DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਤਨਾਮਪੁਰਾ ਪੁਲ ਹੇਠਾਂ ਬਣੇਗਾ ਰੇਲਵੇ ਅੰਡਰ ਪਾਸ, ਲੋਕਾਂ ਨੂੰ ਮਿਲੇਗੀ ਵੱਡੀ ਰਾਹਤ: ਸੋਮ ਪ੍ਰਕਾਸ਼

ਇੱਥੋਂ ਦੇ ਸਤਨਾਮਪੁਰਾ ਖੇਤਰ ਦੇ ਲੋਕਾਂ ਨੂੰ ਹੁਣ ਸ਼ਹਿਰ ਆਉਣ-ਜਾਣ ਲਈ ਇੱਕ ਵੱਡੀ ਰਾਹਤ ਮਿਲਣ ਦੀ ਆਸ ਬੱਝ ਗਈ ਹੈ। ਸਤਨਾਮਪੁਰਾ ਪੁਲ ਦੇ ਹੇਠੋਂ ਹੁਣ ਰੇਲਵੇ ਵਿਭਾਗ ਅੰਡਰਪਾਸ ਬਣਾਉਣ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਵੱਡਾ ਲਾਭ ਹੋਵੇਗਾ। ਇਹ...

  • fb
  • twitter
  • whatsapp
  • whatsapp
featured-img featured-img
ਫਗਵਾੜਾ ਵਿਖੇ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸ਼੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਤੇ ਹੋਰ
Advertisement
ਇੱਥੋਂ ਦੇ ਸਤਨਾਮਪੁਰਾ ਖੇਤਰ ਦੇ ਲੋਕਾਂ ਨੂੰ ਹੁਣ ਸ਼ਹਿਰ ਆਉਣ-ਜਾਣ ਲਈ ਇੱਕ ਵੱਡੀ ਰਾਹਤ ਮਿਲਣ ਦੀ ਆਸ ਬੱਝ ਗਈ ਹੈ। ਸਤਨਾਮਪੁਰਾ ਪੁਲ ਦੇ ਹੇਠੋਂ ਹੁਣ ਰੇਲਵੇ ਵਿਭਾਗ ਅੰਡਰਪਾਸ ਬਣਾਉਣ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਵੱਡਾ ਲਾਭ ਹੋਵੇਗਾ। ਇਹ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕੀਤਾ।

ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਤਨਾਮਪੁਰਾ, ਹਦੀਆਬਾਦ, ਭਗਤਪੁਰਾ ਸਮੇਤ ਦਰਜਨ ਪਿੰਡਾਂ ਦੇ ਲੋਕਾਂ ਨੂੰ ਸ਼ਹਿਰ ਆਉਣ ਲਈ ਕਾਫ਼ੀ ਉੱਚੇ ਪੁਲ ’ਤੇ ਚੜ੍ਹਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸ਼ਹਿਰ ਆਉਣ ਲਈ ਚਾਹਲ ਨਗਰ ਤੋਂ ਘੁੰਮ ਕੇ ਆਉਣਾ ਪੈਂਦਾ ਸੀ, ਜਿਸ ਕਾਰਨ ਲੋਕ ਕਾਫ਼ੀ ਔਖੇ ਸਨ।

ਉਨ੍ਹਾਂ ਕਿਹਾ ਕਿ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰਵਨੀਤ ਸਿੰਘ ਬਿੱਟੂ ਨੇ ਇਲਾਕੇ ਦੇ ਲੋਕਾਂ ਦੀ ਮੰਗ ਪ੍ਰਵਾਨ ਕਰ ਲਈ ਹੈ ਅਤੇ ਟੈਂਡਰ ਲੱਗਣ ਉਪਰੰਤ ਇਸ ਦਾ ਕੰਮ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਖੇੜਾ ਰੋਡ ਫ਼ਾਟਕ 'ਤੇ ਵੀ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ; ਇਸ ਦਾ ਡਿਜ਼ਾਈਨ ਫਾਈਨਲ ਹੋ ਗਿਆ ਹੈ ਅਤੇ ਪੰਜਾਬ ਸਰਕਾਰ ਦੀਆਂ ਕੁਝ ਕਾਰਵਾਈਆਂ ਬਾਕੀ ਹਨ ਜੋ ਜਲਦੀ ਹੀ ਮੁਕੰਮਲ ਹੋ ਜਾਣਗੀਆਂ।

Advertisement

ਉਨ੍ਹਾਂ ਦੱਸਿਆ ਕਿ ਨੰਗਲ ਖੇੜਾ ਅੰਡਰਪਾਸ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਗੋਬਿੰਦਪੁਰਾ ਮੁਹੱਲੇ ਲਈ ਵੀ ਅੰਡਰਪਾਸ ਜਲਦੀ ਸ਼ੁਰੂ ਹੋਵੇਗਾ, ਜਿਸ ਨਾਲ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ। ਉਨ੍ਹਾਂ ਦੱਸਿਆ ਕਿ ਫਗਵਾੜਾ ਸ਼ੂਗਰ ਮਿੱਲ ਚੌਂਕ ਤੋਂ ਹੁਸ਼ਿਆਰਪੁਰ ਰੋਡ ਨੂੰ ਜਾਣ ਲਈ ਲੋਕਾਂ ਦੀ ਵੱਡੀ ਸਮੱਸਿਆ ਹੈ, ਇਸ ’ਤੇ ਵੀ ਕਾਰਵਾਈ ਚੱਲ ਰਹੀ ਹੈ।

Advertisement

ਉਨ੍ਹਾਂ ਦੱਸਿਆ ਕਿ ਫਗਵਾੜਾ ਰੇਲਵੇ ਸਟੇਸ਼ਨ ਦਾ ਕੰਮ ਕਾਫ਼ੀ ਮੁਕੰਮਲ ਹੋ ਗਿਆ ਹੈ ਅਤੇ ਭਗਤਪੁਰਾ ਵਾਲਾ ਟਿਕਟ ਕਾਊਂਟਰ ਵੀ ਜਲਦੀ ਹੀ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਟੇਸ਼ਨ ’ਤੇ ਜਲਦੀ ਹੀ ਐਲੀਵੇਟਿਡ ਲਿਫ਼ਟ ਲਗਾਈ ਜਾਵੇਗੀ।

Advertisement
×