DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਣਬੀਰ ਸਿੰਘ ਨੱਥੂਪੁਰ ਬੀ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਵਿਧਾਇਕ ਘੁੰਮਣ ਵੱਲੋਂ ਨਵ-ਨਿਯੁਕਤ ਪ੍ਰਧਾਨ ਦਾ ਸਨਮਾਨ

  • fb
  • twitter
  • whatsapp
  • whatsapp
featured-img featured-img
ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਦਾ ਸਨਮਾਨ ਕਰਦੇ ਹੋਏ ਵਿਧਾਇਕ ਕਰਮਬੀਰ ਸਿੰਘ ਘੁੰਮਣ।
Advertisement

ਇਥੇ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਰਣਬੀਰ ਸਿੰਘ ਨੱਥੂਪੁਰ ਨੂੰ ਬੀ ਸੀ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਸੌਂਪਣ ਮਗਰੋਂ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵੱਲੋਂ ਸ੍ਰੀ ਨੱਥੂਪੁਰ ਦਾ ਸਨਮਾਨ ਕੀਤਾ ਗਿਆ। ਵਿਧਾਇਕ ਘੁੰਮਣ ਨੇ ਕਿਹਾ ਕਿ ਆਪ ਸਰਕਾਰ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਰਣਬੀਰ ਸਿੰਘ ਨੱਥੂਪੁਰ ਵਰਗੇ ਮਿਹਨਤੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪ ਕੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਨੱਥੂਪੁਰ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਭਰੋਸਾ ਉਨ੍ਹਾਂ ’ਤੇ ਜਤਾਇਆ ਗਿਆ ਹੈ, ਉਹ ਉਸ ’ਤੇ ਪੂਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਇਸ ਮੌਕੇ ਸਰਪੰਚ ਲਾਡੀ ਵਿਰਕ, ਸਰਪੰਚ ਭਪਿੰਦਰ ਸਿੰਘ ਪੰਧੇਰ, ਹਰਜਿੰਦਰ ਸਿੰਘ ਹਿੰਮਤਪੁਰ, ਲਾਡੀ ਘੋਗਰਾ, ਜਸਪਾਲ ਸਿੰਘ ਬਿੱਲਾ, ਦਲਜੀਤ ਸਿੰਘ ਬਾਜਵਾ, ਸਤਨਾਮ ਸਿੰਘ ਰਾਏਚੱਕ ਅਤੇ ਹੋਰ ਹਾਜ਼ਰ ਸਨ।

Advertisement

Advertisement
Advertisement
×