ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਜਬਰ-ਜਨਾਹ

ਪੱਤਰ ਪ੍ਰੇਰਕ ਜਲੰਧਰ, 4 ਜੁਲਾਈ ਵਿਦੇਸ਼ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਨੋਇਡਾ ਦੇ ਏਜੰਟ ਨੇ ਇੱਕ ਲੜਕੀ ਨਾਲ ਜਬਰ-ਜਨਾਹ ਕੀਤਾ ਤੇ ਫਿਰ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਪੀੜਤਾ ਨੇ ਇਸ ਦੀ ਸ਼ਿਕਾਇਤ...
Advertisement

ਪੱਤਰ ਪ੍ਰੇਰਕ

ਜਲੰਧਰ, 4 ਜੁਲਾਈ

Advertisement

ਵਿਦੇਸ਼ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਨੋਇਡਾ ਦੇ ਏਜੰਟ ਨੇ ਇੱਕ ਲੜਕੀ ਨਾਲ ਜਬਰ-ਜਨਾਹ ਕੀਤਾ ਤੇ ਫਿਰ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਪੀੜਤਾ ਨੇ ਇਸ ਦੀ ਸ਼ਿਕਾਇਤ ਕਮਿਸ਼ਨਰੇਟ ਪੁਲੀਸ ਨੂੰ ਕੀਤੀ। ਸ਼ਿਕਾਇਤ ਤੋਂ ਬਾਅਦ ਮਹਿਲਾ ਥਾਣਾ ਪੁਲੀਸ ਨੇ ਨੋਇਡਾ ਦੇ ਰਹਿਣ ਵਾਲੇ ਏਜੰਟ ਵਰੁਣ ਕੁਮਾਰ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤਾ ਨੇ ਦੱਸਿਆ ਕਿ ਮੁਲਜ਼ਮ ਵਰੁਣ ਕੁਮਾਰ ਆਪਣੇ ਆਪ ਨੂੰ ਵੀ ਡਰੀਮ ਨਾਮ ਦੀ ਇਕ ਕੰਪਨੀ ਦਾ ਮਾਲਕ ਦੱਸਦਾ ਹੈ ਤੇ ਦੁਬਈ ’ਚ ਔਰਤਾਂ ਨੂੰ ਨੌਕਰੀਆਂ ਦਿਵਾਉਣ ਦਾ ਦਾਅਵਾ ਕਰਦਾ ਹੈ। ਇਸ ਬਹਾਨੇ ਉਸ ਨੇ ਉਸ ਨੂੰ ਆਪਣੇ ਜਾਲ ’ਚ ਫਸਾ ਲਿਆ ਤੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ। ਪੀੜਤਾ ਨੇ ਦੱਸਿਆ ਕਿ ਮੁਲਜ਼ਮ ਨੇ ਉਸ ਦਾ ਅਸ਼ਲੀਲ ਵੀਡੀਓ ਬਣਾਇਆ ਤੇ ਇਸ ਨੂੰ ਵਾਇਰਲ ਕਰਨ ਦੀ ਧਮਕੀ ਦੇ ਕੇ ਜਲੰਧਰ ਤੇ ਫਗਵਾੜਾ ਦੇ ਹੋਟਲਾਂ ’ਚ ਕਈ ਵਾਰ ਜਬਰ-ਜਨਾਹ ਕੀਤਾ। ਪੀੜਤ ਨੇ ਦੋਸ਼ ਲਾਇਆ ਹੈ ਕਿ ਇਕ ਵਾਰ ਮੁਲਜ਼ਮ ਨੇ ਆਪਣੇ ਦੋ ਦੋਸਤਾਂ ਨਾਲ ਮਿਲ ਕੇ ਉਸ ਨਾਲ ਸਮੂਹਿਕ ਜਬਰ-ਜਨਾਹ ਵੀ ਕੀਤਾ। ਸ਼ਿਕਾਇਤਕਰਤਾ ਲੜਕੀ ਨੇ ਦੱਸਿਆ ਕਿ ਉਸ ਨੂੰ ਮੁਲਜ਼ਮ ਬਾਰੇ ਇਕ ਜਾਣਕਾਰ ਔਰਤ ਨੇ ਦੱਸਿਆ ਸੀ। ਉਸ ਨੇ ਕਿਹਾ ਸੀ ਕਿ ਵਰੁਣ ਪਹਿਲਾਂ ਹੀ ਦੁਬਈ ’ਚ ਕਈ ਕੁੜੀਆਂ ਨੂੰ ਨੌਕਰੀਆਂ ਦੇ ਚੁੱਕਾ ਹੈ। ਇਸ ਤੋਂ ਬਾਅਦ ਲੜਕੀ ਨੇ ਵਰੁਣ ਨਾਲ ਵਟਸਐਪ ’ਤੇ ਸੰਪਰਕ ਕੀਤਾ ਸੀ। ਮੁਲਜ਼ਮ ਨੇ ਦੁਬਈ ਦਾ ਰਹਿਣ ਵਾਲਾ ਤੇ ਨੋਇਡਾ ’ਚ ਦਫ਼ਤਰ ਹੋਣ ਦਾ ਦਾਅਵਾ ਕਰਦੇ ਹੋਏ ਉਸ ਤੋਂ ਆਧਾਰ ਕਾਰਡ, ਪਾਸਪੋਰਟ ਤੇ ਹੋਰ ਦਸਤਾਵੇਜ਼ਾਂ ਦੇ ਨਾਲ 50,000 ਦੀ ਮੰਗ ਕੀਤੀ ਸੀ। ਮਹਿਲਾ ਥਾਣੇ ਦੀ ਪੁਲੀਸ ਜਾਂਚ ਤੋਂ ਬਾਅਦ ਏਜੰਟ ਵਰੁਣ ਕੁਮਾਰ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।

Advertisement
Show comments