Punjab Visit: ਨਾਇਬ ਸੈਣੀ ਮੰਦਰ ’ਚ ਨਤਮਸਤਕ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਫਗਵਾੜਾ ਫੇਰੀ ਦੌਰਾਨ ਦੇ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਮੰਦਿਰ ਕੰਪਲੈਕਸ ਪਹੁੰਚਣ ’ਤੇ ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਅਤੇ ਸ੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਦੇ ਪ੍ਰਧਾਨ ਪ੍ਰਦੀਪ ਧੀਮਾਨ...
ਵਿਸ਼ਵਕਰਮਾ ਮੰਦਰ ’ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹੋਰਨਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਪ੍ਰਦੀਪ ਧੀਮਾਨ ਅਤੇ ਹੋਰ। -ਫੋਟੋ: ਚਾਨਾ
Advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਫਗਵਾੜਾ ਫੇਰੀ ਦੌਰਾਨ ਦੇ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਮੰਦਿਰ ਕੰਪਲੈਕਸ ਪਹੁੰਚਣ ’ਤੇ ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਅਤੇ ਸ੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਦੇ ਪ੍ਰਧਾਨ ਪ੍ਰਦੀਪ ਧੀਮਾਨ ਤੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ, ਆਸ਼ੂ ਸਾਂਪਲਾ ਅਤੇ ਸਮੂਹ ਪਤਵੰਤਿਆਂ ਦਾ ਸਵਾਗਤ ਕੀਤਾ ਗਿਆ।
ਸੈਣੀ ਨੇ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਮੂਰਤੀ ਅੱਗੇ ਮੱਥਾ ਟੇਕ ਕੇ ਦੇਸ਼ ਤੇ ਸੂਬਿਆਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਟਰੱਸਟ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸ੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਵਲੋਂ ਸਿਹਤ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਹਰਿਆਣਾ ਦੇ ਮੁੱਖ ਮੰਤਰੀ ਨੇ ਟਰੱਸਟ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ।
Advertisement
Advertisement
Advertisement
×

