ਰਾਜਵਿੰਦਰ ਕੌਰ ’ਵਰਸਿਟੀ ਚੋਂ ਦੋਇਮ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐੱਮ.ਏ. ਪੰਜਾਬੀ (ਸਮੈਸਟਰ ਦੂਜਾ) ਦੇ ਐਲਾਨੇ ਨਤੀਜਿਆਂ ਵਿੱਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੀ ਵਿਦਿਆਰਥਣ ਰਾਜਵਿੰਦਰ ਕੌਰ ਨੇ ’ਵਰਸਿਟੀ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਪ੍ਰੋ. ਰਾਕੇਸ਼ ਕੁਮਾਰ ਮਹਾਜਨ ਨੇ ਦੱਸਿਆ ਕਿ ਰਾਜਵਿੰਦਰ ਕੌਰ ਨੇ 81 ਫੀਸਦੀ...
Advertisement
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐੱਮ.ਏ. ਪੰਜਾਬੀ (ਸਮੈਸਟਰ ਦੂਜਾ) ਦੇ ਐਲਾਨੇ ਨਤੀਜਿਆਂ ਵਿੱਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੀ ਵਿਦਿਆਰਥਣ ਰਾਜਵਿੰਦਰ ਕੌਰ ਨੇ ’ਵਰਸਿਟੀ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਪ੍ਰੋ. ਰਾਕੇਸ਼ ਕੁਮਾਰ ਮਹਾਜਨ ਨੇ ਦੱਸਿਆ ਕਿ ਰਾਜਵਿੰਦਰ ਕੌਰ ਨੇ 81 ਫੀਸਦੀ ਅੰਕ ਹਾਸਲ ਕੀਤੇ ਹਨ। ਇਸੇ ਤਰ੍ਹਾਂ ਜੁਝਾਰ ਸਿੰਘ ਨੇ 66.75 ਫ਼ੀਸਦੀ ਅਤੇ ਸਿਮਰਨਜੀਤ ਕੌਰ ਨੇ 61.5 ਫ਼ੀਸਦੀ ਅੰਕ ਹਾਸਲ ਕਰ ਕੇ ਕ੍ਰਮਵਾਰ ਕਾਲਜ ਵਿੱਚੋਂ ਦੂਜਾ ਤੇ ਤੀਜਾ ਤੀਸਰਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਸ੍ਰੀ ਮਹਾਜਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸ ਉਪਲੱਬਧੀ ਦਾ ਸਿਹਰਾ ਕਾਲਜ ਦੇ ਪੰਜਾਬੀ ਵਿਭਾਗ ਦੀ ਮੁਖੀ ਮੈਡਮ ਨਿਵੇਦਿਕ, ਡਾ. ਸੀਤਲ ਸਿੰਘ ਅਤੇ ਸਟਾਫ਼ ਦੇ ਸਿਰ ਬੰਨ੍ਹਿਆ।
Advertisement