Punjab News: ਸਕੂਲ ਬੱਸ ਪਲਟਣ ਕਾਰਨ ਵਿਦਿਆਰਥੀ ਜ਼ਖਮੀ
ਇੱਥੇ ਦਸੂਹਾ ਸੜਕ ਤੇ ਪਿੰਡ ਮੁਰਾਦਪੁਰ ਦੇ ਨੇੜੇ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਇੱਕ ਨਿੱਜੀ ਸਕੂਲ ਦੀ ਬੱਸ ਪਲਟ ਕੇ ਖੇਤਾਂ ਵਿੱਚ ਡਿੱਗਣ ਕਾਰਨ ਹਾਦਸਾਗ੍ਰਸਤ ਹੋ ਗਈ। ਇਸ ਘਟਨਾ ਦੌਰਾਨ ਕਈ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ। ਬੱਚਿਆਂ ਦਾ...
Advertisement
ਇੱਥੇ ਦਸੂਹਾ ਸੜਕ ਤੇ ਪਿੰਡ ਮੁਰਾਦਪੁਰ ਦੇ ਨੇੜੇ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਇੱਕ ਨਿੱਜੀ ਸਕੂਲ ਦੀ ਬੱਸ ਪਲਟ ਕੇ ਖੇਤਾਂ ਵਿੱਚ ਡਿੱਗਣ ਕਾਰਨ ਹਾਦਸਾਗ੍ਰਸਤ ਹੋ ਗਈ। ਇਸ ਘਟਨਾ ਦੌਰਾਨ ਕਈ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ। ਬੱਚਿਆਂ ਦਾ ਚੀਕ ਚਿਹਾੜਾ ਸੁਣ ਕੇ ਆਲੇ ਦੁਆਲੇ ਦੇ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਬੱਸ ਵਿੱਚ ਫਸੇ ਬੱਚਿਆਂ ਨੂੰ ਬਾਹਰ ਕੱਢਿਆ।
ਸੂਚਨਾ ਮਿਲਣ ਤੇ ਬੱਚਿਆਂ ਦੇ ਮਾਪੇ ਵੀ ਮੌਕੇ ਤੇ ਪਹੁੰਚ ਗਏ ਅਤੇ ਉਨ੍ਹਾਂ ਨੂੰ ਆਪਣੇ ਨਾਲ ਲੈ ਗਏ। ਜਾਣਕਾਰੀ ਅਨੁਸਾਰ ਬੱਸ ਦਾ ਡਰਾਈਵਰ ਪਹਿਲਾਂ ਤਾਂ ਸਵਾਰੀਆਂ ਕੱਢਣ ’ਚ ਮਦਦ ਕਰਦਾ ਰਿਹਾ ਪਰ ਬਾਅਦ ਵਿੱਚ ਮੌਕੇ ਤੋਂ ਫਰਾਰ ਹੋ ਗਿਆ। ਪਤਾ ਲੱਗਾ ਹੈ ਕਿ ਉਕਤ ਡਰਾਈਵਰ ਪਹਿਲੇ ਦਿਨ ਹੀ ਬੱਸ ਲੈ ਕੇ ਆਇਆ ਸੀ। ਫਿਲਹਾਲ ਬੱਸ ਪਲਟਣ ਦਾ ਕਾਰਨ ਪਤਾ ਨਹੀਂ ਲੱਗ ਸਕਿਆ। ਪੁਲੀਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ
Advertisement
Advertisement
Advertisement
×

