ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਜਵਿੰਦਰ ਕੌਰ ਥਿਆੜਾ ਨੇ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਕਮਾਨ ਸੰਭਾਲੀ

‘ਆਪ’ ਦੇ ਸੀਨੀਅਰ ਆਗੂਆਂ ਨੇ ਅਹੁਦਾ ਸੰਭਾਲਣ ’ਤੇ ਮੂੰਹ ਮਿੱਠਾ ਕਰਵਾਇਆ
ਚੇਅਰਮੈਨ ਰਾਜਵਿੰਦਰ ਕੌਰ ਥਿਆੜਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ‘ਆਪ’ ਆਗੂ ਅਮਨ ਅਰੋੜਾ। -ਫੋਟੋ: ਮਲਕੀਅਤ ਸਿੰਘ
Advertisement
ਹਤਿੰਦਰ ਮਹਿਤਾ

ਜਲੰਧਰ, 19 ਮਾਰਚ

Advertisement

ਇਥੋਂ ਦੇ ਇੰਪਰੂਵਮੈਂਟ ਟਰੱਸਟ ਦੀ ਨਵ-ਨਿਯੁਕਤ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਟਰੱਸਟੀ ਡਾ. ਜਸਬੀਰ ਸਿੰਘ, ਹਰਚਰਨ ਸਿੰਘ ਸੰਧੂ, ਆਤਮਪ੍ਰਕਾਸ਼ ਸਿੰਘ ਬਬਲੂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ, ਪੰਜਾਬ ਸੈਰ-ਸਪਾਟਾ ਅਤੇ ਕਲਚਰਲ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਹਾਜ਼ਰ ਸਨ।

ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ, ਮੇਅਰ ਵਨੀਤ ਧੀਰ, ਡਿਪਟੀ ਮੇਅਰ ਮਲਕੀਤ ਸੁਭਾਨਾ, ਪਵਨ ਟੀਨੂੰ, ਚੰਦਨ ਗਰੇਵਾਲ, ਹਲਕਾ ਇੰਚਾਰਜ ਨਾਰਥ ਦਿਨੇਸ਼ ਢੱਲ, ਗੁਰਿੰਦਰ ਸਿੰਘ ਜਮਸ਼ੇਰ ਵੀ ਹਾਜ਼ਰ ਸਨ। ਸਾਰੇ ਸੀਨੀਅਰ ਆਗੂਆਂ ਨੇ ਰਾਜਵਿੰਦਰ ਕੌਰ ਥਿਆੜਾ ਦਾ ਲੱਡੂ ਖਿਲਾ ਕੇ ਉਸ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ। ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਗੈਰ-ਹਾਜ਼ਰੀ ਵਿੱਚ ਉਨ੍ਹਾਂ ਦੇ ਪੁੱਤਰ ਅਤੁਲ ਨੇ ਥਿਆੜਾ ਦਾ ਸਨਮਾਨ ਕੀਤਾ। ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਰਾਜਵਿੰਦਰ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੂਰੀ ਆਸ ਹੈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜ੍ਹੀ ਹੈ।

ਪੰਜਾਬ ਟੂਰਿਜ਼ਮ ਐਂਡ ਕਲਚਰਲ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਰਾਜਵਿੰਦਰ ਨੇ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਦੇ ਨਾਲ ਕੰਮ ਕੀਤਾ ਹੈ। ਅਹੁਦਾ ਸੰਭਾਲਣ ਮਗਰੋਂ ਰਾਜਵਿੰਦਰ ਕੌਰ ਥਿਆੜਾ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਾਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

 

Advertisement
Show comments