ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punjab News - Road Accident: ਡੇਰਾ ਬਿਆਸ ਜਾ ਰਹੀ ਸੰਗਤ ਨੂੰ ਪੇਸ਼ ਆਏ ਹਾਦਸੇ ’ਚ ਤਿੰਨ ਸ਼ਰਧਾਲੂ ਹਲਾਕ, 15 ਜ਼ਖਮੀ

Punjab News - Road Accident:
Advertisement

ਜੰਗ ਬਹਾਦਰ ਸਿੰਘ

ਗੜ੍ਹਸ਼ੰਕਰ, 28 ਜੂਨ

Advertisement

ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਰਾਮ ਪੁਰ ਬਿਲੜੋਂ ਵਿੱਚ ਅੱਜ ਉਦੋਂ ਮਾਤਮ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਤੋਂ ਡੇਰਾ ਰਾਧਾ ਸੁਆਮੀ ਬਿਆਸ ਨੂੂੰ ਗਈ ਸੰਗਤ ਦਾ ਵਾਹਨ ਛੋਟਾ ਹਾਥੀ ਟਾਟਾ ਏਸ ਅੰਮ੍ਰਿਤਸਰ-ਜਲੰਧਰ ਹਾਈਵੇਅ ਉੱਤੇ ਕਸਬਾ ਢਿਲਵਾਂ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਕਾਰਨ ਇਸ ਵਿਚ ਸਵਾਰ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ ਤੇ 15 ਹੋਰ ਜ਼ਖ਼ਮੀ ਹੋ ਗਏ।

ਹਾਦਸਾ ਉਦੋਂ ਵਾਪਰਿਆ ਜਦੋਂ ਛੋਟੇ ਹਾਥੀ ਦੀ ਸਾਹਮਣੇ ਤੋਂ ਆ ਰਹੀ ਕਾਰ ਨਾਲ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ ਬਜ਼ੁਰਗ ਜੋੜੇ ਅਤੇ ਇਕ ਲੜਕੀ ਦੀ ਮੌਤ ਹੋ ਗਈ ਅਤੇ ਵਾਹਨ ਵਿਚ ਸਵਾਰ ਕਰੀਬ ਪੰਦਰਾਂ ਸ਼ਰਧਾਲੂ ਸਖ਼ਤ ਜ਼ਖਮੀ ਹੋਏ ਗਏ। ਇਹ ਹਾਦਸਾ ਸਵੇਰੇ ਕਰੀਬ ਪੰਜ ਵਜੇ ਵਾਪਰਿਆ।

ਪਿੰਡ ਦੇ ਸਰਪੰਚ ਖੇਮਰਾਜ ਨੇ ਦੱਸਿਆ ਕਿ ਇਹ ਸੰਗਤ ਡੇਰਾ ਰਾਧਾ ਸੁਆਮੀ ਬਿਆਸ ਵਿੱਚ ਹੋ ਰਹੇ ਧਾਰਮਿਕ ਸਮਾਰੋਹ ਵਿੱਚ ਸ਼ਮੂਲੀਅਤ ਲਈ ਜਾ ਰਹੀ ਸੀ। ਮ੍ਰਿਤਕਾਂ ਦੀ ਪਛਾਣ ਕਲਿਆਣ ਸਿੰਘ (ਕਰੀਬ 75 ਸਾਲ) ਤੇ ਉਨ੍ਹਾਂ ਦੀ ਪਤਨੀ ਸੁਮਿਤਰਾ ਦੇਵੀ ਅਤੇ ਸੰਜਨਾ ਦੇਵੀ ਪੁੱਤਰੀ ਪਵਨਜੀਤ ਵਜੋਂ ਹੋਈ ਹੈ। ਸੰਜਨਾ ਐਮਏ ਦੀ ਵਿਦਿਆਰਥਣ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ:

ਕਪੂਰਥਲਾ ਨੇੜੇ ਜਲੰਧਰ-ਅੰਮ੍ਰਿਤਸਰ ਹਾਈਵੇ ’ਤੇ ਵਾਹਨਾਂ ਦੀ ਟੱਕਰ; ਤਿੰਨ ਮੌਤਾਂ, 15 ਜ਼ਖ਼ਮੀ

ਗ਼ੌਰਤਲਬ ਹੈ ਕਿ ਇਸ ਸਬੰਧੀ ਸਵੇਰੇ ਆਈਆਂ ਖ਼ਬਰਾਂ ਵਿਚ ਮ੍ਰਿਤਕਾਂ ਦੀ ਪਛਾਣ ਨਹੀਂ ਸੀ ਹੋ ਸਕੀ। ਬਾਅਦ ਵਿਚ ਪਤਾ ਲੱਗਾ ਕਿ ਇਹ ਲੋਕ ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਰਾਮ ਪੁਰ ਬਿਲੜੋਂ ਨਾਲ ਸਬੰਧਤ ਸਨ ਤੇ ਪਿੰਡ ਤੋਂ ਡੇਰਾ ਰਾਧਾ ਸੁਆਮੀ ਬਿਆਸ ਵਿਚ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਲਈ ਜਾ ਰਹੇ ਸਨ।

Advertisement
Show comments