ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਜ ਸਭਾ ਮੈਂਬਰ ਹਰਭਜਨ ਸਿੰਘ ਵੱਲੋਂ ਤਿੰਨ ਐਂਬੂਲੈਂਸਾਂ ਭੇਟ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਸੌਂਪੀਆਂ ਪੰਜ ਵੀਲ੍ਹਚੇਅਰਾਂ
ਐਂਬੂਲੈਂਸਾਂ ਨੂੰ ਹਰੀ ਝੰਡੀ ਦਿੰਦੇ ਹੋਏ ਰਾਜ ਸਭਾ ਮੈਂਬਰ ਹਰਭਜਨ ਸਿੰਘ ਤੇ ਡੀਸੀ ਹਿਮਾਂਸ਼ੂ ਅਗਰਵਾਲ।
Advertisement

ਪੱਤਰ ਪ੍ਰੇਰਕ

ਜਲੰਧਰ, 18 ਮਾਰਚ

Advertisement

ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਅੱਜ ਆਪਣੇ ਐੱਮ.ਪੀ. ਲੈੱਡ ਫੰਡ ਵਿੱਚੋਂ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਤਿੰਨ ਐਂਬੂਲੈਂਸਾਂ ਭੇਟ ਕੀਤੀਆਂ ਗਈਆਂ। ਇਹ ਐਂਬੂਲੈਂਸਾਂ ਜ਼ਿਲ੍ਹੇ ਵਿੱਚ ਮਰੀਜ਼ਾਂ ਦੀ ਆਵਾਜਾਈ ਲਈ ਵਰਤੀਆਂ ਜਾਣਗੀਆਂ, ਜਿਸ ਨਾਲ ਉਨ੍ਹਾਂ ਦਾ ਤੁਰੰਤ ਇਲਾਜ ਅਤੇ ਸੁਰੱਖਿਅਤ ਆਵਾਜਾਈ ਯਕੀਨੀ ਬਣੇਗੀ।

ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਵੱਲੋਂ ਦਿਵਿਆਂਗਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਪੰਜ ਵੀਲ੍ਹਚੇਅਰਾਂ ਵੀ ਭੇਟ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੀ ਮੌਜੂਦ ਸਨ। ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਹਰਭਜਨ ਸਿੰਘ ਦੱਸਿਆ ਕਿ ਇਨ੍ਹਾਂ ਵਿੱਚੋਂ 2 ਐਂਬੂਲੈਂਸਾਂ ਸਿਵਲ ਸਰਜਨ ਦਫ਼ਤਰ ਅਤੇ 1 ਇਕ ਐਂਬੂਲੈਂਸ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਐਂਬੂਲੈਂਸਾਂ ਮਰੀਜ਼ਾਂ ਨੂੰ ਤੁਰੰਤ ਅਤੇ ਸੁਰੱਖਿਅਤ ਢੰਗ ਨਾਲ ਹਸਪਤਾਲ ਪਹੁੰਚਾਉਣ ਵਿੱਚ ਸਹਾਈ ਸਾਬਤ ਹੋਣਗੀਆਂ। ਭਵਿੱਖ ਵਿੱਚ ਹਰ ਸੰਭਵ ਮਦਦ ਉਪਲਬਧ ਕਰਵਾਉਣ ਦਾ ਭਰੋਸਾ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਵਾਸੀਆਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਦਾ ਇਸ ਪਹਿਲਕਦਮੀ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਐਂਬੂਲੈਂਸ ਰਾਹੀਂ ਮਨੁੱਖੀ ਜ਼ਿੰਦਗੀਆਂ ਨੂੰ ਸਮੇਂ ਸਿਰ ਹਸਪਤਾਲਾਂ ਵਿੱਚ ਪਹੁੰਚਾ ਕੇ ਬਚਾਇਆ ਜਾ ਸਕਦਾ ਹੈ। ਉਨ੍ਹਾਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਹਦਾਇਤ ਕੀਤੀ ਕਿ ਲਾਭਪਾਤਰੀਆਂ ਤੱਕ ਵੀਲ੍ਹ ਚੇਅਰਾਂ ਵੀ ਤੁਰੰਤ ਪਹੁੰਚਾਈਆਂ ਜਾਣ। ਇਸ ਮੌਕੇ ਸਿਵਲ ਸਰਜਨ ਡਾ. ਗੁਰਮੀਲ ਲਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ-ਕਮ-ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮਨਜਿੰਦਰ ਸਿੰਘ ਆਦਿ ਵੀ ਮੌਜੂਦ ਸਨ।

 

 

Advertisement
Show comments