ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਪੈਨਸ਼ਨਰਜ਼ ਵੈਲਫੇਅਰ ਯੂਨੀਅਨ ਦੀ ਮੀਟਿੰਗ

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਹੰਗਾਮੀ ਮੀਟਿੰਗ ਕੰਵਰ ਰਕੇਸ਼ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪੈਨਸ਼ਨਰ ਆਗੂਆਂ ਅਨੰਤ ਰਾਮ, ਗੋਬਿੰਦ ਸਿੰਘ, ਪ੍ਰਿੰਸੀਪਲ ਮਨਮੋਹਨ ਸਿੰਘ, ਦੇਸ਼ ਰਾਜ ਭਿਕਸ਼ੂ, ਤਰਸੇਮ ਲਾਲ, ਬਖਸ਼ੀਸ਼ ਸਿੰਘ, ਜਸਵੀਰ ਸਿੰਘ, ਸੁਰਿੰਦਰ ਸਿੰਘ ਅਤੇ ਸੇਵਾ ਸਿੰਘ...
ਮੁਕੇਰੀਆਂ ਵਿਖੇ ਮੀਟਿੰਗ ਦੌਰਾਨ ਇਕੱਤਰ ਪੈਨਸ਼ਨਰ ਆਗੂ। -ਫੋਟੋ: ਜਗਜੀਤ
Advertisement

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਹੰਗਾਮੀ ਮੀਟਿੰਗ ਕੰਵਰ ਰਕੇਸ਼ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪੈਨਸ਼ਨਰ ਆਗੂਆਂ ਅਨੰਤ ਰਾਮ, ਗੋਬਿੰਦ ਸਿੰਘ, ਪ੍ਰਿੰਸੀਪਲ ਮਨਮੋਹਨ ਸਿੰਘ, ਦੇਸ਼ ਰਾਜ ਭਿਕਸ਼ੂ, ਤਰਸੇਮ ਲਾਲ, ਬਖਸ਼ੀਸ਼ ਸਿੰਘ, ਜਸਵੀਰ ਸਿੰਘ, ਸੁਰਿੰਦਰ ਸਿੰਘ ਅਤੇ ਸੇਵਾ ਸਿੰਘ ਨੇ ਹੜ੍ਹਾਂ ਕਾਰਨ ਹੋਏ  ਜਾਨੀ ਅਤੇ ਮਾਲੀ ਨੁਕਸਾਨ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਹੜ੍ਹਾਂ ਨੂੰ ਕੁਦਰਤੀ ਕਰੋਪੀ ਨਹੀਂ ਸਗੋਂ ਡੈਮ ਪ੍ਰਬੰਧਕਾਂ ਦੀ ਅਣਗਹਿਲੀ ਕਰਾਰ ਦਿੱਤਾ ਹੈ। ਇਸ ਮੌਕੇ ਨਰਿੰਦਰ ਸਿੰਘ ਗੋਲੀ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਰਾਹਤ ਰਾਸ਼ੀ ਇਕੱਤਰ ਕਰਕੇ ਪ੍ਰਭਾਵਿਤ ਇਲਾਕਿਆਂ ਵਿੱਚ ਵੰਡਣ ਦਾ ਫੈਸਲਾ ਕੀਤਾ ਗਿਆ ਹੈ।

ਪੈਨਸ਼ਨਰ ਆਗੂ ਪ੍ਰਿੰਸੀਪਲ ਦਵਿੰਦਰ ਸਿੰਘ ਵਲੋਂ 2.59 ਦੇ ਗੁਣਾਂਕ ਵਾਲੀ ਪ੍ਰੀਤਮ ਸਿੰਘ ਨਾਗਰਾ ਵਾਲੀ ਅਤੇ ਦੂਸਰੀਆਂ ਰਿੱਟਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਮੁਲਾਜ਼ਮ ਮੰਗਾਂ ਪ੍ਰਤੀ ਸਰਕਾਰ ਦੇ ਅਵੇਸਲੇਪਨ ਦੀ ਨਿੰਦਾ ਕੀਤੀ। ਕੰਵਰ ਰਕੇਸ਼ ਸਿੰਘ ਨੇ ਆਏ ਹੋਏ ਪੈਨਸ਼ਨਰਾਂ ਦਾ ਧੰਨਵਾਦ ਕੀਤਾ।

Advertisement

Advertisement
Show comments