ਖੇਤੀ ਮਸ਼ੀਨਰੀ ਬਾਰੇ ਜਾਗਰੂਕ ਕੀਤਾ
ਜ਼ਿਲ੍ਹੇ ਦੀ ‘ਪਰਾਲੀ ਪਰੋਟੈਕਸ਼ਨ ਫੋਰਸ’ ਦੀ ਟੀਮ ਵਲੋਂ ਅੱਜ ਬਲਾਕ ਕਾਦੀਆਂ ਦੇ ਪਿੰਡ ਵਡਾਲਾ ਗ੍ਰੰਥੀਆਂ, ਰਸੂਲਪੁਰ, ਆਵਾਨ ਅਤੇ ਦੌਲਤਪੁਰ ਵਿੱਚ ਪਹੁੰਚ ਕੇ ਪਿੰਡਾਂ ਦੇ ਕਿਸਾਨਾਂ, ਪੰਚਾਂ-ਸਰਪੰਚਾਂ ਤੇ ਮੋਹਤਬਰ ਨੂੰ ਮਿਲ ਕੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਪਰਾਲੀ ਪ੍ਰਬੰਧਨ ਲਈ...
ਜ਼ਿਲ੍ਹੇ ਦੀ ‘ਪਰਾਲੀ ਪਰੋਟੈਕਸ਼ਨ ਫੋਰਸ’ ਦੀ ਟੀਮ ਵਲੋਂ ਅੱਜ ਬਲਾਕ ਕਾਦੀਆਂ ਦੇ ਪਿੰਡ ਵਡਾਲਾ ਗ੍ਰੰਥੀਆਂ, ਰਸੂਲਪੁਰ, ਆਵਾਨ ਅਤੇ ਦੌਲਤਪੁਰ ਵਿੱਚ ਪਹੁੰਚ ਕੇ ਪਿੰਡਾਂ ਦੇ ਕਿਸਾਨਾਂ, ਪੰਚਾਂ-ਸਰਪੰਚਾਂ ਤੇ ਮੋਹਤਬਰ ਨੂੰ ਮਿਲ ਕੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਪਰਾਲੀ ਪ੍ਰਬੰਧਨ ਲਈ ਕਾਦੀਆਂ ਬਲਾਕ ਵਿੱਚ ਮੌਜੂਦ ਖੇਤੀ ਮਸ਼ੀਨਰੀ ਬਾਰੇ ਜਾਗਰੂਕ ਕੀਤਾ ਗਿਆ। ਖੇਤੀਬਾੜੀ ਵਿਭਾਗ ਬਲਾਕ ਕਾਦੀਆਂ ਦੇ ਏ ਡੀ ਓ ਜੋਬਨਜੀਤ ਸਿੰਘ ਖਹਿਰਾ ਨੇ ਦੱਸਿਆ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਦੇ ਨਿਰਦੇਸ਼ਾਂ ਤਹਿਤ ਗਠਿਤ ‘ਪਰਾਲੀ ਪਰੋਟੈਕਸ਼ਨ ਫੋਰਸ’ ਵਿੱਚ ਸਿਵਲ ਤੇ ਪੁਲੀਸ ਅਧਿਕਾਰੀ ਸ਼ਾਮਲ ਹਨ। ਇਹ ਫੋਰਸ ਪੂਰੇ ਸੀਜ਼ਨ ਦੌਰਾਨ ਰੋਜ਼ਾਨਾ ਪਿੰਡਾਂ ਵਿੱਚ ਪਰਾਲੀ ਨਾ ਸਾੜਨ ਨੂੰ ਰੋਕਣ ਲਈ ਸਰਗਰਮੀ ਨਾਲ ਕੰਮ ਕਰੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਫਸਲ ਦੀ ਰਹਿੰਦ ਖੂੰਹਦ ਨੂੰ ਸਾੜਨ ਵਾਲੇ ਵਿਰੁੱਧ ਨਿਯਮਾਂ ਤਹਿਤ ਕਾਰਵਾਈ ਕੀਤੀ ਜਾਵੇਗੀ, ਜਿਸ ਤਹਿਤ ਜੁਰਮਾਨਾ, ਮਾਲ ਰਿਕਾਰਡ ਵਿੱਚ ਰੈਂਡ ਐਂਟਰੀ, ਚਲਾਨ ਤੇ ਐੱਫ ਆਈ ਆਰ ਦਰਜ ਹੋ ਸਕਦੀ ਹੈ। ਉਨ੍ਹਾਂ ਕਿਹਾ ਜ਼ਿਲ੍ਹੇ ਦੇ ਬਹੁਤ ਸਾਰੇ ਕਿਸਾਨਾਂ ਵਲੋਂ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਹਨ ਅਤੇ ਕਈ ਕਿਸਾਨ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਵਾਹ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ।

