ਕਾਲਜ ’ਚ ਨਸ਼ਿਆਂ ਖ਼ਿਲਾਫ਼ ਰੈਲੀ
ਐੱਸ ਐੱਲ ਬਾਵਾ ਡੀ ਏ ਵੀ ਕਾਲਜ ਬਟਾਲਾ ਦੇ ਐੱਨ ਸੀ ਸੀ ਵਿਭਾਗ ਵੱਲੋਂ ਨਸ਼ਿਆਂ ਖ਼ਿਲਾਫ਼ ਰੈਲੀ ਕੀਤੀ ਗਈ। ਇਹ ਰੈਲੀ ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਤੇ ਕੈਪਟਨ ਮੁਨੀਸ਼ ਯਾਦਵ ਦੀ ਨਿਗਰਾਨੀ ਹੇਠ ਕੀਤੀ ਗਈ। ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਨੇ ਵਿਦਿਆਰਥੀਾਂ...
ਐੱਸ ਐੱਲ ਬਾਵਾ ਡੀ ਏ ਵੀ ਕਾਲਜ ਬਟਾਲਾ ਦੇ ਐੱਨ ਸੀ ਸੀ ਵਿਭਾਗ ਵੱਲੋਂ ਨਸ਼ਿਆਂ ਖ਼ਿਲਾਫ਼ ਰੈਲੀ ਕੀਤੀ ਗਈ। ਇਹ ਰੈਲੀ ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਤੇ ਕੈਪਟਨ ਮੁਨੀਸ਼ ਯਾਦਵ ਦੀ ਨਿਗਰਾਨੀ ਹੇਠ ਕੀਤੀ ਗਈ। ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਨੇ ਵਿਦਿਆਰਥੀਾਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਮੁਹਿੰਮਾਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਕੇ ਸਮਾਜ ਵਿੱਚ ਸਕਾਰਾਤਮਕ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। ਕੈਪਟਨ ਮੁਨੀਸ਼ ਯਾਦਵ ਨੇ ਵਿਦਿਆਰਥੀਆਂ ਨੂੰ ਨਸ਼ਾ ਵਿਰੋਧੀ ਸਹੁੰ ਵੀ ਚੁਕਾਈ, ਸਾਰਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।
ਕਿਸਾਨ ਸੰਘਰਸ਼ ਕਮੇਟੀ ਨੇ ਮੰਗ ਪੱਤਰ ਸੌਂਪਿਆ
ਸ਼ਾਹਕੋਟ: ਕਿਸਾਨ ਸ਼ੰਘਰਸ਼ ਕਮੇਟੀ (ਕੋਟ ਬੁੱਢਾ) ਨੇ ਡਿਪਟੀ ਕਮਿਸ਼ਨਰ ਜਲੰਧਰ ਦੇ ਨਾਂ ਐੱਸ ਡੀ ਐੱਮ ਸ਼ਾਹਕੋਟ ਸ਼ੁਭੀ ਆਂਗਰਾ ਨੂੰ ਮੰਗ ਪੱਤਰ ਦੇ ਕੇ ਹੜ੍ਹ ਪ੍ਰਭਾਵਿਤ ਕੱਚੀਆਂ ਜ਼ਮੀਨਾਂ ਵਾਲੇ ਅਬਾਦਕਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ। ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਅਲ੍ਹੀਵਾਲ ਨੇ ਦੱਸਿਆ ਕਿ ਬਲਾਕ ਲੋਹੀਆਂ ਖਾਸ ਵਿਚ ਆਏ ਹੜ੍ਹ ਨਾਲ ਪ੍ਰਭਾਵਿਤ ਕੱਚੀਆਂ ਜ਼ਮੀਨਾਂ ਵਾਲੇ ਅਬਾਦਕਾਰ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਮੁਆਵਜ਼ਾ ਨਾ ਦੇ ਕੇ ਉਨ੍ਹਾਂ ਨਾਲ ਬੇਇਨਸਾਫ਼ੀ ਕੀਤੀ ਹੈ ਜਦੋਂ ਕਿ ਪਹਿਲੀਆਂ ਸਰਕਾਰਾਂ ਕੱਚੀਆਂ ਜ਼ਮੀਨਾਂ ਵਾਲੇ ਕਿਸਾਨਾਂ ਨੂੰ ਕੁਦਰਤੀ ਆਫ਼ਤਾਂ ਦਾ ਮੁਆਵਜ਼ਾ ਦਿੰਦੀਆਂ ਰਹੀਆਂ ਹਨ। ਇਸ ਮੌਕੇ ਲਖਵੀਰ ਸਿੰਘ ਕੰਗ,ਰਣਚੇਤ ਸਿੰਘ,ਅਵਤਾਰ ਸਿੰਘ, ਕੁਲਵਿੰਦਰ ਸਿੰਘ, ਦਿਲਬਾਗ ਸਿੰਘ,ਤੀਰਥ ਸਿੰਘ,ਗੁਰਵਿੰਦਰ ਸਿੰਘ ਸ਼ਾਮਲ ਸਨ। -ਪੱਤਰ ਪ੍ਰੇਰਕ
ਸਕੂਲ ’ਚ ਸਾਲਾਨਾ ਸਮਾਗਮ
ਗੁਰਾਇਆਂ: ਹਨੂਮਤ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਸਾਲਾਨਾ ਸਮਾਰੋਹ ਕਰਵਾਇਆ ਗਿਆ। ਮੁੱਖ ਮਹਿਮਾਨ ਡਿਪਟੀ ਇੰਸਪੈਕਟਰ ਜਨਰਲ ਜਲੰਧਰ ਰੇਂਜ ਨਵੀਨ ਸਿੰਗਲਾ ਨੇ ਸ਼ਮ੍ਹਾ ਰੌਸ਼ਨ ਕੀਤੀ। ਗੈਸਟ ਆਫ ਆਨਰ ਸਬ ਡਿਵੀਜ਼ਨਲ ਮੈਜਿਸਟ੍ਰੇਟ ਫਿਲੌਰ ਮੁਕਿਲਨ ਆਰ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਨਵਲ ਭਾਰਦਵਾਜ ਸ਼ਾਮਲ ਹੋਏ। ਸਕੂਲ ਦੀ ਪ੍ਰਿੰਸੀਪਲ ਆਰਤੀ ਸੋਬਤੀ ਨੇ ਸਨਮਾਨ ਚਿੰਨ੍ਹ ਦੇ ਕੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਸ਼ਾਂਤੀ ਦੇਵੀ ਗੁਪਤਾ ਅਤੇ ਗੁਪਤਾ ਪਰਿਵਾਰ, ਭੂਪਿੰਦਰ ਸਿੰਘ ਗਰਚਾ, ਸੁਖਵਿੰਦਰ ਸਿੰਘ ਅਤੇ ਸਵਰਨ ਹਾਜ਼ਰ ਸਨ। ਸਕੂਲ ਦੀ ਸਲਾਨਾ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਨਵੀਨ ਸਿੰਗਲਾ ਨੇ ਵਿਦਿਆਰਥੀਆਂ ਨੂੰ ਮਿਹਨਤ, ਇਮਾਨਦਾਰੀ ਅਤੇ ਸਕਾਰਾਤਮਕ ਸੋਚ ਅਪਣਾਉਣ ਦਾ ਸੱਦਾ ਦਿੱਤਾ। ਨਰੇਸ਼ ਗੁਪਤਾ ਨੇ ਧੰਨਵਾਦ ਕੀਤਾ। -ਪੱਤਰ ਪ੍ਰੇਰਕ
‘ਆਪ’ ਦੇ ਟਰੇਡ ਵਿੰਗ ਦੀ ਮੀਟਿੰਗ
ਬਟਾਲਾ: ਪਨਸਪ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਹਲਕਾ ਫਤਹਿਗੜ੍ਹ ਚੂੜੀਆ ਦੇ ਇੰਚਾਰਜ ਬਲਬੀਰ ਸਿੰਘ ਪੰਨੂ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਬੁਲੋਵਾਲ ’ਚ ਵਪਾਰ ਵਿੰਗ ਦੀ ਮੀਟਿੰਗ ਹੋਈ। ਇਸ ਮੌਕੇ ਵਪਾਰ ਵਿੰਗ ਦੇ ਨਾਲ ਜੁੜੇ ਪਾਰਟੀ ਅਹੁਦੇਦਾਰਾਂ ਨੇ ਹਿੱਸਾ ਲਿਆ। ਟਰੇਡ ਵਿੰਗ ਦੇ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਵਿਕਾਸ ਸੈਣੀ, ਹਲਕਾ ਕੋਆਡੀਨੇਟਰ ਟਰੇਡ ਵਿੰਗ ਗੁਰਪ੍ਰੀਤ ਸਿੰਘ ਜਾਂਗਲਾ ਅਤੇ ਗੁਰਮੀਤ ਸਿੰਘ ਨੇ ਆਪਣੇ ਵਿਚਾਰ ਰੱਖੇ। ਇਸ ਮੌਕੇ ਵਪਾਰ ਵਿੰਗ ਦੇ ਗੁਰਪਾਲ ਸਿੰਘ, ਗੁਰਪ੍ਰੀਤ ਸਿੰਘ, ਹਰਵੰਤ ਸਿੰਘ, ਜਗਜੀਤ ਸਿੰਘ, ਬਖਸ਼ੀਸ਼ ਸਿੰਘ, ਸ਼ਮਸ਼ੇਰ ਸਿੰਘ, ਹਰਦੀਪ ਸਿੰਘ, ਪਰਮਜੀਤ ਸਿੰਘ, ਰਣਜੀਤ ਸਿੰਘ, ਮੇਜਰ ਸਿੰਘ , ਤਰਸੇਮ ਸਿੰਘ ਪਲਵਿੰਦਰ ਸਿੰਘ ਰਣਧੀਰ ਸਿੰਘ, ਕੁਲਦੀਪ ਸਿੰਘ ਅਤੇ ਮਾਧੋ ਬੇਦੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਮੱਲਾਂ ਮਾਰੀਆਂ
ਧਾਰੀਵਾਲ: ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖਤਪੁਰ ਦੇ ਵਿਦਿਆਰਥੀਆਂ ਨੇ ਅੰਤਰ ਸਕੂਲ ਜ਼ਿਲ੍ਹਾ ਪੱਧਰੀ ਸਾਇੰਸ ਅਤੇ ਸੱਭਿਆਚਾਰਕ ਮੁਕਾਬਲਿਆਂ ਵਿੱਚ ਮੱਲਾਂ ਮਾਰੀਆਂ। ਸਕੂਲ ਪ੍ਰਿੰਸੀਪਲ ਮੇਜਰ ਸਿੰਘ ਚਾਹਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਵਿੱਚ ਕਰਵਾਏ ਮੁਕਾਬਲਿਆਂ ਵਿੱਚ ਵਿਦਿਆਰਥੀ ਸਿਮਰਨਜੀਤ ਕੌਰ, ਆਗਿਆਪਾਲ ਸਿੰਘ, ਜੈਦੀਪ ਸਿੰਘ, ਹਰਪ੍ਰਤਾਪ ਸਿੰਘ ਅਤੇ ਪ੍ਰਭਜੋਤ ਸਿੰਘ ਨੇ ਸ਼ਬਦ ਕੀਰਤਨ ਵਿੱਚ ਪਹਿਲਾ ਸਥਾਨ, ਬਿਕਰਮਜੀਤ ਸਿੰਘ ਨੇ ਕਵਿਤਾ ਵਿੱਚ ਦੂਜਾ ਸਥਾਨ, ਪਲਕ ਰਾਏ, ਮਹਿਕਪ੍ਰੀਤ ਕੌਰ ਤੇ ਗੁਰਲੀਨਪ੍ਰੀਤ ਕੌਰ ਨੇ ਰੰਗੋਲੀ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਡਾਇਰੈਕਟਰ ਡਾ. ਮਹਿੰਦਰਪਾਲ ਸਿੰਘ ਕਲੇਰ, ਪ੍ਰਧਾਨ ਰਣਜੀਤ ਕੌਰ, ਸੁਖਵੰਤ ਕੌਰ, ਕੁਲਦੀਪ ਕੌਰ, ਕੁਲਜਿੰਦਰ ਕੌਰ, ਮਨਪ੍ਰੀਤ ਕੌਰ, ਰਮਨਦੀਪ ਕੌਰ ਅਤੇ ਰੇਨੂ ਬਾਲਾ ਨੇ ਵਧਾਈ ਦਿੱਤੀ। -ਪੱਤਰ ਪ੍ਰੇਰਕ
ਲੋੜਵੰਦਾਂ ਦੀ ਆਰਥਿਕ ਮਦਦ
ਅੰਮ੍ਰਿਤਸਰ: ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਿਰੋਜ਼ਪੁਰੀਆਂ ਹਿਊਮੈਨਟੀ ਕਲੱਬ ਵਲੋਂ ਸਥਾਨਕ ਸੁਲਤਾਨਵਿੰਡ ਰੋਡ ’ਤੇ ਇਕ ਪ੍ਰੋਗਰਾਮ ਦੌਰਾਨ ਵਿਧਵਾ, ਦਿਵਿਆਂਗ ਅਤੇ ਲੋੜਵੰਦ ਔਰਤਾਂ ਨੂੰ 200 ਸਿਲਾਈ ਮਸ਼ੀਨਾਂ ਅਤੇ ਗਰਮ ਸੂਟ ਵੰਡੇ ਗਏ। ਮਨਜੀਤ ਸਿੰਘ ਫਿਰੋਜ਼ਪੁਰੀਆ ਨੇ ਦੱਸਿਆ ਪਿਛਲੇ ਦਿਨੀਂ ਕਲੱਬ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਈ-ਰਿਕਸ਼ਾ, ਮੋਟਰ ਗੱਡੀਆਂ ਦਿੱਤੀਆਂ ਸੀ। ਮੁੱਖ ਮਹਿਮਾਨ ਬੀਬੀ ਕਮਲਜੀਤ ਕੌਰ ਗਿੱਲ ਨੇ ਕੇਂਦਰ ਸਰਕਾਰ ਦੀਆਂ ਦਿਵਿਆਂਗਾਂ ਲਈ ਸਕੀਮਾਂ, ਵਿਕਲਾਂਗਾਂ ਲਈ ਰਿਕਸ਼ਾ ਅਤੇ ਬਣਾਉਟੀ ਅੰਗਾਂ ਅਤੇ ਬੋਲਿਆਂ ਲਈ ਮਸ਼ੀਨਾਂ ਲਈ ਕਲੱਬ ਨੂੰ ਸਹਾਇਤਾ ਕਰਨ ਦਾ ਭਰੋਸਾ ਦਿੱਤਾ। -ਖੇਤਰੀ ਪ੍ਰਤੀਨਿਧ

