Punjab strike: ਮੁਲਾਜ਼ਮਾਂ ਨੂੰ ਹੜਤਾਲ ਤੋਂ ਪਹਿਲਾਂ ਮੰਤਰੀ ਦੀ ਚਿਤਾਵਨੀ; ਲੋਕਾਂ ਨੂੰ ਪਰੇਸ਼ਾਨੀ ਹੋਈ ਤਾਂ ਹੋਵੇਗੀ ਕਾਰਵਾਈ
Govt Employee strike: 85,000 ਮੁਲਾਜ਼ਮਾਂ ਦਾ ਡੀ.ਏ. 42% ਤੋਂ ਵਧਾ ਕੇ 60% ਕਰ ਦਿੱਤਾ ਗਿਆ ਹੈ: ਅਮਨ ਅਰੋਡ਼ਾ
Advertisement
Punjab News: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁਲਾਜ਼ਮਾਂ ਦੀ ਹੜਤਾਲ ਤੋਂ ਐਨ ਪਹਿਲਾਂ ਭਲਕੇ ਹੜਤਾਲ ’ਚ ਸ਼ਾਮਲ ਹੋਣ ਵਾਲੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਹੜਤਾਲ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬ ਸਰਕਾਰ ਕਾਨੂੰਨ ਮੁਤਾਬਿਕ ਕਾਰਵਾਈ ਕਰੇਗੀ।
ਅਮਨ ਅਰੋੜਾ ਨੇ ਸਰਕਾਰੀ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਦੇ ਸਿਆਸੀ ਹੱਥਠੋਕਾ ਨਾ ਬਣਨ। ਉਨ੍ਹਾਂ ਇਹ ਵੀ ਕਿਹਾ ਕਿ ਡੀ.ਏ. ਦਾ ਮਾਮਲਾ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੋਣ ਕਰਕੇ ਇਹ ਹੜਤਾਲ ਗੈਰ-ਕਾਨੂੰਨੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਨਾਲ ਮਜਬੂਤੀ ਨਾਲ ਖੜੀ ਹੈ ਪਰ ਸੂਬੇ ਦੇ ਤਿੰਨ ਕਰੋੜ ਲੋਕਾਂ ਲਈ ਜਨਤਕ ਸੇਵਾਵਾਂ ਵਿੱਚ ਵੀ ਵਿਘਨ ਨਹੀਂ ਪੈਣ ਦੇ ਸਕਦੀ। ਉਨ੍ਹਾਂ ਕਿਹਾ ਕਿ ਜਨਤਾ ਨੂੰ ਹੋਣ ਵਾਲੀ ਕਿਸੇ ਵੀ ਅਸੁਵਿਧਾ ਦੇ ਮੱਦੇ ਨਜ਼ਰ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁਲਾਜ਼ਮਾਂ ਨੂੰ ਹੜਤਾਲ ਦਾ ਰਾਹ ਛੱਡ ਕੇ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਵੀ ਕੀਤੀ ਹੈ।
ਅਰੋੜਾ ਨੇ ਕਿਹਾ ਕਿ ਜੁਲਾਈ 2020 ਤੋਂ ਬਾਅਦ ਭਰਤੀ ਹੋਏ 85,000 ਮੁਲਾਜ਼ਮਾਂ ਦਾ ਡੀ.ਏ. 42% ਤੋਂ ਵਧਾ ਕੇ 60% ਕਰ ਦਿੱਤਾ ਗਿਆ ਹੈ। ਬਾਕੀ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਸਮਾਨ ਵੇਤਨ ਦੇਣ ਦੀ ਤਜਵੀਜ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਦੇ ਬਕਾਏ ਤੋਂ ਇਨਕਾਰ ਨਹੀਂ ਕੀਤਾ ਹੈ ਅਤੇ ਇਸ ਦਾ ਭੁਗਤਾਨ ਕਰਨ ਲਈ ਇੱਕ ਯੋਜਨਾਬੱਧ ਢਾਂਚਾ ਤਿਆਰ ਕੀਤਾ ਗਿਆ ਹੈ।
Advertisement
Advertisement
Advertisement
×

