DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Rain in Punjab: ਮੀਂਹ ਨੇ ਤਪਸ਼ ਤੋਂ ਰਾਹਤ ਦਿਵਾਈ

ਜਲੰਧਰ ’ਚ ਸਡ਼ਕਾਂ ਤੇ ਗਲੀਆਂ ਜਲਥਲ; ਕੲੀ ਥਾੲੀਂ ਪਾਣੀ ਲੋਕਾਂ ਦੇ ਘਰਾਂ ’ਚ ਦਾਖ਼ਲ

  • fb
  • twitter
  • whatsapp
  • whatsapp
featured-img featured-img
ਜਲੰਧਰ ਦੇ ਲੰਬਾ ਪਿੰਡ ਵਿੱਚ ਪਾਣੀ ’ਚ ਡੁੱਬੀ ਸੜਕ ਤੋਂ ਲੰਘਦੇ ਹੋਏ ਵਾਹਨ। -ਫੋਟੋ: ਮਲਕੀਅਤ ਸਿੰਘ
Advertisement

ਮੀਂਹ ਨਾਲ ਜਲੰਧਰ ਸਣੇ ਹੋਰ ਇਲਾਕਿਆਂ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਦੂਜੇ ਪਾਸੇ ਫਗਵਾੜਾ ਗੇਟ, ਮਾਂਈ ਹੀਰਾ ਗੇਟ, ਦੋਆਬਾ ਚੌਂਕ, ਬਸਤੀਆਂ, ਘਾਹ ਮੰਚੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਪਾਣੀ ਭਰਨ ਕਾਰਨ ਵਸਨੀਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਥਾਂਵਾਂ ’ਤੇ ਪਾਣੀ ਲੋਕਾਂ ਦੇ ਘਰਾਂ ਵਿਚ ਵੜ ਗਿਆ ਤੇ ਗਾਜੀਗੁਲਾ ਫਲਾਈਓਵਰ ਪਾਣੀ ਨਾਲ ਭਰ ਗਿਆ। ਜਿਸ ਕਾਰਨ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੀਂਹ ਕਾਰਨ ਕਿਸਾਨਾਂ ਨੂੰ ਵੀ ਰਾਹਤ ਮਿਲੀ ਹੈ ਤੇ ਬਿਜਲੀ ਦੀ ਮੰਗ ਵੀ ਘਟੀ ਹੈ। ਮੌਸਮ ਵਿਗਿਆਨ ਕੇਂਦਰ ਨੇ 2 ਜੁਲਾਈ ਤੋਂ ਅਗਲੇ ਛੇ ਦਿਨਾਂ ਲਈ ਪੂਰੇ ਰਾਜ ਵਿੱਚ ਭਾਰੀ ਮੀਂਹ, ਗਰਜ-ਤੂਫ਼ਾਨ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਤੇਜ਼ ਹਵਾਵਾਂ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ।

ਫਗਵਾੜਾ (ਪੱਤਰ ਪ੍ਰੇਰਕ): ਅੱਜ ਸਵੇਰੇ ਪਏ ਮੀਂਹ ਨੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ। ਇਸ ਮੀਂਹ ਨਾਲ ਝੋਨੇ ਦੀ ਫ਼ਸਲ ਨੂੰ ਭਰਪੂਰ ਲਾਭ ਮਿਲੇਗਾ, ਜਿਸ ਕਾਰਨ ਬਿਜਲੀ ਕੱਟਾਂ ਅਤੇ ਡੀਜ਼ਲ ਦੇ ਖ਼ਰਚੇ ਤੋਂ ਪ੍ਰੇਸ਼ਾਨ ਕਿਸਾਨਾਂ ਦੇ ਚਿਹਰੇ ਖ਼ਿੜ ਗਏ ਹਨ। ਦੂਜੇ ਪਾਸੇ, ਨਗਰ ਨਿਗਮ ਵੱਲੋਂ ਨਾਲਿਆਂ ਦੀ ਸਮੇਂ ਸਿਰ ਸਫ਼ਾਈ ਨਾ ਕਰਵਾਉਣ ਕਾਰਨ ਸ਼ਹਿਰ ਦੀ ਲੋਹਾ ਮੰਡੀ ਅਤੇ ਚੱਢਾ ਮਾਰਕੀਟ ਵਰਗੇ ਕਈ ਮੁੱਖ ਖੇਤਰਾਂ ਵਿੱਚ ਪਾਣੀ ਭਰ ਗਿਆ।

Advertisement

ਸਥਾਨਕ ਲੋਕਾਂ ਅਨੁਸਾਰ ਸਿਆਸੀ ਖਿੱਚੋਤਾਣ ਕਾਰਨ ਪਹਿਲਾਂ ਕਿਸੇ ਆਗੂ ਨੇ ਇਸ ਪਾਸੇ ਦਿਲਚਸਪੀ ਨਹੀਂ ਲਈ। ਹੁਣ ਨਵੇਂ ਬਣੇ ਹਲਕਾ ਇੰਚਾਰਜ ਅਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੀ ਪਹਿਲਕਦਮੀ ’ਤੇ ਝਟਕਈਆਂ ਚੌਕ ਦੇ ਨਾਲਿਆਂ ਦੀ ਸਫ਼ਾਈ ਦਾ ਕੰਮ ਪੰਜ ਸਾਲਾਂ ਬਾਅਦ ਸ਼ੁਰੂ ਹੋਇਆ ਹੈ। ਇੱਥੇ ਸ਼ਹਿਰ ਦੇ ਨਾਲਿਆਂ ਵਿੱਚ ਕਈ ਫੁੱਟ ਜਮ੍ਹਾਂ ਗਾਰ ਜਮ੍ਹਾਂ ਹੋਣ ਕਾਰਨ ਪਾਣੀ ਦੀ ਨਿਕਾਸੀ ਰੁਕੀ ਹੋਈ ਹੈ।

Advertisement

ਅੰਮ੍ਰਿਤਸਰ ਵਿੱਚ 39.8 ਐੱਮ ਐੱਮ ਮੀਂਹ ਪਿਆ

ਅੰਮ੍ਰਿਤਸਰ (ਨਿੱਜੀ ਪੱਤਰ ਪ੍ਰੇਰਕ): ਲੰਘੀ ਰਾਤ ਅੰਮ੍ਰਿਤਸਰ ਵਿੱਚ ਮੋਹਲੇਧਾਰ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਇਸ ਦੌਰਾਨ ਸ਼ਹਿਰ ’ਚ ਲਗਪਗ 39.8 ਐੱਮਐਮ ਮੀਂਹ ਪਿਆ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਮੋਹਲੇਧਾਰ ਬਾਰਿਸ਼ ਦੇ ਕਾਰਨ ਤਾਪਮਾਨ ਵਿੱਚ ਕਮੀ ਆਈ ਹੈ ਅਤੇ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ। ਬਾਰਿਸ਼ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 33.1 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ 23.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਪੇਸ਼ੀਨਗੋਈ ਦੇ ਮੁਤਾਬਿਕ ਅੱਜ ਵੀ ਮੀਂਹ ਦੀ ਸੰਭਾਵਨਾ ਦੱਸੀ ਗਈ ਸੀ ਪਰ ਅੱਜ ਮੌਸਮ ਖੁਸ਼ਕ ਰਿਹਾ ਹੈ। ਕੁਝ ਦੇਰ ਬੱਦਲਵਾਈ ਵੀ ਬਣੀ ਰਹੀ ਪਰ ਬਾਅਦ ਵਿੱਚ ਆਮ ਵਾਂਗ ਧੁੱਪ ਨਿਕਲ ਆਈ।

Advertisement
×