DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਿੱਟੂ ਖ਼ਿਲਾਫ਼ ਟਿੱਪਣੀ ਕਰਨ ’ਤੇ ਰਾਹੁਲ ਗਾਂਧੀ ਦੇ ਪੁਤਲੇ ਸਾੜੇ

ਕਾਂਗਰਸ ਆਗੂ ਨੂੰ ਦੇਸ਼ ਤੋਂ ਮੁਆਫ਼ੀ ਮੰਗਣ ਦੀ ਅਪੀਲ; ਸੰਘਰਸ਼ ਤੇਜ਼ ਕਰਨ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਵਿਚ ਰਾਹੁਲ ਗਾਂਧੀ ਦਾ ਪੁਤਲਾ ਸਾੜਦੇ ਹੋਏ ਭਾਜਪਾ ਵਰਕਰ।
Advertisement

ਭਾਜਪਾ ਵਰਕਰਾਂ ਨੇ ਲੋਕ ਸਭਾ ਵਿੱਚ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਭਾਜਪਾ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਗੱਦਾਰ ਕਹਿਣ ‘ਤੇ ਹਾਥੀ ਗੇਟ ਚੌਕ ’ਚ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਇਸ ਰੋਸ ਪ੍ਰਦਰਸ਼ਨ ਵਿੱਚ ਸੁਖਮਿੰਦਰ ਸਿੰਘ ਪਿੰਟੂ, ਡਾ. ਰਾਮ ਚਾਵਲਾ, ਕੁਮਾਰ ਅਮਿਤ, ਅਜੈਬੀਰ ਪਾਲ ਸਿੰਘ ਰੰਧਾਵਾ ਅਤੇ ਹੋਰ ਮੌਜੂਦ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਉਹ ਪਾਰਟੀ ਹੈ ਜਿਸ ਨੇ 1984 ਵਿੱਚ ਹਿੰਦੂ ਅਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੀ ਅਣਦੇਖੀ ਕਰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ’ਤੇ ਫੌਜੀ ਹਮਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਪਹਿਲਾ ਮਾਮਲਾ ਨਹੀਂ ਹੈ, ਜਦੋਂ ਰਾਹੁਲ ਗਾਂਧੀ ਅਤੇ ਕਈ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੇ ਭਾਜਪਾ ਆਗੂਆਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਹੈ। ਰਾਹੁਲ ਗਾਂਧੀ ਪਹਿਲਾਂ ਵੀ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਕਈ ਹੋਰ ਭਾਜਪਾ ਆਗੂਆਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਅਤੇ ਅਪਮਾਨਜਨਕ ਟਿੱਪਣੀਆਂ ਕਰ ਚੁੱਕੇ ਹਨ। ਭਾਜਪਾ ਆਪਣੇ ਸੀਨੀਅਰ ਆਗੂਆਂ ਵਿਰੁੱਧ ਅਪਮਾਨਜਨਕ ਭਾਸ਼ਾ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਉਪ ਪ੍ਰਧਾਨ ਸੰਜੇ ਸ਼ਰਮਾ, ਪਰਮਜੀਤ ਸਿੰਘ ਬੱਤਰਾ, ਸਰਬਜੀਤ ਸਿੰਘ ਸ਼ਾਂਤੀ, ਮੀਨੂੰ ਸਹਿਗਲ, ਜਸਪਾਲ ਸਿੰਘ ਸ਼ੰਟੂ, ਕੌਂਸਲਰ ਗੌਰਵ ਗਿੱਲ, ਕੌਂਸਲਰ ਵਿਕਾਸ ਗਿੱਲ, ਨਰਿੰਦਰ ਗੋਲਡੀ, ਮਨਜੀਤ ਕੌਰ ਥਿੰਦ, ਡੌਲੀ ਭਾਟੀਆ, ਕਪਿਲ ਸ਼ਰਮਾ ਅਤੇ ਹੋਰ ਸ਼ਾਮਲ ਸਨ।

ਪਠਾਨਕੋਟ (ਐੱਨ ਪੀ ਧਵਨ): ਭਾਜਪਾ ਨੇ ਅੱਜ ਇੱਥੇ ਮੰਡਲ ਪ੍ਰਧਾਨ ਨਿਪੁਣ ਗੁਪਤਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਖਿਲਾਫ਼ ਪ੍ਰਦਰਸ਼ਨ ਕੀਤਾ ਅਤੇ ਉਸ ਦਾ ਪੁਤਲਾ ਫੂਕਿਆ। ਇਹ ਵਿਰੋਧ ਪ੍ਰਦਰਸ਼ਨ ਰਾਹੁਲ ਗਾਂਧੀ ਵੱਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ਦੇ ਵਿਰੋਧ ਵਿੱਚ ਕੀਤਾ ਗਿਆ। ਭਾਜਪਾ ਆਗੂਆਂ ਨੇ ਕਿਹਾ ਕਿ ਰਾਹੁਲ ਗਾਂਧੀ ਰਾਜਨੀਤਕ ਆਧਾਰ ਗੁਆਚਣ ਤੋਂ ਦੁਖੀ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਆਪਣੀ ਗ਼ਲਤੀ ਲਈ ਤੁਰੰਤ ਦੇਸ਼ ਅਤੇ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵਿਚਾਰਧਾਰਕ ਮਤਭੇਦ ਹੋ ਸਕਦੇ ਹਨ ਪਰ ਨਿੱਜੀ ਤੌਰ ’ਤੇ ਅਪਮਾਨਜਨਕ ਟਿੱਪਣੀਆਂ ਕਰਨਾ ਕਿਸੇ ਵੀ ਤਰ੍ਹਾਂ ਠੀਕ ਨਹੀਂ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਰਾਹੁਲ ਗਾਂਧੀ ਆਪਣੀ ਭਾਸ਼ਾ ਨਹੀਂ ਸੁਧਾਰਦੇ ਤਾਂ ਭਾਜਪਾ ਵਰਕਰ ਉਨ੍ਹਾਂ ਵਿਰੁੱਧ ਰਾਜ ਪੱਧਰੀ ਵਿਰੋਧ ਪ੍ਰਦਰਸ਼ਨ ਕਰਨਗੇ।

Advertisement

Advertisement
Advertisement
×