ਹਰਪ੍ਰੀਤ ਕੌਰ
ਹੁਸ਼ਿਆਰਪੁਰ, 11 ਜੁਲਾਈ
ਪੰਜਾਬ ਰੋਡਵੇਜ਼ ਰਿਟਾਇਰਡ ਐਂਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸਾਬਕਾ ਜਨਰਲ ਮੈਨੇਜਰ ਅਨਿਲ ਕੁਮਾਰ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਨਿਲ ਕੁਮਾਰ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਗੁੰਮਰਾਹ ਕਰਕੇ ਅਸਲ ਮੁੱਦਿਆਂ ਤੋਂ ਭਟਕਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਲਗਾਤਾਰ ਅਣਗੌਲਿਆਂ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੇ ਡੀ.ਏ ਦੇ ਬਕਾਏ ਦਿੱਤੇ ਜਾਣ ਅਤੇ ਛੇਵੇਂ ਪੇਅ ਕਮਿਸ਼ਨ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਕਤ ਮੰਗਾਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਸਰਕਾਰ ਖਿਲਾਫ ਰੋਸ ਵੀ ਪ੍ਰਗਟਾਇਆ।