DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjabi Writers Express Concern: ਪੰਜਾਬੀ ਦੀ ਬੇਕਦਰੀ ਖ਼ਿਲਾਫ਼ ਰੋਸ

ਪੰਜਾਬ ਦਿਵਸ ਮੌਕੇ ਬੁੱਧੀਜੀਵੀਆਂ ਨੇ ਰੋਸ ਪ੍ਰਗਟਾਇਆ; ਅਫ਼ਸਰਸ਼ਾਹੀ ’ਤੇ ਪੰਜਾਬੀ ਵਿੱਚ ਕੰਮ ਨਾ ਕਰਨ ਦਾ ਦੋਸ਼

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਨਿਰੋਲ ਭਾਸ਼ਾ ਦੇ ਆਧਾਰ ਉੱਤੇ ਬਣੇ ਪੰਜਾਬੀ ਸੂਬੇ ਨੂੰ ਅੱਧੀ ਸਦੀ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਸਰਕਾਰੇ ਦਰਬਾਰੇ ਮਾਤ ਭਾਸ਼ਾ ਦੀ ਸਥਿਤੀ ਤਰਸਯੋਗ ਬਣੀ ਹੋਈ ਹੈ। ਪੰਜਾਬ ਦਿਵਸ ਮੌਕੇ ਪੰਜਾਬੀ ਲੇਖਕਾਂ ਅਤੇ ਬੁੱਧੀਜੀਵੀਆਂ ਨੇ ਇਸ ਮਸਲੇ ਉੱਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਕਥਾਕਾਰ ਦੀਪ ਦੇਵਿੰਦਰ ਸਿੰਘ, ਡਾ. ਮਹਿਲ ਸਿੰਘ, ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਸੁਸ਼ੀਲ ਦੁਸਾਂਝ, ਮੱਖਣ ਕੁਹਾੜ ਅਤੇ ਸ਼ੈਲਿੰਦਰਜੀਤ ਸਿੰਘ ਰਾਜਨ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਫ਼ਸਰਸ਼ਾਹੀ ਸਰਕਾਰੀ ਹੁਕਮਾਂ ਨੂੰ ਟਿੱਚ ਜਾਣਦਿਆਂ ਦਫ਼ਤਰੀ ਕੰਮਕਾਜ ਪੰਜਾਬੀ ਵਿੱਚ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ।

ਉਨ੍ਹਾਂ ਸਿਆਸੀ ਪਾਰਟੀਆਂ ਉੱਤੇ ਤਨਜ਼ ਕਸਦਿਆਂ ਆਖਿਆ ਕਿ ਸਭ ਨੇ ਸੂਬੇ ਅੰਦਰ ਰਾਜ ਭਾਗ ਤਾਂ ਭੋਗਿਆ, ਪਰ ਮਾਤ ਭਾਸ਼ਾ ਦੀ ਬਿਹਤਰੀ ਲਈ ਕਿਸੇ ਵੀ ਧਿਰ ਦੀ ਨੀਤ ਅਤੇ ਨੀਤੀ ਸਪੱਸ਼ਟ ਨਹੀਂ ਰਹੀ। ਉਨ੍ਹਾਂ ਕਿਹਾ ਕਿ ਸਾਢੇ ਪੰਜ ਦਹਾਕਿਆਂ ਮਗਰੋਂ ਵੀ ਸੂਬੇ ਨੂੰ ਨਾ ਆਪਣੀ ਰਾਜਧਾਨੀ ਅਤੇ ਨਾ ਹੀ ਆਪਣੀ ਹਾਈ ਕੋਰਟ ਨਸੀਬ ਹੋ ਸਕੀ ਹੈ।

Advertisement

ਉਨ੍ਹਾਂ ਮੰਗ ਕੀਤੀ ਕਿ ਮਾਂ ਬੋਲੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਾਇੰਸ, ਕਾਨੂੰਨ, ਤਕਨੀਕੀ ਸਿੱਖਿਆ ਅਤੇ ਉੱਚੇਰੀ ਪੜ੍ਹਾਈ ਦਾ ਸਿਲੇਬਸ ਪੰਜਾਬੀ ਵਿੱਚ ਲਿਆਂਦਾ ਜਾਵੇ। ਉਨ੍ਹਾਂ ਸਕੂਲਾਂ ਅਤੇ ਕਾਲਜਾਂ ਵਿੱਚ ਖਾਲੀ ਅਸਾਮੀਆਂ ਪਹਿਲ ਦੇ ਆਧਾਰ ਉੱਤੇ ਭਰਨ, ਭਾਸ਼ਾ ਟ੍ਰਿਬਿਊਨਲ ਬਣਾਉਣ ਅਤੇ ਪੰਜਾਬੀ ਵਿੱਚ ਕੰਮ ਨਾ ਕਰਨ ਵਾਲੇ ਅਫ਼ਸਰਾਂ ਖ਼ਿਲਾਫ਼ ਸਜ਼ਾ ਤੈਅ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ।

Advertisement

ਇਸ ਮੌਕੇ ਡਾ. ਮਨਜਿੰਦਰ ਸਿੰਘ, ਡਾ. ਹੀਰਾ ਸਿੰਘ, ਡਾ. ਬਲਜੀਤ ਰਿਆੜ, ਮੁਖਤਾਰ ਗਿੱਲ, ਐੱਸ ਪ੍ਰਸ਼ੋਤਮ, ਵਜ਼ੀਰ ਸਿੰਘ ਰੰਧਾਵਾ, ਅੰਗਰੇਜ ਸਿੰਘ ਵਿਰਦੀ, ਸੁਮੀਤ ਸਿੰਘ, ਡਾ. ਕਸ਼ਮੀਰ ਸਿੰਘ, ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਇਕਵਾਕ ਸਿੰਘ ਪੱਟੀ, ਗੁਰਜਿੰਦਰ ਸਿੰਘ ਬਘਿਆੜੀ, ਸਤਿੰਦਰਜੀਤ, ਜਸਬੀਰ ਕੌਰ, ਮਨਮੋਹਨ ਸਿੰਘ ਢਿੱਲੋਂ, ਪ੍ਰਤੀਕ ਸਹਿਦੇਵ ਅਤੇ ਹੋਰਾਂ ਨੇ ਵੀ ਮਾਂ ਬੋਲੀ ਦੀ ਬੇਕਦਰੀ ਖ਼ਿਲਾਫ਼ ਚਿੰਤਾ ਜ਼ਾਹਿਰ ਕੀਤੀ।

Advertisement
×