DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Jalandhar ਤੇ ਆਸ-ਪਾਸ ਇਲਾਕੇ ਵਿੱਚ ਮੀਂਹ ਕਾਰਨ ਜਲਥਲ

ਨੀਵੇਂ ਇਲਾਕਿਆਂ ਵਿੱਚ ਪਾਣੀ ਕਾਰਨ ਰਾਹਗੀਰ ਪ੍ਰੇਸ਼ਾਨ; ਪਾਰਾ ਡਿਗਿਆ

  • fb
  • twitter
  • whatsapp
  • whatsapp
featured-img featured-img
ਮੀਂਹ ਪੈਣ ਮਗਰੋਂ ਖੜ੍ਹੇ ਪਾਣੀ ਵਿੱਚੋਂ ਲੰਘਦੇ ਹੋਏ ਵਾਹਨ।
Advertisement

ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ ਸ਼ਾਮ ਪਏ ਤੇਜ਼ ਮੀਂਹ ਨੇ ਜਿੱਥੇ ਲੰਮੇ ਸਮੇਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ, ਉੱਥੇ ਹੀ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਰਾਮਾਂਮੰਡੀ, ਜੰਡੂਸਿੰਘਾ, ਆਦਮਪੁਰ ਅਤੇ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਜ਼ੋਰਦਾਰ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਅੱਜ ਦੇ ਮੀਂਹ ਕਾਰਨ ਤਾਪਮਾਨ ਵਿੱਚ ਚਾਰ ਤੋਂ ਪੰਜ ਡਿਗਰੀ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ।

ਮੀਂਹ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਜਿਵੇਂ ਕਿ ਲੰਬਾ ਪਿੰਡ ਚੌਕ, ਕਿਸ਼ਨਪੁਰਾ, ਦੋਆਬਾ ਚੌਕ, ਲਾਢੋਵਾਲੀ ਰੋਡ, ਅਰਬਨ ਅਸਟੇਟ, ਬਸਤੀ ਸੇਖ, ਕੋਟ ਮੁਹੱਲਾ ਅਤੇ ਘਾਹ ਮੰਡੀ ਵਿੱਚ ਪਾਣੀ ਦੀ ਨਿਕਾਸੀ ਠੀਕ ਨਾ ਹੋਣ ਕਾਰਨ ਗੰਦਾ ਪਾਣੀ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਅੰਦਰ ਦਾਖ਼ਲ ਹੋ ਗਿਆ। ਘਾਹ ਮੰਡੀ ਦੇ ਨਿਵਾਸੀ ਮੋਹਨ ਲਾਲ ਨੇ ਦੱਸਿਆ ਕਿ ਮਾਮੂਲੀ ਮੀਂਹ ਨਾਲ ਹੀ ਇੱਥੇ ਪਾਣੀ ਜਮ੍ਹਾ ਹੋ ਜਾਂਦਾ ਹੈ, ਜਿਸ ਕਾਰਨ ਰਾਹਗੀਰਾਂ ਅਤੇ ਦੁਕਾਨਦਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਆਦਮਪੁਰ ਅਤੇ ਪੇਂਡੂ ਸੜਕਾਂ ਉੱਤੇ ਪਏ ਵੱਡੇ-ਵੱਡੇ ਟੋਇਆਂ ਵਿੱਚ ਪਾਣੀ ਭਰ ਜਾਣ ਕਾਰਨ ਕਈ ਵਾਹਨ ਚਾਲਕਾਂ ਦੇ ਸਕੂਟਰ ਅਤੇ ਮੋਟਰਸਾਈਕਲ ਰਸਤੇ ਵਿੱਚ ਹੀ ਬੰਦ ਹੋ ਗਏ, ਜਿਸ ਕਾਰਨ ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਸੜਕਾਂ ਦੀ ਮੁਰੰਮਤ ਦੀ ਮੰਗ ਕੀਤੀ ਹੈ।

Advertisement

Advertisement

ਕਿਸਾਨਾਂ ਅਤੇ ਫ਼ਸਲਾਂ ਲਈ ਵਰਦਾਨ ਸਾਬਤ ਹੋਇਆ ਮੀਂਹ

ਸ਼ਹਿਰੀ ਖੇਤਰਾਂ ਵਿੱਚ ਜਿੱਥੇ ਇੱਕ ਪਾਸੇ ਪਾਣੀ ਭਰਨ ਕਾਰਨ ਮੁਸ਼ਕਲਾਂ ਆਈਆਂ, ਉੱਥੇ ਹੀ ਦੂਜੇ ਪਾਸੇ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ। ਖੇਤੀਬਾੜੀ ਮਾਹਿਰਾਂ ਅਤੇ ਕਿਸਾਨਾਂ ਦਾ ਮੰਨਣਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਬਿਜਲੀ ਦੇ ਲੰਮੇ ਕੱਟਾਂ ਕਾਰਨ ਫ਼ਸਲਾਂ ਨੂੰ ਲੋੜੀਂਦਾ ਪਾਣੀ ਨਹੀਂ ਮਿਲ ਰਿਹਾ ਸੀ, ਜਿਸ ਦੀ ਪੂਰਤੀ ਇਸ ਕੁਦਰਤੀ ਮੀਂਹ ਨੇ ਕਰ ਦਿੱਤੀ ਹੈ। ਖਾਸ ਕਰ ਸਬਜ਼ੀਆਂ ਦੀਆਂ ਫ਼ਸਲਾਂ ਅਤੇ ਝੋਨੇ ਲਈ ਇਹ ਮੀਂਹ ਅੰਮ੍ਰਿਤ ਵਾਂਗ ਲਾਹੇਵੰਦ ਸਾਬਤ ਹੋਵੇਗਾ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਜਿਸ ਨਾਲ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਆਸ ਹੈ।

Advertisement
×