DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Government ਗੰਨੇ ਦਾ ਬਕਾਇਆ ਦੇਵੇ: ਧੁੱਗਾ

ਮੰਗ ਨਾ ਮੰਨਣ ’ਤੇ ਸੰਘਰਸ਼ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਸਾਬਕਾ ਸੰਸਦੀ ਸਕੱਤਰ ਦੇਸਰਾਜ ਧੁੱਗਾ ਅਤੇ ਹੋਰ। -ਫੋਟੋ: ਜਗਜੀਤ
Advertisement

ਸ਼੍ਰੋਮਣੀ ਅਕਾਲੀ ਦਲ ਦੇ ਐੱਸ ਸੀ ਵਿੰਗ ਨੇ ਸਰਕਾਰ ਕੋਲੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਪਈ ਕਰੋੜਾਂ ਦੀ ਅਦਾਇਗੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਐੱਸ ਸੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦੀ ਸਕੱਤਰ ਦੇਸਰਾਜ ਧੁੱਗਾ ਨੇ ਅਦਾਇਗੀ ਨਾ ਹੋਣ ’ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਸਰਕਾਰ ਵੱਲੋਂ ਛੇ ਮਿੱਲਾਂ ਦੀ ਗੰਨੇ ਦੀ ਬਕਾਇਆ ਪਈ ਸਬਸਿਡੀ ਰਾਸ਼ੀ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਕਿਸਾਨਾਂ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਨਹੀਂ ਕੀਤੀ ਜਾ ਰਹੀ। ਕਿਸਾਨ ਸੂਬੇ ਭਰ ਵਿੱਚ ਬਿਜਲੀ ਨਿਰਵਿਘਨ ਸਪਲਾਈ ਮੁਹੱਈਆ ਨਾ ਹੋਣ ਅਤੇ ਬੇਲੋੜੇ ਕੱਟਾਂ ਕਾਰਨ ਪ੍ਰੇਸ਼ਾਨ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਫ਼ਸਲ ਦੀ ਬਕਾਇਆ ਰਾਸ਼ੀ ਤੁਰੰਤ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾਵੇ ਨਹੀਂ ਤਾਂ ਤਿੱਖਾ ਸੰਘਰਸ਼ ਅਰੰਭ ਦਿੱਤਾ ਜਾਵੇਗਾ। ਇਸ ਮੌਕੇ ਅਵਤਾਰ ਸਿੰਘ ਸਰਹਾਲਾ, ਗੁਰਦੀਪ ਸਿੰਘ ਬਰਿਆਣਾ ਪ੍ਰਧਾਨ ਕਿਸਾਨ ਮਜ਼ਦੂਰ ਯੂਨੀਅਨ ਗੜ੍ਹਦੀਵਾਲਾ, ਬੱਲੀ ਮਾਛੀਆਂ, ਨਵੀ ਪੰਡੋਰੀ ਅਟਵਾਲ, ਉਂਕਾਰ ਸਿੰਘ ਰਾਣਾ, ਸਤੀਸ਼ ਕੁਮਾਰ ਸੱਭਰਵਾਲ ਹਾਜ਼ਰ ਸਨ।

Advertisement
Advertisement
×