ਭੋਗਪੁਰ: ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਦਾਣਾ ਮੰਡੀ ਭੋਗਪੁਰ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਲਈ ਅਤੇ ਹੱਲ ਦਾ ਭਰੋਸਾ ਦਿਵਾਇਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨ ਭੱਲਾ, ਮਾਰਕੀਟ ਕਮੇਟੀ ਭੋਗਪੁਰ ਦੇ ਸਾਬਕਾ ਚੇਅਰਮੈਨ ਸਰਵਜੀਤ ਸਿੰਘ ਭਟਨੂਰਾ, ਡਾਇਰੈਕਟਰ ਭੁਪਿੰਦਰ ਸਿੰਘ ਸੈਣੀ, ਰਣਧੀਰ ਸਿੰਘ ਰੰਧਾਵਾ, ਜਨਰਲ ਸਕੱਤਰ ਜਸਵੀਰ ਸਿੰਘ ਪੱਪਾ, ਰਾਜ ਕੁਮਾਰ, ਮਨੀਸ਼ ਅਰੋੜਾ, ਜਸਪਾਲ ਸੁਖੀਜਾ, ਸਰਪੰਚ ਜਤਿੰਦਰ ਸਿੰਘ, ਸਰਪੰਚ ਸੁਖਵੀਰ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ