ਪੰਜਾਬ ਸਰਕਾਰ ਦਲਿਤ ਵਿਰੋਧੀ: ਗੜ੍ਹਦੀਵਾਲਾ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਪੰਜਾਬ ਸਰਕਾਰ ਨੂੰ ਦਲਿਤ ਵਿਰੋਧੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਪੰਜਾਬ ਵਿੱਚੋਂ ਇੱਕ ਵੀ ਦਲਿਤ ਆਗੂ ਨੂੰ ਰਾਜ ਸਭਾ ਵਿੱਚ ਨਹੀਂ ਭੇਜਿਆ ਹੈ। ਇਸ ਤੋਂ ਸਾਬਤ ਹੁੰਦਾ...
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਪੰਜਾਬ ਸਰਕਾਰ ਨੂੰ ਦਲਿਤ ਵਿਰੋਧੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਪੰਜਾਬ ਵਿੱਚੋਂ ਇੱਕ ਵੀ ਦਲਿਤ ਆਗੂ ਨੂੰ ਰਾਜ ਸਭਾ ਵਿੱਚ ਨਹੀਂ ਭੇਜਿਆ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ‘ਆਪ’ ਦਲਿਤਾਂ ਨੂੰ ਵੋਟ ਬੈਂਕ ਤੋਂ ਇਲਾਵਾ ਕੁਝ ਨਹੀਂ ਸਮਝ ਰਹੀ। ਪਾਰਟੀ ਦੇ ਵਰਕਿੰਗ ਕਮੇਟੀ ਮੈਂਬਰ ਸ੍ਰੀ ਗੜ੍ਹਦੀਵਾਲਾ ਨੇ ਕਿਹਾ ਕਿ ‘ਆਪ’ ਸਿਰਫ਼ ਬਾਬਾ ਸਾਹਿਬ ਡਾ. ਭਮਿ ਰਾਓ ਅੰਬੇਡਕਰ ਦੀ ਤਸਵੀਰ ਨੂੰ ਵਰਤ ਕੇ ਦਲਿਤ ਸਮਾਜ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ ਜਦੋਂਕਿ ਅਮਲ ਵਿੱਚ ਇਸ ਤੋਂ ਉਲਟ ਹੈ।
ਪਰਾਲੀ ਫੂਕਣ ਦੇ ਦੋਸ਼ ਹੇਠ ਪੰਜ ਖ਼ਿਲਾਫ਼ ਕੇਸ
ਤਰਨ ਤਾਰਨ: ਖੇਮਕਰਨ ਪੁਲੀਸ ਨੇ ਵੱਖ-ਵੱਖ ਥਾਵਾਂ ’ਤੇ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਸਾੜਨ ਦੇ ਮਾਮਲਿਆਂ ਵਿੱਚ ਕਾਰਵਾਈ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਮਕਰਨ ਦੇ ਏ ਐੱਸ ਆਈ ਹੀਰਾ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਪਹਿਲਾਂ ਹੀ ਪਰਾਲੀ ਫੂਕਣ ਦੀ ਮਨਾਹੀ ਕੀਤੀ ਹੋਈ ਹੈ। ਉਨ੍ਹਾਂ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜ ਥਾਵਾਂ ’ਤੇ ਪਰਾਲੀ ਫੂਕਣ ਦੇ ਦੋਸ਼ ਹੇਠ ਪੁਲੀਸ ਨੇ ਬੀ ਐੱਨ ਐੱਸ ਦੀ ਦਫ਼ਾ 223 ਅਧੀਨ ਕੇਸ ਦਰਜ ਕਰ ਕੇ ਮੁਲਜ਼ਮਾਂ ਬਾਰੇ ਜਾਣਕਾਰੀ ਇਕੱਤਰ ਕਰਨੀ ਸ਼ੁਰੂ ਕਰ ਦਿੱਤੀ ਹੈ| -ਪੱਤਰ ਪ੍ਰੇਰਕ