Punjab News: ਰਣਜੀਤ ਸਿੰਘ ਐਨਕਾਊਂਟਰ ਮਾਮਲੇ ਸਬੰਧੀ ਅਣਮਿਥੇ ਸਮੇਂ ਲਈ ਰੋਸ ਧਰਨਾ
Punjab News: ਸਰਹੱਦ ਨੇੜੇ ਆਦੀਆਂ ਪੁਲੀਸ ਪੋਸਟ ਤੇ ਬੀਤੀ 22 ਫਰਵਰੀ ਨੂੰ ਦੋ ਪੁਲੀਸ ਦੇ ਜਵਾਨਾਂ ਦੀ ਹੱਤਿਆ ਮਗਰੋਂ ਰਣਜੀਤ ਸਿੰਘ ਨਾਮ ਦੇ ਨੌਜਵਾਨ ਦਾ ਕਥਿਤ ਐਨਕਾਊਂਟਰ ਮਾਮਲੇ ਸਬੰਧੀ ਪਰਿਵਾਰ ਵੱਲੋਂ ਰੋਸ ਧਰਨੇ ਦੇ ਸੱਦੇ ਤੇ ਵੱਡੀ ਗਿਣਤੀ ਵਿੱਚ ਸੰਗਠਨਾਂ...
ਇਸ ਮੌਕੇ ਕਾਂਗਰਸ ਨੇਤਾ ਸੁਖਪਾਲ ਸਿੰਘ ਖਹਿਰਾ, ਅਕਾਲੀ ਦਲ ਪੁਨਰ ਸੁਰਜੀਤ ਦੇ ਸੁੱਚਾ ਸਿੰਘ ਛੋਟੇਪੁਰ, ਸਮਾਜਕ ਕਾਰਕੁਨ ਲੱਖਾ ਸਿਧਾਣਾ, ਕਿਰਤੀ ਕਿਸਾਨ ਯੂਨੀਅਨ ਦੇ ਨੇਤਾ ਸਤਬੀਰ ਸੁਲਤਾਨੀ ਅਤੇ ਸੀਪੀਆਈ (ਐਮਐਲ) ਲਿਬਰੇਸ਼ਨ ਦੇ ਕਾਮਰੇਡ ਗੁਰਮੀਤ ਸਿੰਘ ਬਖਤਪੁਰ, ਵਾਰਿਸ ਪੰਜਾਬ ਜਥੇਬੰਦੀ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਮਾਤਾ ਸਮੇਤ ਹੋਰਨਾਂ ਕਿਸਾਨ ਸੰਗਠਨਾਂ ਦੇ ਆਗੂਆਂ ਨੇ ਇਸ ਪ੍ਰਦਰਸ਼ਨ ਨੂੰ ਸੰਬੋਧਨ ਕੀਤਾ।
ਬੁਲਾਰਿਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਬਿਨਾਂ ਕਿਸੇ ਕਾਰਨ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਪੀਜੀਆਈ ਚੰਡੀਗੜ੍ਹ ਵਿੱਚ ਤੋਂ ਡਾਕਟਰਾਂ ਦੇ ਬੋਰਡ ਵੱਲੋਂ ਮ੍ਰਿਤਕ ਰਣਜੀਤ ਸਿੰਘ ਦਾ ਪੋਸਟਮਾਰਟਮ ਕਰਵਾਉਣ ਅਤੇ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ । ਉਨ੍ਹਾਂ ਕਿਹਾ ਕਿ ਪੁਲੀਸ ਜਾਂਚ ਨਿਰਪੱਖ ਨਹੀਂ ਹੋ ਸਕਦੀ, ਇਸ ਲਈ ਕੇਸ ਨੂੰ ਉੱਚ ਪੱਧਰੀ ਜਾਂਚ ਏਜੰਸੀ ਨੂੰ ਸੌਂਪਿਆ ਜਾਣਾ ਚਾਹੀਦਾ ਹੈ। ਪਰਿਵਾਰਕ ਮੈਂਬਰਾਂ ਅਤੇ ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।

