DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੀ ਟੀ ਯੂ ਦੇ ਵਿਦਿਆਰਥੀਆਂ ਨੇ ਵਿਦੇਸ਼ਾਂ ’ਚ ਨਾਮ ਖੱਟਿਆ: ਸੰਧਵਾਂ

ਪੀ ਟੀ ਯੂ ਤੇ ਯੂਨੀਵਰਸਲ ਬਿਜ਼ਨਸ ਸਕੂਲ ਵਿਚਾਲੇ ਸਮਝੌਤੇ ਦੀ ਸ਼ਲਾਘਾ

  • fb
  • twitter
  • whatsapp
  • whatsapp
featured-img featured-img
ਕਪੂਰਥਲਾ ਵਿੱਚ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ।
Advertisement

ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਤੇ ਯੂਨੀਵਰਸਲ ਬਿਜ਼ਨਸ ਸਕੂਲ ਦਰਮਿਆਨ ਹਾਲ ਹੀ ਵਿੱਚ ਹੋਏ ਐੱਮ ਓ ਯੂ ਸਬੰਧੀ ਇੰਟਰਐਕਟਿਵ ਅਕਾਦਮਿਕ ਸੈਸ਼ਨ ਯੂਨੀਵਰਸਿਟੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਆਡੀਟੋਰੀਅਮ ਵਿੱਚ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਸ਼ਾਮਲ ਹੋਏ ਜਿਨ੍ਹਾਂ ਨੇ ਇਸ ਸਮਝੌਤੇ ਨੂੰ ਪੰਜਾਬ ਦੇ ਵਿਦਿਆਰਥੀਆਂ ਲਈ ਨਵੇਂ, ਪ੍ਰਭਾਵਸ਼ਾਲੀ ਤੇ ਸਸਤੇ ਗਲੋਬਲ ਮੌਕਿਆਂ ਦਾ ਦਰਵਾਜ਼ਾ ਕਿਹਾ।

ਸਪੀਕਰ ਸੰਧਵਾ ਨੇ ਆਈ ਕੇ ਜੀ ਪੀ ਟੀ ਯੂ ਦੇ ਇਤਿਹਾਸਕ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਗ੍ਰੈਜੂਏਟ ਅੱਜ ਕੈਨੇਡਾ, ਆਸਟਰੇਲੀਆ, ਨਿਊਜ਼ੀਲੈਂਡ, ਜਰਮਨੀ ਤੇ ਅਮਰੀਕਾ ਵਰਗੇ ਦੇਸ਼ਾਂ ਵਿੱਚ ਉੱਚ ਅਹੁਦਿਆਂ ’ਤੇ ਸੇਵਾ ਨਿਭਾ ਰਹੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਵਿੱਤੀ ਤੰਗੀਆਂ ਕਾਰਨ ਵਿਦੇਸ਼ ਜਾਣ ਤੋਂ ਅਸਮਰੱਥ ਨੌਜਵਾਨਾਂ ਦੀ ਮਦਦ ਦੇਣਾ ਸਮੇਂ ਦੀ ਲੋੜ ਹੈ ਅਤੇ ਇਹ ਸਮਝੌਤਾ ਉਨ੍ਹਾਂ ਲਈ ਵਿਸ਼ਵ ਪੱਧਰੀ ਸਿੱਖਿਆ ਦੇ ਮੌਕੇ ਸੁਨਿਸ਼ਚਿਤ ਕਰੇਗਾ। ਸੰਧਵਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਐੱਮ ਓ ਯੂ ਦਾ ਪੂਰਾ ਲਾਭ ਉਠਾਉਣ। ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਪੰਜਾਬ ਦੇ ਨੌਜਵਾਨਾਂ ਲਈ ਭਰੋਸੇ ਦਾ ਸੰਦੇਸ਼ ਹਨ ਤੇ ਸਰਕਾਰ, ਯੂਨੀਵਰਸਿਟੀ ਅਤੇ ਸੰਸਥਾਵਾਂ ਉਨ੍ਹਾਂ ਦੇ ਨਾਲ ਖੜ੍ਹੀਆਂ ਹਨ। ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਸੁਸ਼ੀਲ ਮਿੱਤਲ ਨੇ ਦੱਸਿਆ ਕਿ ਐੱਮ ਓ ਯੂ ਅਧੀਨ ਅਕਾਦਮਿਕ ਕ੍ਰੈਡਿਟ ਟ੍ਰਾਂਸਫਰ, ਸਾਂਝੇ ਬੈਚੁਲਰ ਮਾਸਟਰ ਪ੍ਰੋਗਰਾਮ, ਫੈਕਲਟੀ ਤੇ ਵਿਦਿਆਰਥੀ ਐਕਸਚੇਂਜ ਅਤੇ ਖੋਜ ਸਹਿਯੋਗ ਦੇ ਮੌਕੇ ਮਿਲਣਗੇ। ਯੂਨੀਵਰਸਲ ਬਿਜ਼ਨਸ ਸਕੂਲ ਦੇ ਪ੍ਰਧਾਨ ਡਾ. ਗੈਰੀ ਮਲਹੋਤਰਾ ਨੇ ਸਕਾਲਰਸ਼ਿਪਸ ਅਤੇ ਅਕਾਦਮਿਕ ਨਿਯਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਫੂਡ ਪ੍ਰਾਸੈਸਿੰਗ ਖੇਤਰ ਦੇ ਮੌਕਿਆਂ ਬਾਰੇ ਚਾਨਣਾ ਪਾਇਆ। ਅੰਤ ਵਿੱਚ ਡੀਨ ਅਕਾਦਮਿਕ ਪ੍ਰੋ. (ਡਾ.) ਯਾਦਵਿੰਦਰ ਸਿੰਘ ਬਰਾੜ ਨੇ ਧੰਨਵਾਦ ਮਤਾ ਪੇਸ਼ ਕੀਤਾ।

Advertisement

Advertisement
Advertisement
×