DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Railway Employees Protest: ਰੇਲਵੇ ਮੁਲਾਜ਼ਮਾਂ ਵੱਲੋਂ 8 ਨੂੰ ਦਿੱਲੀ ’ਚ ਮੁਜ਼ਾਹਰੇ ਦਾ ਐਲਾਨ

ਆਲ ਗੌਰਮਿੰਟ ਐਂਪਲਾਈਜ਼ ਟਰੇਡ ਯੂਨੀਅਨ ਕੌਂਸਲ ਅਤੇ ਨਾਰਦਰਨ ਰੇਲਵੇ ਮੈਨਜ਼ ਯੂਨੀਅਨ ਵੱਲੋਂ 19 ਸਤੰਬਰ 1968 ਦੇ ਰੇਲਵੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਰੇਲਵੇ ਸਟੇਸ਼ਨ ’ਤੇ 58ਵੀਂ ਸ਼ਹੀਦੀ ਕਾਨਫਰੰਸ ਕਰਵਾਈ ਗਈ। ਇਹ ਕਾਨਫਰੰਸ ਕਾਮਰੇਡ ਨੱਥਾ ਸਿੰਘ ਰੰਧਾਵਾ ਅਤੇ ਸ਼ਿਵ ਦੱਤ ਦੀ...

  • fb
  • twitter
  • whatsapp
  • whatsapp
featured-img featured-img
ਸ਼ਹੀਦੀ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਮੰਗਤ ਰਾਮ ਪਾਸਲਾ।
Advertisement

ਆਲ ਗੌਰਮਿੰਟ ਐਂਪਲਾਈਜ਼ ਟਰੇਡ ਯੂਨੀਅਨ ਕੌਂਸਲ ਅਤੇ ਨਾਰਦਰਨ ਰੇਲਵੇ ਮੈਨਜ਼ ਯੂਨੀਅਨ ਵੱਲੋਂ 19 ਸਤੰਬਰ 1968 ਦੇ ਰੇਲਵੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਰੇਲਵੇ ਸਟੇਸ਼ਨ ’ਤੇ 58ਵੀਂ ਸ਼ਹੀਦੀ ਕਾਨਫਰੰਸ ਕਰਵਾਈ ਗਈ। ਇਹ ਕਾਨਫਰੰਸ ਕਾਮਰੇਡ ਨੱਥਾ ਸਿੰਘ ਰੰਧਾਵਾ ਅਤੇ ਸ਼ਿਵ ਦੱਤ ਦੀ ਪ੍ਰਧਾਨਗੀ ਹੇਠ ਹੋਈ।

ਸਮਾਗਮ ਨੂੰ ਸੰਬੋਧਨ ਕਰਦਿਆਂ ਸੀ ਆਈ ਟੀ ਯੂ ਦੇ ਸੂਬਾਈ ਮੀਤ ਪ੍ਰਧਾਨ ਮੰਗਤ ਰਾਮ ਪਾਸਲਾ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਮਜ਼ਦੂਰ ਵਿਰੋਧੀ ਦੱਸਿਆ। ਆਲ ਇੰਡੀਆ ਰੇਲਵੇ ਫੈਡਰੇਸ਼ਨ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਸ਼ਿਵ ਗੋਪਾਲ ਮਿਸ਼ਰਾ ਨੇ ਐਲਾਨ ਕੀਤਾ ਕਿ ਰੇਲਵੇ ਵਿੱਚ ਵਧ ਰਹੀ ਆਊਟਸੋਰਸਿੰਗ ਖ਼ਿਲਾਫ਼ 8 ਅਕਤੂਬਰ ਨੂੰ ਦਿੱਲੀ ਵਿੱਚ ਸਾਲਾਨਾ ਜਨਰਲ ਮੀਟਿੰਗ ਕਰ ਕੇ ਵੱਡਾ ਵਿਰੋਧ ਪ੍ਰਗਟਾਇਆ ਜਾਵੇਗਾ। ਇਸ ਮੌਕੇ ਜ਼ੋਨਲ ਪ੍ਰਧਾਨ ਐੱਸ ਕੇ ਤਿਆਗੀ, ਸੁਭਾਸ਼ ਸ਼ਰਮਾ, ਅਸ਼ਵਨੀ ਕੁਮਾਰ, ਪਰਮਜੀਤ ਸਿੰਘ, ਇਸ਼ੂ ਬਾਲਾ, ਲਖਬੀਰ ਸਿੰਘ, ਸੁਰੇਸ਼ ਮਹਾਜਨ, ਯਸ਼ਪਾਲ ਸਿੰਘ, ਰਾਜ ਕੁਮਾਰ ਅਤੇ ਤਰਸੇਮ ਲਾਲ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement
×