਏ ਦੀਆਂ ਦਵਾਈਆਂ ਦੇ ਕੇ ਅੱਜ ਰਵਾਨਾ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅਗਰ ਕੋਈ ਜਥੇਬੰਦੀ ਪੰਜਾਬ ਤੋਂ ਕਿਸਾਨ ਸੰਘਰਸ਼ ਵਿੱਚ ਸਮਰਥਨ ਦੇਣ ਲਈ ਦਿੱਲੀ ਜਾਣਾ ਚਾਹੁੰਦੀ ਹੈ ਤਾਂ ਉਹ ਉਨ੍ਹਾਂ ਲਈ ਵਾਹਨਾਂ ਦਾ ਇੰਤਜ਼ਾਮ ਵੀ ਕਰਵਾ ਕੇ ਦੇਣਗੇ। ਉਨ੍ਹਾਂ ਦੱਸਿਆ ਕਿ ਉਹ ਸ਼ੁੱਕਰਵਾਰ ਸ਼ਾਮ ਨੂੰ ਦਿੱਲੀ ਜਾਣਗੇ ਅਤੇ ਸ਼ਨੀਵਾਰ ਨੂੰ ਕਿਸਾਨਾਂ ਨੂੰ ਵੀਹ ਲੱਖ ਰੁਪਏ ਦੇ ਕੇ ਕਿਸਾਨੀ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਉਣਗੇ।

ਇੰਟਕ ਜਲੰਧਰ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ

ਆਦਮਪੁਰ ਦੋਆਬਾ (ਹਤਿੰਦਰ ਮਹਿਤਾ): ਰਾਸ਼ਟਰੀ ਮਜ਼ਦੂਰ ਕਾਂਗਰਸ (ਇੰਟਕ) ਜ਼ਿਲ੍ਹਾ ਜਲੰਧਰ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਅਟਵਾਲ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਅਦੋਲਨ ਦਾ ਸਮਰਥਣ ਕੀਤਾ ਤੇ ਹਰਿਆਣਾ ਸਰਕਾਰ ਨੂੰ ਕਿਸਾਨਾਂ ਵਿਰੁੱਧ ਕੀਤੇ ਸਾਰੇ ਕੇਸ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਕੇਂਦਰ ਸਰਕਾਰ ਨੂੰ ਵੀ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਨ ਲਈ ਕਿਹਾ। ਮੀਟਿੰਗ ਦੌਰਾਨ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਦਰਸ਼ਨ ਦੌਰਾਨ ਜਿਨ੍ਹਾਂ ਕਿਸਾਨਾਂ ਦਾ ਜਾਨੀ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਮਾਲੀ ਸਹਾਇਤਾ ਕੀਤੀ ਜਾਵੇ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All