ਪੰਜਾਬ ਸਰਕਾਰ ਨੇ ਸਿਹਤ ਸਹੂਲਤਾਂ ਕੀਤੀਆਂ ਆਨ-ਲਾਈਨ

ਪੰਜਾਬ ਸਰਕਾਰ ਨੇ ਸਿਹਤ ਸਹੂਲਤਾਂ ਕੀਤੀਆਂ ਆਨ-ਲਾਈਨ

ਪਾਲ ਸਿੰਘ ਨੌਲੀ
ਜਲੰਧਰ,1 ਜੁਲਾਈ

ਲੌਕਡਾਊਨ ਦੇ ਚੱਲਦਿਆ ਤੇ ਕੋਵਿਡ-19 ਦੀ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ  ਅੱਖਾਂ ਦੇ ਰੋਗਾਂ ਦੇ ਇਲਾਜ ਲਈ ਲੋਕਾਂ ਨੂੰ ਆਨ-ਲਾਈਨ ਸਹੂਲਤ ਦਿੱਤੀ ਜਾ ਰਹੀ ਹੈ।ਸਿਹਤ ਵਿਭਾਗ ਨੇ ‘ਈ-ਸੰਜੀਵਨੀ’ ਓ.ਪੀ.ਡੀ ਰਾਹੀ ਲੋਕਾਂ ਨੂੰ ਘਰ ਬੈਠੇ ਹੀ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਸਹੂਲਤ ਦੇਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।ਮਰੀਜ਼ ਡਾਕਟਰ ਨਾਲ ਆਨ ਲਾਈਨ ਲਾਈਵ ਹੋ ਕੇ ਵੀ ਆਪਣੀ ਬੀਮਾਰੀ ਬਾਰੇ ਦੱਸ ਸਕਦਾ ਹੈ ਤੇ ਲੋੜੀਂਦੀਆਂ ਦਵਾਈਆਂ ਵੀ ਸਿਫ਼ਾਰਸ਼ ਕਰ ਸਕਦਾ ਹੈ।ਅੱਖਾਂ ਦੇ ਮਾਹਿਰ ਡਾਕਟਰਾਂ ਦੀ  ਸਲਾਹ ਅੱਜ ਅੱਜ ਆਨ-ਲਾਈਨ ਸ਼ੁਰੂ ਕਰ ਦਿੱਤੀ ਹੈ। ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਅਤੇ ਨੋਡਲ ਅਫਸਰ ‘ਈ -ਸੰਜੀਵਨੀ ਓ.ਪੀ.ਡੀ’  ਡਾ. ਅਰੁਣ ਵਰਮਾ, ਡਾ. ਗੁਰਪ੍ਰੀਤ ਕੌਰ ਅਤੇ ਮੈਡੀਕਲ ਸਪੈਸ਼ਲਿਸਟ ਡਾ. ਸੁਰਜੀਤ ਸਿੰਘ ਨੇ ਮਰੀਜ਼ਾਂ ਨੂੰ ਆਨਲਾਈਨ ਸਿਹਤ ਸਬੰਧੀ ਆ ਰਹੀਆਂ  ਮੁਸ਼ਕਿਲਾਂ ਤੋਂ ਵੀ ਜਾਣੂੰ ਕਰਵਾਇਆ।

ਈ - ਸੰਜੀਵਨੀ ਓ.ਪੀ ਡੀ ਰਾਹੀ ਡਾਕਟਰਾਂ ਦੀ ਟੀਮ ਵਲੋਂ ਸੋਮਵਾਰ ਤੋਂ ਸ਼ਨਿਚਰਵਾਰ ਤੱਕ ਸਵੇਰੇ 8 ਵਜੇ ਤੋਂ  ਦੁਪਹਿਰ 2 ਵਜੇ ਤੱਕ ਕੋਵਾ ਐਪ ਰਾਹੀ ਸਿਹਤ ਸੇਵਾਵਾਂ ਦਿੱਤੀਆਂ ਜਾਂਦੀਆ ਹਨ।ਮੈਡੀਕਲ ਸਪੈਸ਼ਲਿਸਟ ਡਾ. ਸੁਰਜੀਤ ਸਿੰਘ ਨੇ ਕਿਹਾ ਕਿ ਇਸਤਰੀ ਰੋਗਾਂ ਦੀ ਓ.ਪੀ.ਡੀ.ਅਤੇ ਜਨਰਲ ਓ.ਪੀ.ਡੀ. ਦੀਆ ਸੇਵਾਵਾਂ ਸਵੇਰੇ 8 ਵਜੇ ਤੋਂ ਬਾਅਦ ਦੁਪਿਹਰ 2 ਵਜੇ ਤੱਕ ਸੋਮਵਾਰ ਤੋਂ ਸ਼ਨਿਚਰਵਾਰ ਤੱਕ ਦਿੱਤੀਆਂ ਜਾਣਗੀਆਂ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All