ਮੰਗਾਂ ਸਬੰਧੀ ਪੀਐੱਸਯੂ ਦਾ ਵਫਦ ਪ੍ਰਸ਼ਾਸਨ ਨੂੰ ਮਿਲਿਆ
ਨਵਾਂਸ਼ਹਿਰ: ਪੰਜਾਬ ਸਟੂਡੈਂਟਸ ਯੂਨੀਅਨ ਦਾ ਵਫਦ ਵਿਦਿਆਰਥੀ ਮੰਗਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਸ਼ਰਮਾ ਨੂੰ ਮਿਲਿਆ। ਵਫ਼ਦ ਨੇ ਮੰਗ ਕੀਤੀ ਕਿ ਆਈ.ਟੀ.ਆਈ ਗਰਾਊਂਡ ਦੇ ਟਰੈਕ ਦੀ ਮੁਰੰਮਤ ਕਰਵਾਈ ਜਾਵੇ, ਪ੍ਰੈਕਟਿਸ ਕਰਨ ਲਈ ਆਉਂਦੇ ਵਿਅਕਤੀਆਂ (ਲੜਕੇ ਲੜਕੀਆਂ) ਲਈ ਵਾਸ਼ਰੂਮਾਂ...
Advertisement
ਨਵਾਂਸ਼ਹਿਰ: ਪੰਜਾਬ ਸਟੂਡੈਂਟਸ ਯੂਨੀਅਨ ਦਾ ਵਫਦ ਵਿਦਿਆਰਥੀ ਮੰਗਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਸ਼ਰਮਾ ਨੂੰ ਮਿਲਿਆ। ਵਫ਼ਦ ਨੇ ਮੰਗ ਕੀਤੀ ਕਿ ਆਈ.ਟੀ.ਆਈ ਗਰਾਊਂਡ ਦੇ ਟਰੈਕ ਦੀ ਮੁਰੰਮਤ ਕਰਵਾਈ ਜਾਵੇ, ਪ੍ਰੈਕਟਿਸ ਕਰਨ ਲਈ ਆਉਂਦੇ ਵਿਅਕਤੀਆਂ (ਲੜਕੇ ਲੜਕੀਆਂ) ਲਈ ਵਾਸ਼ਰੂਮਾਂ ਦਾ ਪ੍ਰਬੰਧ ਕੀਤਾ ਜਾਵੇ, ਗਰਾਊਂਡ ’ਚ ਅਤੇ ਗਰਾਊਂਡ ਦੇ ਟਰੈਕ ’ਤੇ ਕੋਈ ਵਾਹਨ ਨਾ ਚਲਾਇਆ ਜਾਵੇ, ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਸਰਕਾਰੀ ਨੌਕਰੀਆਂ ਵਿੱਚ 90 ਫੀਸਦੀ ਰਾਖਵੇਂਕਰਨ ਦਾ ਕਾਨੂੰਨ ਬਣਾਇਆ ਜਾਵੇ ਅਤੇ ਪੰਜਾਬ ਦੀ ਸਿੱਖਿਆ ਨੀਤੀ ਪੰਜਾਬ ਸਰਕਾਰ ਦੁਆਰਾ ਆਪ ਬਣਾਈ ਜਾਵੇ। ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਵਿੱਤ ਤੇ ਸਕੱਤਰ ਬਲਜੀਤ ਧਰਮਕੋਟ, ਆਈ.ਟੀ.ਆਈ ਦੇ ਸੈਕਟਰੀ ਅਸ਼ਵਨੀ ਕੁਮਾਰ, ਨੌਜਵਾਨ ਰੋਹਿਤ ਪਨਾਮ ਤੇ ਮਨਦੀਪ ਕੁਮਾਰ ਨੇ ਕਿਹਾ ਕਿ ਜੇਕਰ ਉਪਰੋਕਤ ਮੰਗਾਂ ਨੂੰ ਅੱਜ ਦੀ ਵਿਚਾਰ ਚਰਚਾ ਤੋਂ ਬਾਅਦ ਵੀ ਗੰਭੀਰਤਾ ਨਾਲ ਹੱਲ ਨਹੀਂ ਕੀਤਾ ਜਾਂਦਾ ਤਾਂ ਅਗਲੇ ਸੰਘਰਸ਼ ਦੀ ਰੂਪ ਰੇਖਾ ਜਲਦ ਹੀ ਤਿਆਰ ਕੀਤੀ ਜਾਵੇਗੀ। -ਪੱਤਰ ਪ੍ਰੇਰਕ
Advertisement
Advertisement
×