ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵੱਲੋਂ ਰੋਸ ਮਾਰਚ

ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵੱਲੋਂ ਰੋਸ ਮਾਰਚ

ਫ਼ਰੰਟ ਦੇ ਆਗੂ ਤੇ ਕਾਰਕੁਨ ਰੋਸ ਮਾਰਚ ਕਰਦੇ ਹੋਏ।

ਜਗਜੀਤ ਸਿੰਘ
ਮੁਕੇਰੀਆਂ, 12 ਅਗਸਤ

ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ ’ਤੇ ਅੱਜ ਇੱਥੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਸ਼ਹਿਰ ਤੋਂ ਹਲਕਾ ਵਿਧਾਇਕ ਬੀਬੀ ਇੰਦੂ ਬਾਲਾ ਦੀ ਰਿਹਾਇਸ਼ ਤੱਕ ਰੋਸ ਮਾਰਚ ਕੀਤਾ ਅਤੇ ਇਕ ਮੰਗ ਪੱਤਰ ਵਿਧਾਇਕ ਨੂੰ ਸੌਂਪਿਆ ਗਿਆ। ਇਸ ਦੌਰਾਨ ਹਲਕਾ ਵਿਧਾਇਕ ਬੀਬੀ ਇੰਦੂ ਬਾਲਾ ਨੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦਾ ਮੰਗ ਪੱਤਰ ਸਿਫ਼ਾਰਿਸ਼ ਸਮੇਤ ਸਰਕਾਰ ਤੱਕ ਪਹੁੰਚਾ ਦਿੱਤਾ ਜਾਵੇਗਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨਹੀਂ ਮੰਨ ਰਹੀ। ਇੱਥੋਂ ਤੱਕ ਕਿ ਅਦਾਲਤੀ ਫ਼ੈਸਲੇ ਵੀ ਲਾਗੂ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੁਲਾਜ਼ਮਾਂ ਦੇ ਸਾਰੇ ਮਸਲੇ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਗਿਆਨ ਸਿੰਘ ਗੁਪਤਾ, ਸਵਰਨ ਸਿੰਘ, ਸੂਬਾ ਸਿੰਘ, ਤਰਸੇਮ ਲਾਲ, ਨਰਿੰਦਰ ਸਿੰਘ ਗੋਲੀ, ਰਾਜੀਵ ਸ਼ਰਮਾ, ਜਸਵੀਰ ਤਲਵਾੜਾ ਤੇ ਬਲਵੀਰ ਸਿੰਘ ਆਦਿ ਵੀ ਹਾਜ਼ਰ ਸਨ।   

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All