ਰਵੀਪਾਲ ਸਿੰਘ ਦਾ 37ਵਾਂ ਰੈਂਕ
ਪ੍ਰਤਾਪ ਵਰਲਡ ਸਕੂਲ ਪਠਾਨਕੋਟ ਦੇ ਹੋਣਹਾਰ ਵਿਦਿਆਰਥੀ ਰਵੀਪਾਲ ਸਿੰਘ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪੰਜ ਸਾਲਾਂ ਇੰਟੀਗਰੇਟਿਡ ਐੱਲ ਐੱਲ ਬੀ ਦੀ ਪ੍ਰਵੇਸ਼ ਪ੍ਰੀਖਿਆ ਵਿੱਚ ਆਲ ਇੰਡੀਆ ਰੈਂਕ 37ਵਾਂ ਪ੍ਰਾਪਤ ਕਰ ਕੇ ਸਫ਼ਲਤਾ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਰਵੀਪਾਲ ਸਿੰਘ...
Advertisement
ਪ੍ਰਤਾਪ ਵਰਲਡ ਸਕੂਲ ਪਠਾਨਕੋਟ ਦੇ ਹੋਣਹਾਰ ਵਿਦਿਆਰਥੀ ਰਵੀਪਾਲ ਸਿੰਘ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪੰਜ ਸਾਲਾਂ ਇੰਟੀਗਰੇਟਿਡ ਐੱਲ ਐੱਲ ਬੀ ਦੀ ਪ੍ਰਵੇਸ਼ ਪ੍ਰੀਖਿਆ ਵਿੱਚ ਆਲ ਇੰਡੀਆ ਰੈਂਕ 37ਵਾਂ ਪ੍ਰਾਪਤ ਕਰ ਕੇ ਸਫ਼ਲਤਾ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਰਵੀਪਾਲ ਸਿੰਘ ਬਾਰ੍ਹਵੀਂ ਦੇ ਸਕੂਲ ਟੌਪਰ ਵੀ ਰਹੇ ਹਨ ਅਤੇ ਉਹ ਆਪਣੇ ਸਿਖਿਆ ਦੇ ਕਰੀਅਰ ਵਿੱਚ ਵਧੀਆ ਪ੍ਰਦਰਸ਼ਨ ਕਰਦਾ ਆਇਆ ਹੈ। ਰਵੀਪਾਲ ਸਿੰਘ ਦੀ ਇਸ ਸਫ਼ਲਤਾ ’ਤੇ ਪ੍ਰਤਾਪ ਵਰਲਡ ਸਕੂਲ ਦੇ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਖੁਸ਼ੀ ਪ੍ਰਗਟ ਕੀਤੀ ਹੈ। ਸਕੂਲ ਦੇ ਡਾਇਰੈਕਟਰ ਸੰਨੀ ਮਹਾਜਨ ਅਤੇ ਓਸ਼ਿਨ ਮਹਾਜਨ ਅਤੇ ਪ੍ਰਿੰਸੀਪਲ ਸ਼ੁਭਰਾ ਰਾਣੀ ਨੇ ਰਵੀਪਾਲ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਵੀਪਾਲ ਦੀ ਸਫ਼ਲਤਾ ਉਸ ਦੀ ਸਖਤ ਮਿਹਨਤ ਅਤੇ ਦ੍ਰਿੜ੍ਹ ਸੰਕਲਪ ਦਾ ਨਤੀਜਾ ਹੈ।
Advertisement
Advertisement
×

