DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਪਹਿਲ: ਰੌੜੀ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਸ੍ਰੀ ਰੌੜੀ ਨੇ ਸਪੱਸ਼ਟ ਕੀਤਾ ਕਿ ਹਲਕੇ ਦੇ...

  • fb
  • twitter
  • whatsapp
  • whatsapp
featured-img featured-img
ਮੀਟਿੰਗ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਮੈਡੀਕਲ ਅਫਸਰ।
Advertisement

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਸ੍ਰੀ ਰੌੜੀ ਨੇ ਸਪੱਸ਼ਟ ਕੀਤਾ ਕਿ ਹਲਕੇ ਦੇ ਹਰ ਨਾਗਰਿਕ ਨੂੰ ਸਮੇਂ ਸਿਰ, ਮਿਆਰੀ ਅਤੇ ਸੁਵਿਧਾਜਨਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ।

ਉਨ੍ਹਾਂ ਸਰਕਾਰੀ ਹਸਪਤਾਲਾਂ, ਸੀ ਐੱਚ ਸੀ, ਪੀ ਐੱਚ ਸੀ, ਸਬ ਸੈਂਟਰਾਂ ਅਤੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਮਰੀਜ਼ਾਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਡਾਕਟਰਾਂ ਦੀ ਉਪਲਬਧਤਾ, ਦਵਾਈਆਂ ਦੇ ਸਟਾਕ, ਐਮਰਜੈਂਸੀ ਸੇਵਾਵਾਂ, ਲੈਬ ਸਹੂਲਤਾਂ, ਮਾਤਾ-ਬਾਲ ਸਿਹਤ ਪ੍ਰੋਗਰਾਮਾਂ ਅਤੇ ਟੀਕਾਕਰਨ ਮੁਹਿੰਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਸਫ਼ਾਈ, ਅਨੁਸ਼ਾਸਨ ਅਤੇ ਮਰੀਜ਼ਾਂ ਨਾਲ ਸੇਵਾ ਭਾਵਨਾ ਨਾਲ ਪੇਸ਼ ਆਉਣ ਲਈ ਵੀ ਕਿਹਾ।

Advertisement

ਉਨ੍ਹਾਂ ਭਰੋਸਾ ਦਿੱਤਾ ਕਿ ਗੜ੍ਹਸ਼ੰਕਰ ਹਲਕੇ ਦੀਆਂ ਸਿਹਤ ਸੰਸਥਾਵਾਂ ਨਾਲ ਸਬੰਧਤ ਹਰ ਜਾਇਜ਼ ਮੰਗ ਨੂੰ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ।

Advertisement

Advertisement
×