ਪੱਤਰ ਪ੍ਰੇਰਕ
ਆਦਮਪੁਰ ਦੋਆਬਾ, 27 ਜੂਨ
ਸੀਨੀਅਰ ਮੈਡੀਕਲ ਅਫਸਰ ਡਾ. ਰੀਮਾ ਗੋਗੀਆ ਦੀਆ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ ਆਦਮਪੁਰ ਵਿੱਚ ਕੌਮਾਂਤਰੀ ਨਸ਼ਾ ਵਿਰੋਧੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਦੇ ਸਬੰਧ ਵਿੱਚ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ। ਡਾ. ਹਰਪ੍ਰੀਤ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਆਦਮਪੁਰ ਦੇ ਬਲਾਕ ਮੈਨੇਜਰ ਅਸੀਮ ਸ਼ਰਮਾ ਨੇ ਲੋਕਾਂ ਤੋਂ ਸਹਿਯੋਗ ਦੀ ਮੰਕ ਕੀਤੀ। ਇਸ ਮੌਕੇ ਮੈਡੀਕਲ ਅਫਸਰ ਡਾ. ਬਲਜੀਤ ਸਿੰਘ ਪਾਲ, ਡਾ.ਰਜੀਆ ਭੱਟੀ, ਮਿਲਨਪ੍ਰੀਤ ਜਰੋਟਾ ਕੌਸਲਰ ਅਤੇ ਸੰਦੀਪ ਕੌਰ ਮੌਜੂਦ ਸੀ।