DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab Vidhan Sabha: ਜੇ ਸੀ ਟੀ ਮਿੱਲ ਦੇ ਮਜ਼ਦੂਰਾਂ ਦੇ ਹੱਕ ’ਚ ਆਵਾਜ਼ ਬੁਲੰਦ

ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਮਿੱਲ ਦਾ ਮੁੱਦਾ ਵਿਧਾਨ ਸਭਾ ’ਚ ੳੁਠਾਇਆ

  • fb
  • twitter
  • whatsapp
  • whatsapp
featured-img featured-img
ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ।
Advertisement
ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਫਗਵਾੜਾ ਦੀ ਬੰਦ ਪਈ ਜੇ ਸੀ ਟੀ ਮਿੱਲ ਦਾ ਗੰਭੀਰ ਮੁੱਦਾ ਪੰਜਾਬ ਵਿਧਾਨ ਸਭਾ ’ਚ ਉਠਾਉਂਦਿਆਂ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਲਈ ਸਰਕਾਰ ਤੋਂ ਦਖ਼ਲ ਦੀ ਮੰਗ ਕੀਤੀ। ਵਿਧਾਇਕ ਧਾਲੀਵਾਲ ਨੇ ਸਦਨ ਨੂੰ ਦੱਸਿਆ ਕਿ ਜੇ ਸੀ ਟੀ ਮਿੱਲ ਲਗਪਗ ਦੋ ਸਾਲਾਂ ਤੋਂ ਬੰਦ ਪਈ ਹੈ, ਮਿੱਲ ਦੀ ਕਾਲੋਨੀ ’ਚ ਕਰੀਬ 500 ਮਜ਼ਦੂਰ ਪਰਿਵਾਰ ਰਹਿ ਰਹੇ ਹਨ, ਜਿਨ੍ਹਾਂ ਨੂੰ 11 ਮਹੀਨਿਆਂ ਦੀਆਂ ਤਨਖ਼ਾਹਾਂ, ਗ੍ਰੈਚੁਟੀ, ਓਵਰਟਾਈਮ ਤੇ ਹੋਰ ਬਕਾਇਆ ਰਕਮ ਹਾਲੇ ਤੱਕ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਇਹ ਕੁੱਲ ਬਕਾਇਆ ਰਕਮ ਕਰੀਬ 50 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਸਦਨ ਦਾ ਧਿਆਨ ਇਸ ਗੱਲ ਵੱਲ ਵੀ ਦਿਵਾਇਆ ਕਿ ਹੁਣ ਮਿਲ ਪ੍ਰਬੰਧਨ ਵੱਲੋਂ ਕਾਲੋਨੀ ਖਾਲੀ ਕਰਨ ਦੇ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਕਰੀਬ ਇੱਕ ਸਾਲ ਤੋਂ ਕਾਲੋਨੀ ਦੀ ਬਿਜਲੀ ਤੇ ਪਾਣੀ ਦੀ ਸਪਲਾਈ ਵੀ ਬੰਦ ਕੀਤੀ ਹੋਈ ਹੈ, ਜਿਸ ਕਾਰਨ ਸੈਂਕੜੇ ਪਰਿਵਾਰ ਬੇਹੱਦ ਮੁਸ਼ਕਲ ਹਾਲਾਤ ’ਚ ਜੀਵਨ ਗੁਜ਼ਾਰਨ ਲਈ ਮਜਬੂਰ ਹਨ।

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਬੰਧਿਤ ਵਿਭਾਗ ਇਹ ਯਕੀਨੀ ਬਣਾਏ ਕਿ ਮਜ਼ਦੂਰਾਂ ਨੂੰ ਉਨ੍ਹਾਂ ਦੀ ਪੂਰੀ ਤੇ ਅੰਤਿਮ ਅਦਾਇਗੀ ਹੋਣ ਤੱਕ ਨਾ ਤਾਂ ਕਾਲੋਨੀ ਤੋਂ ਬੇਦਖ਼ਲ ਕੀਤਾ ਜਾਵੇ ਤੇ ਨਾ ਹੀ ਉਨ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਪ੍ਰਭਾਵਿਤ ਹੋਣ ਦਿੱਤੀਆਂ ਜਾਣ। ਵਿਧਾਇਕ ਧਾਲੀਵਾਲ ਨੇ ਸਦਨ ’ਚ ਮੁੱਦਾ ਚੁੱਕਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਜੇਸੀਟੀ ਮਿਲ ਦੇ ਮਜ਼ਦੂਰਾਂ ਦਾ ਮਾਮਲਾ ਸਿਰਫ਼ ਤਨਖ਼ਾਹਾਂ ਦਾ ਨਹੀਂ, ਸਗੋਂ ਸੈਂਕੜੇ ਪਰਿਵਾਰਾਂ ਦੀ ਰੋਜ਼ੀ-ਰੋਟੀ ਅਤੇ ਸਨਮਾਨ ਨਾਲ ਜੁੜਿਆ ਹੋਇਆ ਹੈ।

Advertisement

Advertisement

Advertisement
×