ਪੱਤਰ ਪ੍ਰੇਰਕ
ਕਰਤਾਰਪੁਰ 17 ਫ਼ਰਵਰੀ
ਇਥੇ ਇਕ ਪਿੰਡ ਵਿਚ ਹਿਮਾਚਲ ਤੋਂ ਨਾਨਕੇ ਆਈ ਨੌਂ ਸਾਲ ਦੀ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੀ ਦੀ ਹਾਲਤ ਗੰਭੀਰ ਹੋਣ ਕਰਕੇ ਕਰਤਾਰਪੁਰ ਦੇ ਡਾਕਟਰਾਂ ਨੇ ਸਿਵਲ ਹਸਪਤਾਲ ਜਲੰਧਰ ਵਿਚ ਇਲਾਜ ਲਈ ਭੇਜ ਦਿੱਤਾ ਹੈ। ਨਾਬਾਲਗ ਲੜਕੀ ਦੇ ਪਿਤਾ ਨੇ ਦੱਸਿਆ ਕਿ ਬੱਚੀ ਹੋਰ ਬੱਚਿਆਂ ਨਾਲ ਖੇਡ ਰਹੀ ਸੀ ਕਿ ਉਸੇ ਪਿੰਡ ਵਿੱਚ ਬਿਹਾਰ ਦੇ ਰਹਿਣ ਵਾਲੇ ਵਿਅਕਤੀ ਰਜੇਸ਼ ਟੌਫੀਆਂ ਦਾ ਲਾਲਚ ਦੇ ਕੇ ਬੱਚੀ ਨੂੰ ਨਾਲ ਲੈ ਗਿਆ। ਕੁਝ ਸਮੇਂ ਬਾਅਦ ਜਦੋਂ ਬੱਚੀ ਖੂਨ ਨਾਲ ਲੱਥ-ਪੱਥ ਹਾਲਤ ਵਿਚ ਉਹ ਬੱਚਿਆਂ ਕੋਲ ਵਾਪਸ ਛੱਡ ਗਿਆ। ਉਸ ਨੂੰ ਹਸਪਤਾਲ ਪਹੁੰਚਾਇਆ ਗਿਆ। ਕਰਤਾਰਪੁਰ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।