DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡੇਅਰੀ ’ਤੇ ਛਾਪਾ; 7 ਕੁਇੰਟਲ ਦੇਸੀ ਘਿਓ ਜ਼ਬਤ

ਸਿਹਤ ਵਿਭਾਗ ਵੱਲੋਂ ਅੱਜ ਤੜਕਸਾਰ ਵੱਖ-ਵੱਖ ਡੇਅਰੀਆਂ ਅਤੇ ਦੁੱਧ ਤੋਂ ਬਣੇ ਪਦਾਰਥ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਸਹਾਇਕ ਕਮਿਸ਼ਨਰ (ਫੂਡ) ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਿਛਲੇ ਇੱਕ ਮਹੀਨੇ ਤੋਂ ਦੁੱਧ ਅਤੇ ਦੁੱਧ ਤੋਂ...

  • fb
  • twitter
  • whatsapp
  • whatsapp
featured-img featured-img
ਦੁੱਧ ਦੀ ਡੇਅਰੀ ’ਤੇ ਜਾਂਚ ਕਰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ।
Advertisement

ਸਿਹਤ ਵਿਭਾਗ ਵੱਲੋਂ ਅੱਜ ਤੜਕਸਾਰ ਵੱਖ-ਵੱਖ ਡੇਅਰੀਆਂ ਅਤੇ ਦੁੱਧ ਤੋਂ ਬਣੇ ਪਦਾਰਥ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਸਹਾਇਕ ਕਮਿਸ਼ਨਰ (ਫੂਡ) ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਿਛਲੇ ਇੱਕ ਮਹੀਨੇ ਤੋਂ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਵਿੱਚ ਮਿਲਾਵਟ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਸਵੇਰੇ ਰਾਮਬਾਗ ਖੇਤਰ ਵਿੱਚ ਸਥਿਤ ਡੇਅਰੀ ’ਤੇ ਪ੍ਰਾਪਤ ਸ਼ਿਕਾਇਤ ਦੇ ਆਧਾਰ ’ਤੇ ਛਾਪਾ ਮਾਰਿਆ ਗਿਆ। ਛਾਪੇ ਦੌਰਾਨ ਪਨੀਰ ਦੇ ਸੈਂਪਲ ਲਏ ਗਏ। ਇਸ ਦੇ ਨਾਲ ਹੀ ਡੇਅਰੀ ਵਿੱਚ ਮੌਜੂਦ ਪ੍ਰਭੂ ਦੇਸੀ ਘਿਓ ਬ੍ਰਾਂਡ ਦੇ 48 ਟੀਨ, ਜੋ ਹਰਿਆਣਾ ਦੇ ਸਿਰਸਾ ਤੋਂ ਤਿਆਰ ਕੀਤੇ ਗਏ ਸਨ ਅਤੇ ਜਿਨ੍ਹਾਂ ਦਾ ਕੁੱਲ ਭਾਰ ਲਗਭਗ 7 ਕੁਇੰਟਲ ਬਣਦਾ ਹੈ, ਨੂੰ ਸੀਲ ਕਰ ਦਿੱਤਾ ਗਿਆ। ਉਕਤ ਦੇਸੀ ਘਿਓ ਦੇ ਵੀ ਸੈਂਪਲ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਭੇਜੇ ਗਏ ਹਨ।

ਸਿਵਲ ਸਰਜਨ ਡਾ. ਚਰਨਜੀਤ ਸਿੰਘ ਬਜਾਜ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮਿਲਾਵਟਖੋਰੀ ਖ਼ਿਲਾਫ਼ ਵਿਭਾਗ ਦੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਲੈਬ ਰਿਪੋਰਟ ਪ੍ਰਾਪਤ ਹੋਣ ਉਪਰੰਤ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਖਾਣ-ਪੀਣ ਵਾਲੀਆਂ ਵਸਤੂਆਂ ਵਿੱਚ ਮਿਲਾਵਟ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕਰਨ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਦੱਸਣਯੋਗ ਹੈ ਕਿ ਡੇਅਰੀ ਫਾਰਮਰਾਂ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿੱਚ ਮਿਲਾਵਟੀ ਦੁੱਧ, ਪਨੀਰ ਅਤੇ ਘਿਓ ਬਾਰੇ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਦਫਤਰ ਦੇ ਬਾਹਰ ਦੁੱਧ ਡੋਲ ਕੇ ਪ੍ਰਦਰਸ਼ਨ ਵੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਵੱਲੋਂ ਇਸ ਸਬੰਧ ਵਿੱਚ ਕਾਰਵਾਈ ਲਈ ਮੰਗ ਪੱਤਰ ਵੀ ਦਿੱਤੇ ਗਏ ਸਨ।

Advertisement

Advertisement
Advertisement
×