ਹਰਪ੍ਰੀਤ ਕੌਰ
ਹੁਸ਼ਿਆਰਪੁਰ, 4 ਨਵੰਬਰ
ਸਿਹਤ ਵਿਭਾਗ ਦੀ ਟੀਮ ਨੇ ਅੱਜ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਰਿੰਦਰ ਸਿੰਘ, ਫ਼ੂਡ ਸੇਫ਼ਟੀ ਅਫ਼ਸਰ ਰਮਨ ਵਿਰਦੀ ਅਤੇ ਹਰਦੀਪ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਦਾ ਦੌਰਾ ਕਰਕੇ ਹਲਵਾਈਆਂ ਦੀਆਂ ਦੁਕਾਨਾਂ ਅਤੇ ਢਾਬਿਆਂ ’ਤੇ ਛਾਪੇ ਮਾਰੇ। ਟੀਮ ਨੇ ਘਟੀਆ ਕਿਸਮ ਦੀਆਂ ਮਠਿਆਈਆਂ ਅਤੇ ਹੋਰ ਮਿਲਾਵਟੀ ਨਾ ਖਾਣਯੋਗ ਪਦਾਰਥਾਂ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ। ਜ਼ਿਲ੍ਹਾ ਸਿਹਤ ਅਧਿਕਾਰੀ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਫ਼ੂਡ ਸੇਫ਼ਟੀ ਸਟੈਂਡਰਡ ਐਕਟ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਟੀਮ ਵਿਚ ਗੁਰਵਿੰਦਰ ਸ਼ਾਨੇ, ਨਸੀਬ ਚੰਦ, ਰਾਮ ਲੁਭਾਇਆ ਆਦਿ ਸ਼ਾਮਿਲ ਸਨ।