ਪੰਜਾਬ-ਯੂਟੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਾਲੇ ਚੋਗੇ ਪਾ ਕੇ ਪ੍ਰਗਟਾਇਆ ਰੋਸ

ਪੰਜਾਬ-ਯੂਟੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਾਲੇ ਚੋਗੇ ਪਾ ਕੇ ਪ੍ਰਗਟਾਇਆ ਰੋਸ

ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫ਼ਤਰ ਅੱਗੇ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਇੱਕ ਆਗੂ।-ਫੋਟੋ:.ਧਵਨ

ਹਤਿੰਦਰ ਮਹਿਤਾ
ਆਦਮਪੁਰ ਦੋਆਬਾ, 10 ਅਗਸਤ

ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵੱਲੋਂ ਕਾਲੇ ਚੋਗੇ, ਕਾਲੇ ਝੰਡਿਆਂ, ਕਾਲੇ ਮਾਸਕ, ਕਾਲੀਆਂ ਪੱਗਾਂ ਬੰਨ੍ਹ ਕੇ ਅਤੇ ਕੋਈ ਹੋਰ ਕਾਲੇ ਕੱਪੜੇ ਪਹਿਨ ਕੇ ਮੁੱਖ ਮੰਤਰੀ ਦੇ ਨਾਮ ਤੇ ਹਲਕਾ ਆਦਮਪੁਰ ਦੇ ਵਿਧਾਇਕ ਪਵਨ ਕੁਮਾਰ ਟੀਨੂੰ ਰਾਹੀਂ ਮੰਗ ਪੱਤਰ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ ਗਿਆ। ਇਸ ਸਮੇਂ ਸੂਬਾਈ ਆਗੂ ਤੀਰਥ ਸਿੰਘ ਬਾਸੀ ਤੇ ਗਣੇਸ਼ ਭਗਤ ਅਤੇ ਪੁਸ਼ਪਿੰਦਰ ਕੁਮਾਰ ਵਿਰਦੀ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜਮਾਂ ਦੀਆਂ ਮੰਗਾਂ ਮੰਨਣ ਤੋਂ ਆਨਾਕਾਨੀ ਕੀਤੀ ਤਾਂ 18 ਅਗਸਤ ਨੂੰ ਵੱਡੇ ਪੱਧਰ ’ਤੇ ਅੰਦੋਲਨ ਕੀਤਾ ਜਾਵੇਗਾ।

ਜਲੰਧਰ (ਪਾਲ ਸਿੰਘ ਨੌਲੀ): ਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਹਰਿੰਦਰ ਸਿੰਘ ਦੁਸਾਂਝ ਦੀ ਅਗਵਾਈ ਵਿੱਚ ਵਿਧਾਇਕ ਰਜਿੰਦਰ ਬੇਰੀ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ। ਇਸ ਮੰਗ ਪੱਤਰ ਵਿੱਚ ਜਥੇਬੰਦੀ ਨੇ ਮੰਗ ਕੀਤੀ ਕਿ ਆਸ਼ਾ ਤੇ ਮਿੱਡ ਡੇਅ ਮੀਲ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾਂ ਅਨੁਸਾਰ ਪ੍ਰਤੀ 18000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇ, ਸਮੂਹ ਵਿਭਾਗਾਂ ਦੇ ਕੱਚੇ ਕਰਮਚਾਰੀ ਪੱਕੇ ਕੀਤੇ ਜਾਣ, ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕੀਤੀ ਜਾਵੇ, ਮਹਿੰਗਾਈ ਭੱਤੇ ਦਾ 158 ਮਹੀਨੇ ਦਾ ਬਕਾਇਆ ਜਾਰੀ ਕੀਤਾ ਜਾਵੇ ਅਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਡੀਟੀਐੱਫ ਦੇ ਆਗੂ ਵਿਜੈ ਕੁਮਾਰ, ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਦੇ ਆਗੂ ਆਸ਼ਾ ਗੁਪਤਾ, ਮਿੱਡ-ਡੇਅ ਮੀਲ ਵਰਕਰ ਯੂਨੀਅਨ ਦੇ ਆਗੂ ਕੁਲਵਿੰਦਰ ਕੌਰ ਅਤੇ ਗੀਤਾ ਮਕਸੂਦਾਂ ਹਾਜ਼ਰ ਸਨ।

ਫਿਲੌਰ (ਪੱਤਰ ਪ੍ਰੇਰਕ): ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੱਦੇ ‘ਤੇ ਅੱਜ ਕਾਲੇ ਚੋਗੇ, ਕਾਲੇ ਝੰਡਿਆਂ, ਕਾਲੇ ਮਾਸਕ ਤੇ ਕਾਲੀਆਂ ਪੱਗਾਂ ਬੰਨ੍ਹ ਕੇ ਮੁੱਖ ਮੰਤਰੀ ਦੇ ਨਾਂ ’ਤੇ ਹਲਕਾ ਫਿਲੌਰ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ ਰਾਹੀਂ ਇੱਕ ਮੰਗ ਦਿੱਤਾ ਗਿਆ। ਇਸ ਮੌਕੇ ਸੂਬਾਈ ਆਗੂ ਤੀਰਥ ਸਿੰਘ ਬਾਸੀ ਤੇ ਕਰਨੈਲ ਫਿਲੌਰ ਨੇ ਸੰਬੋਧਨ ਕੀਤਾ।

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵੱਲੋਂ ਅੱਜ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮੰਗ ਪੱਤਰ ਦੇਣ ਤੋਂ ਪਹਿਲਾਂ ਸਥਾਨਕ ਗ੍ਰੀਨਵਿਊ ਪਾਰਕ ’ਚ ਰੋਸ ਰੈਲੀ ਕੀਤੀ ਗਈ। ਮੋਰਚੇ ਦੇ ਆਗੂਆਂ ਕੁਲਵਰਨ ਸਿੰਘ, ਮੋਹਨ ਸਿੰਘ ਮਰਵਾਹਾ, ਇੰਦਰਜੀਤ ਵਿਰਦੀ ਅਤੇ ਨਿਤਿਨ ਮਹਿਰਾ ਦੀ ਅਗਵਾਈ ਹੇਠ ਕੀਤੀ ਰੋਸ ਰੈਲੀ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੂਬਾ ਕਨਵੀਨਰ ਸਤੀਸ਼ ਰਾਣਾ ਨੇ ਸੰਬੋਧਨ ਕੀਤਾ।

ਪਠਾਨਕੋਟ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਦੇ ਸੱਦੇ ’ਤੇ ਆਰਐਸਡੀ ਡੈਮ ਦੇ ਚੀਫ਼ ਇੰਜੀਨੀਅਰ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ, ਜਿਸ ਦੀ ਅਗਵਾਈ ਜ਼ਿਲ੍ਹਾ ਕਨਵੀਨਰ ਗੁਰਨਾਮ ਸਿੰਘ ਨੇ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All