DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Ramnath Kovind Hoshiarpur: ਰਾਸ਼ਟਰ ਨਿਰਮਾਣ ’ਚ ਨੌਜਵਾਨਾਂ ਦੀ ਭੂਮਿਕਾ ਅਹਿਮ: ਰਾਮ ਨਾਥ ਕੋਵਿੰਦ

ਸਾਬਕਾ ਰਾਸ਼ਟਰਪਤੀ ਨੇ ਡੀ ਏ ਵੀ ਕਾਲਜ ’ਚ ਡਿਗਰੀਆਂ ਵੰਡੀਆਂ

  • fb
  • twitter
  • whatsapp
  • whatsapp
Advertisement

Hoshiarpur Convocation Ceremony: ਡੀ ਏ ਵੀ ਕਾਲਜ ਦੀ ਕਨਵੋਕੇਸ਼ਨ ਵਿੱਚ ਦੇਸ਼ ਦੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਇਹ ਦਿਨ ਕਿਸੇ ਵੀ ਵਿਦਿਆਰਥੀ ਲਈ ਸਭ ਤੋਂ ਅਹਿਮ ਹੁੰਦਾ ਹੈ ਅਤੇ ਇਸ ਦਿਨ ਵਿਦਿਆਰਥੀਆਂ ਦੇ ਜੀਵਨ ਦਾ ਨਵਾਂ ਅਧਿਆਏ ਸ਼ੁਰੂ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿੱਚ ਉਨ੍ਹਾਂ ਨੂੰ ਨਵੀਆਂ ਚੁਣੌਤੀਆਂ ਅਤੇ ਜ਼ਿੰਮੇਵਾਰੀਆਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵਿਦਿਆ ਦੀ ਵਰਤੋਂ ਸਿਰਫ਼ ਵਿਅਕਤੀਗਤ ਵਿਕਾਸ ਲਈ ਹੀ ਨਹੀਂ ਬਲਕਿ ਪੂਰੇ ਸਮਾਜ ਅਤੇ ਰਾਸ਼ਟਰ ਦੇ ਵਿਕਾਸ ਲਈ ਕਰਨ।

Advertisement

ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਸਮਾਜ ਵਿਚ ਸਕਰਾਤਮਕ ਪਰਿਵਰਤਨ ਲਿਆਉਣ ਦੀ ਸਮਰੱਥਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਵਿਕਸਤ ਭਾਰਤ ਦੇ ਨਿਰਮਾਣ ’ਚ ਦੇਸ਼ ਦੀ ਨੌਜਵਾਨ ਪੀੜ੍ਹੀ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਸਮਰੱਥਾ ਨੂੰ ਪਛਾਣ ਕੇ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਆਪਣੇ ਅੰਦਰ ਦੀ ਸੰਵੇਦਨਸ਼ੀਲਤਾ ਕਾਇਮ ਰੱਖਦਿਆਂ ਰਾਸ਼ਟਰ ਹਿੱਤ ’ਚ ਯੋਗਦਾਨ ਪਾਉਣ।

Advertisement

ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਡੀ ਏ ਵੀ ਸੌ ਸਾਲ ਪੁਰਾਣੀ ਸੰਸਥਾ ਹੈ ਜੋ ਹਮੇਸ਼ਾ ਆਪਣੇ ਆਦਰਸ਼ਾਂ ਤੇ ਕਦਰਾਂ ਕੀਮਤਾਂ ’ਤੇ ਕਾਇਮ ਰਹੀ ਹੈ। ਸਮਾਗਮ ਦੇ ਮੁੱਖ ਮਹਿਮਾਨ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਵੀ ਵਿਦਿਆਰਥੀਆਂ ਨੂੰ ਵਿਕਸਤ ਭਾਰਤ ਦੇ ਨਿਰਮਾਣ ’ਚ ਯੋਗਦਾਨ ਪਾਉਣ ਲਈ ਪ੍ਰੇਰਿਆ। ਸਮਾਗਮ ’ਚ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ ਐੱਮ ਭੱਲਾ, ਪ੍ਰਿੰਸੀਪਲ ਵਿਨੈ ਕੁਮਾਰ, ਪੰਜਾਬ ਡਿਵੈਲਪਮੈਂਟ ਕੌਂਸਲ ਪੰਜਾਬ ਯੁਨੀਰਵਰਸਿਟੀ ਦੇ ਡੀਨ ਪ੍ਰੋ. ਰਵੀਇੰਦਰ ਸਿੰਘ ਆਦਿ ਸ਼ਾਮਲ ਸਨ।

Advertisement
×