DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Public outrage and protest: ਸੜਕ ’ਤੇ ਖੜ੍ਹੇ ਗੰਦੇ ਪਾਣੀ ਕਾਰਨ Accident, ਨੌਜਵਾਨ ਦੀ ਮੌਤ

ਪ੍ਰਸ਼ਾਸਨਿਕ ਅਣਗਹਿਲੀ ਤੋਂ ਭੜਕੇ ਲੋਕਾਂ ਨੇ ਧਰਨਾ ਲਾਇਆ

  • fb
  • twitter
  • whatsapp
  • whatsapp
featured-img featured-img
ਧਰਨੇ ਦੌਰਾਨ ਪੁਲੀਸ ਅਧਿਕਾਰੀ ਨਾਲ ਗੱਲਬਾਤ ਕਰਦੇ ਹੋਏ ਪ੍ਰਦਰਸ਼ਨਕਾਰੀ।
Advertisement

ਪਿੰਡ ਨਗਰ ਵਿੱਚ ਸੜਕ ’ਤੇ ਖੜ੍ਹੇ ਗੰਦੇ ਪਾਣੀ ਕਾਰਨ ਵਾਪਰੇ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਲਖਵਿੰਦਰ ਰਾਮ ਪੁੱਤਰ ਰਾਮ ਸਾਗਰ ਵਾਸੀ ਸੈਫਾਬਾਦ ਵਜੋਂ ਹੋਈ ਹੈ। ਹਾਦਸੇ ਮਗਰੋਂ ਭੜਕੇ ਲੋਕਾਂ ਨੇ ਸੜਕ ਉੱਪਰ ਧਰਨਾ ਲਾ ਦਿੱਤਾ। ਸਥਾਨਕ ਲੋਕਾਂ ਅਨੁਸਾਰ ਲੰਮੇ ਸਮੇਂ ਤੋਂ ਸੜਕ ਉੱਪਰ ਗੰਦਾ ਪਾਣੀ ਜਮ੍ਹਾਂ ਹੈ। ਪਾਣੀ ਦੀ ਤਿਲਕਣ ਕਰਕੇ ਦੋ ਨੌਜਵਾਨ ਟਰੱਕ ਨਾਲ ਟਕਰਾ ਗਏ।

ਹਾਦਸੇ ਮਗਰੋਂ ਐਂਬੂਲੈਂਸ ਸਮੇਂ ਸਿਰ ਨਹੀਂ ਪਹੁੰਚੀ, ਜਿਸ ਕਾਰਨ ਮੁਹੱਲਾ ਵਾਸੀਆਂ ਨੇ ਖ਼ੁਦ ਜ਼ਖ਼ਮੀਆਂ ਨੂੰ ਮੋਟਰਸਾਈਕਲ ਰੇਹੜੇ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ। ਹਾਲਤ ਨਾਜ਼ੁਕ ਹੋਣ ਕਰਕੇ ਡਾਕਟਰਾਂ ਨੇ ਉਨ੍ਹਾਂ ਨੂੰ ਜਲੰਧਰ ਭੇਜ ਦਿੱਤਾ, ਜਿੱਥੇ ਇਲਾਜ ਦੌਰਾਨ ਇੱਕ ਨੌਜਵਾਨ ਨੇ ਦਮ ਤੋੜ ਦਿੱਤਾ।

Advertisement

ਲੋਕਾਂ ਨੇ ਦੱਸਿਆ ਕਿ 19 ਜੂਨ ਨੂੰ ਐੱਸ ਸੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਅਤੇ ਸੱਤਾਧਾਰੀ ਧਿਰ ਦੇ ਆਗੂਆਂ ਨੇ ਅਧਿਕਾਰੀਆਂ ਸਮੇਤ ਇੱਥੋਂ ਦਾ ਦੌਰਾ ਕੀਤਾ ਸੀ। ਵੱਡੇ ਦਾਅਵਿਆਂ ਦੇ ਬਾਵਜੂਦ ਇੱਕ ਮਹੀਨਾ ਬੀਤਣ ਉੱਤੇ ਵੀ ਮਸਲਾ ਹੱਲ ਨਹੀਂ ਹੋ ਸਕਿਆ।

Advertisement

Advertisement
×