ਪਨਬਸ ਮੁਲਾਜ਼ਮਾਂ ਵੱਲੋਂ ਕਿਲੋਮੀਟਰ ਯੋਜਨਾ ਦਾ ਵਿਰੋਧ
ਜਲੰਧਰ ਬੱਸ ਅੱਡਾ ਬੰਦ ਰੱਖਿਆ; ਆਵਾਜਾੲੀ ਠੱਪ ਕੀਤੀ
Advertisement
ਕਿਲੋਮੀਟਰ ਬੱਸ ਸਕੀਮ ਦੇ ਵਿਰੋਧ ਵਿੱਚ ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਆਰਜ਼ੀ ਮੁਲਾਜ਼ਮਾਂ ਨੇ ਸੜਕ ਜਾਮ ਕਰ ਦਿੱਤੀ ਅਤੇ ਬੱਸ ਸਟੈਂਡ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ। ਇਸ ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਦੁਪਹਿਰ 2 ਵਜੇ ਤੱਕ ਕੋਈ ਠੋਸ ਹੱਲ ਨਹੀਂ ਕੱਢਦੀ ਤਾਂ ਉਹ ਹਾਈਵੇਅ ’ਤੇ ਪ੍ਰਦਰਸ਼ਨ ਕਰਨਗੇ। ਮਸਲੇ ਦਾ ਕੋਈ ਹੱਲ ਨਾ ਨਿਕਲਣ ’ਤੇ ਕਰਮਚਾਰੀਆਂ ਨੇ ਸ਼ਹਿਰ ਦੇ ਸਭ ਤੋਂ ਪ੍ਰਮੁੱਖ ਪੀਏਪੀ ਚੌਕ ਫਲਾਈਓਵਰ ਦੇ ਬਾਹਰ ਹਾਈਵੇਅ ’ਤੇ ਧਰਨਾ ਦਿੱਤਾ। ਇਹ ਪ੍ਰਦਰਸ਼ਨ ਲਗਭਗ 30 ਮਿੰਟ ਤੱਕ ਚੱਲਿਆ। ਇਸ ਕਾਰਨ ਹਾਈਵੇਅ ’ਤੇ ਲੰਬਾ ਟਰੈਫਿਕ ਜਾਮ ਲੱਗ ਗਿਆ ਅਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ, ਪੁਲੀਸ ਨੇ ਥੋੜ੍ਹੀ ਦੇਰ ਬਾਅਦ ਹਾਈਵੇਅ ਨੂੰ ਦੁਬਾਰਾ ਖੁਲ੍ਹਵਾ ਦਿੱਤਾ ਅਤੇ ਆਵਾਜਾਈ ਬਹਾਲ ਕਰ ਦਿੱਤੀ ਗਈ। ਕਰਮਚਾਰੀਆਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਟੈਂਡਰ 23 ਅਕਤੂਬਰ ਤੱਕ ਮੁਲਤਵੀ ਕਰ ਦਿੱਤਾ ਜਾਣਗੇ। ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਰਣਜੀਤ ਸਿੰਘ ਨੇ ਕਿਹਾ ਕਿ ਸਰਕਾਰ ਇੱਕ ਵਾਰ ਫਿਰ ਇਸ ਯੋਜਨਾ ਤਹਿਤ ਨਵੇਂ ਟੈਂਡਰ ਜਾਰੀ ਕਰਨ ਜਾ ਰਹੀ ਹੈ, ਜਿਸ ਕਾਰਨ ਹਜ਼ਾਰਾਂ ਡਰਾਈਵਰਾਂ, ਕੰਡਕਟਰਾਂ ਅਤੇ ਛੋਟੇ ਬੱਸ ਮਾਲਕਾਂ ਦਾ ਰੁਜ਼ਗਾਰ ਖ਼ਤਰੇ ਵਿੱਚ ਪੈ ਜਾਵੇਗਾ।
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕਿਲੋਮੀਟਰ ਬੱਸ ਸਕੀਮ ਇੱਕ ਅਜਿਹੀ ਨੀਤੀ ਹੈ ਜੋ ਨਿੱਜੀ ਕੰਪਨੀਆਂ ਨੂੰ ਲਾਭ ਪਹੁੰਚਾਉਂਦੀ ਹੈ, ਜਿਸ ਵਿੱਚ ਸਰਕਾਰ ਪ੍ਰਤੀ ਕਿਲੋਮੀਟਰ ਭੁਗਤਾਨ ਕਰਦੀ ਹੈ ਜਦੋਂ ਕਿ ਕੰਪਨੀ ਨੂੰ ਰੱਖ-ਰਖਾਅ, ਡਰਾਈਵਰ ਅਤੇ ਬਾਲਣ ਦਾ ਖਰਚਾ ਚੁੱਕਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਨਾ ਸਿਰਫ਼ ਸਰਕਾਰੀ ਕਰਮਚਾਰੀਆਂ ਨੂੰ ਸਗੋਂ ਆਮ ਲੋਕਾਂ ਨੂੰ ਵੀ ਪ੍ਰਭਾਵਿਤ ਕਰੇਗੀ, ਕਿਉਂਕਿ ਇਹ ਆਵਾਜਾਈ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਵਿਗਾੜ ਦੇਵੇਗੀ।
Advertisement
Advertisement