DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰੰਧਾਵਾ ਨੇ ਆਯੁਸ਼ਮਾਨ ਅਰੋਗਿਆ ਕੇਂਦਰ ਦੇ ਉਦਘਾਟਨ ’ਤੇ ਸਵਾਲ ਚੁੱਕੇ

ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੀਨਾਨਗਰ ਵਿੱਚ ‘ਆਯੁਸ਼ਮਾਨ ਅਰੋਗਿਆ ਕੇਂਦਰ’ ਦੇ ਹੋਏ ਕਥਿਤ ਅਣਅਧਿਕਾਰਤ ਉਦਘਾਟਨ ਖ਼ਿਲਾਫ਼ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ ਪੀ ਨੱਡਾ ਨੂੰ ਸ਼ਿਕਾਇਤ ਪੱਤਰ ਲਿਖਿਆ ਹੈ।...

  • fb
  • twitter
  • whatsapp
  • whatsapp
Advertisement

ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੀਨਾਨਗਰ ਵਿੱਚ ‘ਆਯੁਸ਼ਮਾਨ ਅਰੋਗਿਆ ਕੇਂਦਰ’ ਦੇ ਹੋਏ ਕਥਿਤ ਅਣਅਧਿਕਾਰਤ ਉਦਘਾਟਨ ਖ਼ਿਲਾਫ਼ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ ਪੀ ਨੱਡਾ ਨੂੰ ਸ਼ਿਕਾਇਤ ਪੱਤਰ ਲਿਖਿਆ ਹੈ। ਸ੍ਰੀ ਰੰਧਾਵਾ ਨੇ ਇਸ ਘਟਨਾ ਨੂੰ ਸਰਕਾਰੀ ਪ੍ਰੋਟੋਕੋਲ ਦੀ ਉਲੰਘਣਾ ਅਤੇ ਪ੍ਰਸ਼ਾਸਨਿਕ ਲਾਪਰਵਾਹੀ ਕਰਾਰ ਦਿੱਤਾ ਹੈ।

ਸੰਸਦ ਮੈਂਬਰ ਰੰਧਾਵਾ ਅਨੁਸਾਰ ਦੀਨਾਨਗਰ ਦੇ ਵਾਰਡ ਨੰਬਰ 15 (ਨੇੜੇ ਸਿਵਲ ਵੈਟਰਨਰੀ ਹਸਪਤਾਲ) ਵਿੱਚ ਸਥਿਤ ਇਸ ਕੇਂਦਰ ਦਾ ਉਦਘਾਟਨ ਇੱਕ ਅਜਿਹੇ ਵਿਅਕਤੀ ਵੱਲੋਂ ਕੀਤਾ ਗਿਆ ਜਿਸ ਦਾ ਕੋਈ ਅਧਿਕਾਰਤ ਜਾਂ ਸੰਵਿਧਾਨਕ ਅਹੁਦਾ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਵਿਅਕਤੀ ਇੱਕ ਸਥਾਨਕ ਹਲਕਾ ਇੰਚਾਰਜ ਦਾ ਲੜਕਾ ਹੈ। ਸ੍ਰੀ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਜਿਹੇ ਪ੍ਰਾਜੈਕਟਾਂ ਦਾ ਉਦਘਾਟਨ ਸਬੰਧਤ ਲੋਕ ਸਭਾ ਮੈਂਬਰ ਵੱਲੋਂ ਕੀਤਾ ਜਾਣਾ ਲਾਜ਼ਮੀ ਹੁੰਦਾ ਹੈ। ਸ੍ਰੀ ਰੰਧਾਵਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਉਦਘਾਟਨ ਗ਼ੈਰ-ਸੰਵਿਧਾਨਕ ਵਿਅਕਤੀਆਂ ਤੋਂ ਕਰਵਾ ਕੇ ਲੋਕਤੰਤਰੀ ਮਰਿਆਦਾਵਾਂ ਨੂੰ ਛਿੱਕੇ ਟੰਗਿਆ ਗਿਆ ਹੈ। ਉਨ੍ਹਾਂ ਸਵਾਲ ਖੜ੍ਹੇ ਕੀਤੇ ਕਿ ਸਥਾਨਕ ਸਿਹਤ ਅਧਿਕਾਰੀ ਦੀ ਮੌਜੂਦਗੀ ਵਿੱਚ ਇਹ ਗ਼ੈਰ-ਕਾਨੂੰਨੀ ਪ੍ਰਕਿਰਿਆ ਨੇਪਰੇ ਚੜ੍ਹੀ। ਸ੍ਰੀ ਰੰਧਾਵਾ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਪ੍ਰਾਜੈਕਟਾਂ ਨੂੰ ਸਥਾਨਕ ਸਿਆਸੀ ਆਗੂਆਂ ਵੱਲੋਂ ਸੂਬਾ ਸਰਕਾਰ ਦੇ ਪ੍ਰਾਜੈਕਟਾਂ ਵਜੋਂ ਪੇਸ਼ ਕੀਤਾ ਜਾ ਰਿਹਾ ਹੈ, ਜੋ ਜਨਤਾ ਨੂੰ ਗੁਮਰਾਹ ਕਰਨ ਦੇ ਬਰਾਬਰ ਹੈ।

Advertisement

Advertisement
Advertisement
×