ਲਾਜਵੰਤ ਸਿੰਘ
ਨਵਾਂਸ਼ਹਿਰ,18 ਜੂਨ
ਜਮਹੂਰੀ ਅਧਿਕਾਰ ਸਭਾ, ਡੈਮੋਕ੍ਰੇਟਿਕ ਲਾਇਰਜ਼ ਐਸੋਸੀਏਸ਼ਨ ਵੱਲੋਂ ਜੇਲ੍ਹਾਂ ਵਿੱਚ ਡੱਕੇ ਬੁੱਧੀਜੀਵੀਆਂ ਦੀ ਰਿਹਾਈ ਲਈ ਨਵਾਂਸ਼ਹਿਰ ਵਿੱਚ ਰੈਲੀ ਅਤੇ ਮੁਜ਼ਾਹਰਾ ਕੀਤਾ ਗਿਆ। ਰੈਲੀ ਦੀ ਪ੍ਰਧਾਨਗੀ ਦਲਜੀਤ ਸਿੰਘ ਐਡਵੋਕੇਟ, ਸੁਤੰਤਰ ਕੁਮਾਰ ਅਤੇ ਸਤਪਾਲ ਸਲੋਹ ਨੇ ਕੀਤੀ। ਸਥਾਨਕ ਬੱਸ ਅੱਡੇ ’ਤੇ ਇਕੱਠ ਨੂੰ ਸੰਬੋਧਨ ਕਰਦਿਆਂ ਡੀ.ਐੱਲ.ਏ ਪੰਜਾਬ ਦੇ ਕਨਵੀਨਰ ਦਲਜੀਤ ਸਿੰਘ ਐਡਵੋਕੇਟ, ਜਮਹੂਰੀ ਅਧਿਕਾਰ ਸਭਾ ਦੇ ਸੂਬਾ ਪ੍ਰੈਸ ਸਕੱਤਰ ਬੂਟਾ ਸਿੰਘ, ਸਭਾ ਦੇ ਜ਼ਿਲ੍ਹਾ ਸਕੱਤਰ ਜਸਬੀਰ ਦੀਪ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੇ 21 ਚੋਟੀ ਦੇ ਬੁੱਧੀਜੀਵੀਆਂ ਨੂੰ ਝੂਠੇ ਦੋਸ਼ਾਂ ਤਹਿਤ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ। ਪੁਲੀਸ ਵੱਲੋਂ ਬੁੱਧੀਜੀਵੀਆਂ ਅਤੇ ਜਮਹੂਰੀ ਹੱਕਾਂ ਦੇ ਕਾਰਕੁੰਨਾਂ ਨੂੰ ਕਥਿਤ ਭੀਮਾ-ਕੋਰੇਗਾਓਂ ਸਾਜ਼ਿਸ਼ ਕੇਸ ਵਿਚ ਗ੍ਰਿਫ਼ਤਾਰ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਸੀ। ਇਸ ਕੇਸ ਵਿੱਚ ਪ੍ਰੋਫੈਸਰ ਸੋਮਾ ਸੇਨ, ਐਡਵੋਕੇਟ ਸੁਰਿੰਦਰ ਗੈਡਲਿੰਗ, ਰੋਨਾ ਵਿਲਸਨ, ਸੁਧੀਰ ਢਾਵਲੇ, ਮਹੇਸ਼ ਰਾਵਤ, ਪ੍ਰੋਫੈਸਰ ਵਰਵਰਾ ਰਾਓ, ਪ੍ਰੋਫੈਸਰ ਵਰਨੋਨ ਗੋਂਜ਼ਾਲਵਿਜ਼, ਅਰੁਣ ਫ਼ਰੇਰਾ, ਗੌਤਮ ਨਵਲਖਾ, ਐਡਵੋਕੇਟ ਸੁਧਾ ਭਰਦਵਾਜ, ਸਟੈਨ ਸਵਾਮੀ, ਪ੍ਰੋਫੈਸਰ ਹਨੀ ਬਾਬੂ, ਰਮੇਸ਼ ਗੈਚਰ, ਸਾਗਰ ਗੋਰਖੇ, ਜਯੋਤੀ ਜਾਗਤਪ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਝੂਠੇ ਕੇਸ ਵਿਚ ਜੇਲ੍ਹਾਂ ਵਿੱੱਚ ਡੱਕਿਆ ਹੋਇਆ ਹੈ। ਪ੍ਰੋਫੈਸਰ ਜੀਐੱਨ ਸਾਈਬਾਬਾ, ਹੇਮ ਮਿਸ਼ਰਾ, ਪ੍ਰਸ਼ਾਂਤ ਰਾਹੀ ਆਦਿ ਬੁੱਧੀਜੀਵੀ ਪਹਿਲਾਂ ਹੀ ੈਦ ਹਨ। ਇਸ ਮੌਕੇ ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ, ਮੈਂਬਰ ਭੁਪਿੰਦਰ ਸਿੰਘ ਵੜੈਚ, ਏਟਕ ਦੇ ਆਗੂ ਸੁਤੰਤਰ ਕੁਮਾਰ ਨੇ ਵੀ ਵਿਚਾਰ ਪੇਸ਼ ਕੀਤੇ।