DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Farmers Protest Against Power Cuts: ਬਿਜਲੀ ਕੱਟਾਂ ਖ਼ਿਲਾਫ਼ ਧਰਨੇ

ਪਾਵਰਕੌਮ ਦਫ਼ਤਰਾਂ ਦਾ ਘਿਰਾਓ ਕੀਤਾ; ਸਿਰਫ਼ ਚਾਰ ਘੰਟੇ ਬਿਜਲੀ ਦੇਣ ਦਾ ਦੋਸ਼

  • fb
  • twitter
  • whatsapp
  • whatsapp
featured-img featured-img
ਤਰਨ ਤਾਰਨ ਵਿੱਚ ਚੀਫ ਮੁੱਖ ਇੰਜਨੀਅਰ ਦਫ਼ਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਕਿਸਾਨ।
Advertisement

ਲਗਾਤਾਰ ਬਿਜਲੀ ਕੱਟਾਂ ਤੋਂ ਤੰਗ ਆ ਕੇ ਕਿਸਾਨਾਂ ਨੇ ਬਿਜਲੀ ਬੋਰਡ ਦੇ ਬਾਰਡਰ ਰੇਂਜ ਦੇ ਚੀਫ ਇੰਜਨੀਅਰ ਦੇ ਦਫ਼ਤਰ ਅੱਗੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਨੇ ਖੇਤੀ ਲਈ 12 ਘੰਟੇ ਅਤੇ ਘਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਦੇਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਦੇ ਨਾਂ ਐੱਸ ਈ ਨੂੰ ਮੰਗ ਪੱਤਰ ਸੌਂਪਿਆ। ਐੱਸ ਈ ਵੱਲੋਂ ਮੰਗਾਂ ਪੂਰੀਆਂ ਕਰਨ ਅਤੇ ਅੱਠ ਘੰਟੇ ਬਿਨਾਂ ਕੱਟ ਬਿਜਲੀ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਤੇ ਐਸ ਕੇ ਐਮ ਦੇ ਪ੍ਰਮੁੱਖ ਆਗੂ ਡਾ. ਸਤਨਾਮ ਸਿੰਘ ਅਜਨਾਲਾ, ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਵਿੰਦਰ ਸਿੰਘ ਮੀਰਾਂਕੋਟ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਮੇਜਰ ਸਿੰਘ ਕੜਿਆਲ ਨੇ ਕਿਹਾ ਕਿ ਝੋਨਾ ਅਤੇ ਬਾਸਮਤੀ ਪੱਕਣ ਦੇ ਨੇੜੇ ਹਨ, ਪਰ ਬਿਜਲੀ ਦੇ ਲੰਮੇ ਕੱਟਾਂ ਕਾਰਨ ਫ਼ਸਲਾਂ ਅਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਬਿਜਲੀ ਬੋਰਡ ਦੇ ਨਾਕਸ ਪ੍ਰਬੰਧ ਕਾਰਨ ਪਣ ਬਿਜਲੀ ਦੀ ਕੁਲ ਸਮਰੱਥਾ ਲਗਪਗ 12 ਤੋਂ 13 ਹਜ਼ਾਰ ਮੈਗਾਵਾਟ ਹੋਣ ਦੇ ਬਾਵਜੂਦ ਸਿਰਫ 6-7 ਹਜ਼ਾਰ ਮੈਗਾਵਾਟ ਬਿਜਲੀ ਹੀ ਪੈਦਾ ਹੋ ਰਹੀ ਹੈ।

ਜੰਡਿਆਲਾ ਗੁਰੂ (ਸਿਮਰਤ ਪਾਲ ਸਿੰਘ ਬੇਦੀ):ਸਥਾਨਕ ਬਿਜਲੀ ਬੋਰਡ ਦੇ ਐਕਸੀਅਨ ਦਫਤਰ ਦੇ ਬਾਹਰ ਕਿਸਾਨਾਂ ਵੱਲੋਂ ਬਿਜਲੀ ਸਪਲਾਈ ਦੇ ਲੱਗ ਰਹੇ ਕੱਟਾਂ ਖ਼ਿਲਾਫ਼ ਕਿਸਾਨ ਆਗੂ ਲਖਬੀਰ ਸਿੰਘ ਨਿਜ਼ਾਮਪੁਰਾ ਤੇ ਗੁਰਮੇਜ ਸਿੰਘ ਤਿੰਮੋਵਾਲ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਕਿਸਾਨ ਆਗੂ ਲਖਬੀਰ ਸਿੰਘ ਨਿਜ਼ਾਮਪੁਰਾ ਨੇ ਕਿਹਾ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਖੇਤੀ ਸੈਕਟਰ ਅੰਦਰ ਬਿਜਲੀ ਦੇ ਲੱਗ ਰਹੇ ਭਾਰੀ ਕੱਟਾਂ ਖ਼ਿਲਾਫ਼ ਐਕਸੀਅਨ ਪੰਜਾਬ ਰਾਜ ਬਿਜਲੀ ਬੋਰਡ ਜੰਡਿਆਲਾ ਗੁਰੂ ਦੇ ਦਫਤਰ ਧਰਨਾ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਜਦੋਂ ਝੋਨੇ ਨੂੰ ਪਾਣੀ ਦੀ ਬਹੁਤ ਜ਼ਿਆਦਾ ਲੋੜ ਹੈ ਤਾਂ ਬਿਜਲੀ ਸਪਲਾਈ 8 ਘੰਟੇ ਦੀ ਥਾਂ ਸਿਰਫ਼ ਚਾਰ ਘੰਟੇ ਹੀ ਵੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿਸਾਨ ਮਹਿੰਗੇ ਭਾਅ ਡੀਜ਼ਲ ਫੂਕ ਕੇ ਫ਼ਸਲ ਨੂੰ ਪਾਣੀ ਦੇ ਰਹੇ ਹਨ। ਅਖ਼ੀਰ ਵਿੱਚ ਐਕਸੀਅਨ ਦੀ ਗੈਰ-ਮੌਜੂਦਗੀ ਵਿੱਚ ਐੱਸ ਡੀ ਓ ਸਰਬਜੀਤ ਸਿੰਘ ਨੇ ਚੇਅਰਮੈਨ ਪੰਜਾਬ ਰਾਜ ਬਿਜਲੀ ਬੋਰਡ ਦੇ ਨਾਮ ਮੰਗ ਪੱਤਰ ਪ੍ਰਾਪਤ ਕੀਤਾ। ਮੰਗ ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਖੇਤੀ ਸੈਕਟਰ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਤੇ ਸਬਜ਼ੀਆਂ ਵਾਲੇ ਇਲਾਕਿਆਂ ਨੂੰ ਦਿਨ ਸਮੇਂ ਬਿਜਲੀ ਸਪਲਾਈ ਦਿੱਤੀ ਜਾਵੇ।

Advertisement

ਫਿਲੌਰ (ਸਰਬਜੀਤ ਗਿੱਲ): ਫਿਲੌਰ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਲੰਮੇ ਅਣਐਲਾਨੇ ਬਿਜਲੀ ਕੱਟਾਂ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਢੇਸੀ ਨੇ ਸਰਕਾਰ ਦੇ ਦਾਅਵਿਆਂ ਨੂੰ ਖ਼ਾਰਜ ਕਰਦਿਆਂ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।

Advertisement

ਬਿਜਲੀ ਦੇ ਲੰਮੇ ਕੱਟਾਂ ਖ਼ਿਲਾਫ਼ ਧਰਨਾ ਦਿੱਤਾ

ਤਰਨ ਤਾਰਨ (ਗੁਰਬਖ਼ਸ਼ਪੁਰੀ): ਬਿਜਲੀ ਦੇ ਲੰਮੇ ਕੱਟਾਂ ਕਾਰਨ ਝੋਨੇ ਦੀ ਫ਼ਸਲ ਦੇ ਹੋ ਰਹੇ ਨੁਕਸਾਨ ਖ਼ਿਲਾਫ਼ ਅੱਜ ਇੱਥੇ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਜਥੇਬੰਦੀਆਂ ਵੱਲੋਂ ਪਾਵਰਕੌਮ ਦੇ ਉਪ ਮੁੱਖ ਇੰਜੀਨੀਅਰ ਦੇ ਦਫਤਰ ਸਾਹਮਣੇ ਧਰਨਾ ਦਿੱਤਾ। ਧਰਨਾਕਾਰੀਆਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਹਰਜਿੰਦਰ ਸਿੰਘ ਟਾਂਡਾ, ਤਰਸੇਮ ਸਿੰਘ ਲੁਹਾਰ, ਨਛੱਤਰ ਸਿੰਘ ਪੰਨੂ, ਗੁਰਬਚਨ ਸਿੰਘ ਘੜਕਾ, ਹਰਜੀਤ ਸਿੰਘ ਨਿੱਝਰ, ਗੁਰਸਾਹਿਬ ਸਿੰਘ ਡੱਲ਼, ਮਹਾਂਵੀਰ ਸਿੰਘ ਗਿੱਲ ਅਤੇ ਮਨਜੀਤ ਸਿੰਘ ਬੱਗੂ ਨੇ ਸੰਬੋਧਨ ਕੀਤਾ। ਬੁਲਾਰਿਆਂ ਕਿਹਾ ਕਿ ਬਿਜਲੀ ਦੀ ਖਪਤ ਵਧ ਜਾਣ ਕਾਰਨ ਸਰਕਾਰ ਕੋਲ ਬਿਜਲੀ ਦੀ ਸਖਤ ਤੋਟ ਆ ਗਈ ਹੈ ਜਿਸ ਕਰ ਕੇ ਕਿਸਾਨ ਲਈ ਝੋਨੇ ਨੂੰ ਪਾਣੀ ਦੇਣ ਦੀ ਸਖ਼ਤ ਥੁੜ੍ਹ ਆ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਰਕੇ ਕਿਸਾਨ ਨੂੰ ਸਖਤ ਆਰਥਿਕ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਗੱਡੀਵਿੰਡ, ਗੁਰਚਰਨ ਸਿੰਘ ਸਭਰਾ, ਸੁਖਬਾਜ ਸਿੰਘ ਸਿੱਧੂ, ਸਰਦਾਰਾ ਸਿੰਘ ਸਖੀਰਾ, ਨਿਰੰਜਨ ਸਿੰਘ ਚਾਹਲ, ਪਰਮਜੀਤ ਸਿੰਘ ਚੰਬਾ, ਦਵਿੰਦਰ ਸਿੰਘ ਗਰੇਵਾਲ, ਮੁਖਤਾਰ ਸਿੰਘ ਮੱਲਾ, ਦਵਿੰਦਰ ਸੋਹਲ ਨੇ ਵੀ ਸੰਬੋਧਨ ਕੀਤਾ। ਬਿਜਲੀ ਦੀ ਇਸ ਸਥਿਤੀ ਦੇ ਚਲਦਿਆਂ ਘਰਾਂ ਦੀ ਬਿਜਲੀ ਦੀ ਸਪਲਾਈ ਵਿੱਚ ਦੀ ਮੁਸ਼ਕਲ ਆ ਰਹੀ ਹੈ।

Advertisement
×