ਪਸਸਫ਼ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਉਲੀਕਿਆ : The Tribune India

ਪਸਸਫ਼ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਉਲੀਕਿਆ

ਪਸਸਫ਼ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਉਲੀਕਿਆ

ਪਸਸਫ ਦੇ ਆਗੂ ਸੰਘਰਸ਼ ਦੀ ਅਗਲੀ ਰਣਨੀਤੀ ਬਾਰੇ ਜਾਣਕਾਰੀ ਦਿੰਦੇ ਹੋਏ। -ਫੋਟੋ: ਦੀਪਕ

ਪੱਤਰ ਪ੍ਰੇਰਕ

ਤਲਵਾੜਾ, 5 ਦਸੰਬਰ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪਸਸਫ਼) ਨੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀਆਂ ਨੀਤੀਆਂ ਅਤੇ ਮੰਗਾਂ ਦੇ ਹੱਲ ਲਈ ਸੰਘਰਸ਼ ਨੂੰ ਪ੍ਰਚੰਡ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਪਸਸਫ਼ ਨੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਹੈ। ਸੂਬਾ ਜਨਰਲ ਸਕੱਤਰ ਤੀਰਥ ਬਾਸੀ ਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਜਥੇਬੰਦੀ ਮੰਗਾਂ ਦੀ ਪ੍ਰਾਪਤੀ ਲਈ ਲੜੀਵਾਰ ਸੰਘਰਸ਼ ਛੇੜਨ ਦਾ ਫੈਸਲਾ ਕੀਤਾ ਹੈ। ਹੇਠਲੇ ਪਾਸਿਓਂ ਮੁਲਾਜ਼ਮਾਂ ਦੀ ਲਾਮਬੰਦੀ ਲਈ 5 ਤੋਂ 25 ਦਸੰਬਰ ਤੱਕ ਬਲਾਕ/ ਤਹਿਸੀਲ ਪੱਧਰੀ ਰੋਸ ਰੈਲੀਆਂ ਕੀਤੀਆਂ ਜਾਣਗੀਆਂ।

15 ਤੋਂ 25 ਜਨਵਰੀ ਤੱਕ ਸਦਰ ਮੁਕਾਮਾਂ ’ਤੇ ਜ਼ਿਲ੍ਹਾ ਪੱਧਰੀ ਰੈਲੀਆਂ ਕਰਕੇ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ ਅਤੇ ਅਗਲੇ ਸਾਲ 11 ਫਰਵਰੀ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਜਨਤਕ ਲਾਮਬੰਦੀ ਕੀਤੀ ਜਾਵੇਗੀ। ਮੀਟਿੰਗ ’ਚ ਸ਼ਾਮਲ ਸੂਬਾਈ ਆਗੂ ਕਰਮਜੀਤ ਬੀਹਲਾ, ਸੁਖਵਿੰਦਰ ਸਿੰਘ ਚਾਹਲ, ਮੱਖਣ ਸਿੰਘ ਵਾਹਿਦਪੁਰੀ, ਹਰਮਨਪ੍ਰੀਤ ਕੌਰ ਗਿੱਲ ਨੇ ਭਗਵੰਤ ਮਾਨ ਸਰਕਾਰ ’ਤੇ ਪਿਛਲੀਆਂ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਵਾਂਗ ਨੀਤੀਆਂ ਲਾਗੂ ਕਰਨ ਦੀ ਗੱਲ ਕਹੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All