ਪੱਤਰ ਪ੍ਰੇਰਕਬਲਾਚੌਰ, 4 ਜੂਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਇਤਿਹਾਸਕ ਫ਼ੈਸਲਾ ਲੈਂਦਿਆਂ ਪੰਜਾਬ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਵੱਲੋਂ 31 ਮਾਰਚ 2020 ਤੱਕ 4727 ਪਰਿਵਾਰਾਂ ਨੂੰ ਦਿੱਤੇ 68 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ ਕੀਤਾ ਹੈ। ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਅਨੁਸੂਚਿਤ ਜਾਤੀ ਭਾਈਚਾਰੇ ਦੇ ਆਰਥਿਕ ਸ਼ਕਤੀਕਰਨ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਵੱਲ ਵੱਡਾ ਕਦਮ ਹੈ।