DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab ਸਰਕਾਰ ਹਰ ਫਰੰਟ ’ਤੇ ਫੇਲ੍ਹ: ਭੁੱਲੇਵਾਲ ਰਾਠਾਂ

ਸਾਬਕਾ ਵਿਧਾਇਕ ਨੇ ਅਕਾਲੀ ਵਰਕਰਾਂ ਸਣੇ ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਧਰਨਾ ਦਿੱਤਾ

  • fb
  • twitter
  • whatsapp
  • whatsapp
featured-img featured-img
ਐੱਸ ਡੀ ਐੱਮ ਦਫ਼ਤਰ ਵਿੱਚ ਧਰਨੇ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ।
Advertisement

ਕੰਢੀ ਇਲਾਕੇ ਵਿੱਚ ਪਿਛਲੇ ਮਹੀਨੇ ਤੋਂ ਬਿਜਲੀ ਦੇ ਲੱਗ ਰਹੇ ਅਣਐਲਾਨੇ ਕੱਟਾਂ ਦੇ ਵਿਰੋਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਥਾਨਕ ਹਲਕੇ ਤੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਅੱਜ ਐੱਸ ਡੀ ਐੱਮ ਦਫ਼ਤਰ ਵਿਚ ਰੋਸ ਧਰਨਾ ਦਿੱਤਾ। ਇਸ ਮੌਕੇ ਸ੍ਰੀ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਪੰਜਾਬ ਦੀ ‘ਆਪ’ਸਰਕਾਰ ਹਰ ਮਾਮਲੇ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਦੇ ਕੰਢੀ ਅਤੇ ਬੀਤ ਇਲਾਕੇ ਵਿੱਚ ਇਸ ਵੇਲੇ ਬਿਜਲੀ, ਪਾਣੀ ਦਾ ਗੰਭੀਰ ਸੰਕਟ ਚੱਲ ਰਿਹਾ ਹੈ। ਉਨ੍ਹਾਂ ਕਿਹਾ ਗੜ੍ਹਸ਼ੰਕਰ ਵਿੱਚ ਬਾਈਪਾਸ ਬਣਾਉਣਾ ਤਾਂ ਇਕ ਪਾਸੇ ਸ੍ਰੀ ਆਨੰਦਪੁਰ ਸਾਹਿਬ-ਗੜ੍ਹਸ਼ੰਕਰ ਮਾਰਗ ਨੂੰ ਸਰਕਾਰ ਦੀ ਥਾਂ ਸੰਤ ਮਹਾਂਪੁਰਸ਼ਾਂ ਵਲੋਂ ਬਣਾਇਆ ਜਾਣਾ, ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਖੜ੍ਹੇ ਕਰਦਾ ਹੈ। ਇਸ ਮੌਕੇ ਹਰਜੀਤ ਸਿੰਘ ਭਾਤਪੁਰ, ਜਗਦੇਵ ਸਿੰਘ ਮਾਨਸੋਵਾਲ, ਬੂਟਾ ਸਿੰਘ ਅਲੀਪੁਰ, ਜੋਗਾ ਸਿੰਘ ਇਬਰਾਹਾਮ ਪੁਰ ਹਾਜ਼ਰ ਸਨ।

Advertisement
Advertisement
×