DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Market Committee Chairpersons: ਰੰਧਾਵਾ ਮਾਰਕੀਟ ਕਮੇਟੀ ਦੇ ਚੇਅਰਮੈਨ ਬਣੇ

ਮਨਖੰਡ ਫਗਵਾੜਾ ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁਕਤ

  • fb
  • twitter
  • whatsapp
  • whatsapp
featured-img featured-img
ਬੇਅੰਤ ਸਿੰਘ ਰੰਧਾਵਾ।
Advertisement

ਪੰਜਾਬ ਸਰਕਾਰ ਵੱਲੋਂ ਮਾਰਕੀਟ ਕਮੇਟੀ ਦੇ ਐਲਾਨੇ ਚੇਅਰਮੈਨਾਂ ਵਿੱਚ ਜ਼ਿਲ੍ਹਾ ਪਰਿਸ਼ਦ ਮੈਂਬਰ ਬੇਅੰਤ ਸਿੰਘ ਰੰਧਾਵਾ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ ਜੋ ਸਾਬਕਾ ਬੈਂਕ ਅਧਿਕਾਰੀ ਅਤੇ ਕਾਂਗਰਸੀ ਆਗੂ ਜਸਵੰਤ ਸਿੰਘ ਰੰਧਾਵਾ ਦੇ ਛੋਟੇ ਭਰਾ ਹਨ। ਦੱਸਣਯੋਗ ਹੈ ਕਿ ਬੇਅੰਤ ਸਿੰਘ ਰੰਧਾਵਾ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਚੋਣ ਜਿੱਤੇ ਸਨ ਅਤੇ ਕਾਂਗਰਸੀ ਆਗੂ ਸਰਬਜੋਤ ਸਿੰਘ ਸਾਬੀ ਦੇ ‘ਆਪ’ ਵਿੱਚ ਸ਼ਾਮਲ ਹੋਣ ਮੌਕੇ ਉਹ ਵੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਆਲ ਇੰਡੀਆ ਜੱਟ ਮਹਾਂਸਭਾ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕਾਹਲੋਂ ਨੇ ਖੁਸ਼ੀ ਪ੍ਰਗਟਾਈ ਹੈ।

ਫਗਵਾੜਾ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਸੂਚੀ ’ਚ ਇੱਥੋਂ ਦੇ ਕੌਂਸਲਰ ਅਨੁਰਾਗ ਮਾਨਖੰਡ ਨੂੰ ਮਾਰਕੀਟ ਕਮੇਟੀ ਫਗਵਾੜਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਉਨ੍ਹਾਂ ਮੁੱਖ ਮੰਤਰੀ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਤੇ ‘ਆਪ’ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।

Advertisement

ਫਿਲੌਰ (ਪੱਤਰ ਪ੍ਰੇਰਕ): ਪਿੰਡ ਸੰਗੋਵਾਲ ਤੋਂ ਆਮ ਆਦਮੀ ਪਾਰਟੀ ਦੇ ਆਗੂ ਜਸਬੀਰ ਸਿੰਘ ਸੰਗੋਵਾਲ ਨੂੰ ਮਾਰਕੀਟ ਕਮੇਟੀ ਬਿਲਗਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਐਲਾਨ ਉਪਰੰਤ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।

Advertisement

ਕਾਦੀਆਂ, ਧਾਰੀਵਾਲ ਅਤੇ ਕਾਹਨੂੰਵਾਨ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ

ਧਾਰੀਵਾਲ (ਪੱਤਰ ਪ੍ਰੇਰਕ): ਤਿੰਨ ਮਾਰਕੀਟ ਕਮੇਟੀਆਂ (ਕਾਦੀਆਂ, ਧਾਰੀਵਾਲ ਅਤੇ ਕਾਹਨੂੰਵਾਨ) ਵਿੱਚ ਕਾਦੀਆਂ ਨੇੜਲੇ ਪਿੰਡ ਨੇੜਲੇ ਪਿੰਡ ਭੈਣੀ ਬਾਂਗਰ ਦੇ ਵਸਨੀਕ ਅਤੇ ਆਮ ਆਦਮੀ ਪਾਰਟੀ ਦੇ ਐਕਸ ਸਰਵਿਸਮੈਨ ਵਿੰਗ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਬਲਵਿੰਦਰ ਸਿੰਘ ਸੋਨਾ ਬਾਜਵਾ ਨੂੰ ਮਾਰਕੀਟ ਕਮੇਟੀ ਕਾਦੀਆਂ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਧਾਰੀਵਾਲ ਨੇੜਲੇ ਪਿੰਡ ਆਲੋਵਾਲ ਦੇ ਵਸਨੀਕ ਅਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਦੇ ਸੋਸ਼ਲ ਮੀਡੀਆ ਇੰਚਾਰਜ ਮੁੱਖਦੇਵ ਸਿੰਘ ਨੂੰ ਮਾਰਕੀਟ ਕਮੇਟੀ ਧਾਰੀਵਾਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪਿੰਡ ਕੋਟ ਖਾਨ ਮੁਹੰਮਦ ਦੇ ਵਾਸੀ ਰਾਹੁਲ ਸ਼ਰਮਾ ਨੂੰ ਮਾਰਕੀਟ ਕਮੇਟੀ ਕਾਹਨੂੰਵਾਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵ- ਨਿਯੁਕਤ ਚੇਅਰਮੈਨਾਂ ਨੇ ਕਿਹਾ ਉਹ ਮਿਲੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਕੰਮਾਂ ਨੂੰ ਉਹ ਪਾਰਦਰਸਤਾ ਨਾਲ ਕਰਨ ਨੂੰ ਤਰਜੀਹ ਦੇਣਗੇ।

Advertisement
×