DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਭਾਜਪਾ ਦਾ ਜ਼ਿਲ੍ਹਾ ਪ੍ਰਧਾਨ ਬਦਲਣ ’ਤੇ ਪਾਰਟੀ ’ਚ ਬਗ਼ਾਵਤ ਸ਼ੁਰੂ

ਨਵਾਂ ਪ੍ਰਧਾਨ ਨਿਯੁਕਤ ਕਰਨ ਤੋਂ ਖ਼ਫ਼ਾ ਆਗੂਆਂ ਨੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਦਾ ਅੈਲਾਨ ਕੀਤਾ

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਤੀਕਸ਼ਨ ਸੂਦ ਅਤੇ ਹੋਰ।
Advertisement

ਸਤੀਸ਼ ਬਾਵਾ ਨੂੰ ਨਿਯੁਕਤੀ ਤੋਂ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ’ਚ ਭਾਜਪਾ ਦੇ ਜ਼ਿਲ੍ਹਾ (ਸ਼ਹਿਰੀ) ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਵਿੱਚ ਬਗ਼ਾਵਤ ਸ਼ੁਰੂ ਹੋ ਗਈ ਹੈ। ਹਾਈ ਕਮਾਨ ਦੇ ਇਸ ਫ਼ੈਸਲੇ ਤੋਂ ਖਫ਼ਾ ਵੱਡੀ ਗਿਣਤੀ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਮੰਤਰੀ ਤੀਕਸ਼ਨ ਸੂਦ ਅਤੇ ਹੋਰ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਦਾ ਫ਼ੈਸਲਾ ਮਨਜ਼ੂਰ ਨਹੀਂ ਹੈ। ਉਨ੍ਹਾਂ ਪੁੱਛਿਆ ਕਿ ਜੇਕਰ ਬਾਵਾ ਨੂੰ ਅਹੁਦੇ ਤੋਂ ਹਟਾਉਣਾ ਹੀ ਸੀ ਤਾਂ ਅਹੁਦਾ ਦਿੱਤਾ ਹੀ ਕਿਉਂ ਗਿਆ?

ਸ੍ਰੀ ਸੂਦ ਨੇ ਦੋਸ਼ ਲਾਇਆ ਕਿ ਪੰਜਾਬ ਭਾਜਪਾ ਦੇ ਸੰਗਠਨ ਜਨਰਲ ਸਕੱਤਰ ਮੰਤਰੀ ਸ੍ਰੀਨਿਵਾਸੁਲੂ ਦੇ ਕੰਮ ਕਰਨ ਦਾ ਤਰੀਕਾ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਆਪਣੀ ਗੱਲ ਰੱਖਣ ਲਈ ਉਨ੍ਹਾਂ ਸੂਬੇ ਦੇ ਕਈ ਆਗੂਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਕਿਸੇ ਨੇ ਫੋਨ ’ਤੇ ਗੱਲ ਕਰਨੀ ਮੁਨਾਸਿਬ ਨਹੀਂ ਸਮਝੀ। ਸੁਣਵਾਈ ਨਾ ਹੋਣ ਕਾਰਨ ਆਗੂਆਂ ਨੂੰ ਮੀਡੀਆ ਸਾਹਮਣੇ ਆਪਣੀ ਗੱਲ ਰੱਖਣੀ ਪੈ ਰਹੀ ਹੈ। ਸਤੀਸ਼ ਬਾਵਾ ਨੇ ਕਿਹਾ ਕਿ ਪਾਰਟੀ ਨੇ ਕਈ ਸਾਲਾਂ ਦੀ ਉਨ੍ਹਾਂ ਦੀ ਮਿਹਨਤ ਨੂੰ ਮਿੱਟੀ ਵਿੱਚ ਮਿਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨਹੀਂ ਛੱਡਣਗੇ ਅਤੇ ਨਾ ਹੀ ਆਪਣੇ ਸਮਰਥਕਾਂ ਨੂੰ ਪਾਰਟੀ ਛੱਡਣ ਦੇਣਗੇ ਪਰ ਜੇਕਰ ਉਨ੍ਹਾਂ ਦਾ ਮਾਣ-ਸਨਮਾਨ ਵਾਪਸ ਨਾ ਹੋਇਆ ਤਾਂ ਉਹ ਕੋਈ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਗੇ। ਜ਼ਿਕਰਯੋਗ ਹੈ ਕਿ ਅਜੇ ਦੋ ਕੁ ਹਫ਼ਤੇ ਪਹਿਲਾਂ ਹੀ ਸਤੀਸ਼ ਬਾਵਾ ਨੂੰ ਸ਼ਹਿਰੀ ਅਤੇ ਯੋਗੇਸ਼ ਸਪਰਾ ਨੂੰ ਦਿਹਾਤੀ ਦਾ ਪ੍ਰਧਾਨ ਐਲਾਨਿਆ ਗਿਆ ਸੀ। ਇਨ੍ਹਾਂ ਦੀ ਥਾਂ ’ਤੇ ਨਿਤਿਨ ਨੰਨੂ ਨੂੰ ਸ਼ਹਿਰੀ ਅਤੇ ਸੰਜੀਵ ਮਿਨਹਾਸ ਨੂੰ ਦੇਹਾਤੀ ਦਾ ਪ੍ਰਧਾਨ ਥਾਪ ਦਿੱਤਾ ਗਿਆ ਹੈ।

Advertisement

Advertisement
Advertisement
×